ਮੱਖੂ, 21 ਜੁਲਾਈ (ਵਰਿੰਦਰ ਮਨਚੰਦਾ)-ਕੰਬੋਜ ਬਰਾਦਰੀ ਵੈੱਲਫੇਅਰ ਬੋਰਡ ਹਲਕਾ ਜ਼ੀਰਾ ਦੇ ਨਵੇਂ ਚੇਅਰਮੈਨ ਗੁਰਪਾਲ ਸਿੰਘ ਸ਼ੀਆਂਪਾੜੀ (ਮੱਖੂ) ਦੀ ਨਿਯੁਕਤੀ ’ਤੇ ਸਮਾਜ ਦੇ ਵੱਖ-ਵੱਖ ਵਰਗਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਦਿਲੋਂ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦਿਆਂ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵੀਰਪਾਲ ਵਲੋਂ ਨਵੇਂ ਬਣੇ ਚੇਅਰਮੈਨ ਗੁਰਪਾਲ ਸਿੰਘ ਸ਼ੀਆਂਪਾੜੀ ਨੂੰ ਸਿਰੋਪਾਓ ਭੇਟ ਕਰਕੇ ਵਧਾਈ ਦਿੱਤੀ ਅਤੇ ਨਵੇਂ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਚੇਅਰਮੈਨ ਨਛੱਤਰ ਸਿੰਘ ਵੀਰਪਾਲ ਨੇ ਉਮੀਦ ਜਤਾਈ ਹੈ ਕਿ ਗੁਰਪਾਲ ਸਿੰਘ ਸ਼ੀਆਂਪਾੜੀ ਆਪਣੀ ਨਵੀਂ ਭੂਮਿਕਾ ਵਿਚ ਸਮਾਜ ਦੀ ਭਲਾਈ, ਏਕਤਾ ਅਤੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਦੀ ਅਗਵਾਈ ਹੇਠ ਕੰਬੋਜ ਭਾਈਚਾਰੇ ਦੀਆਂ ਸਮਾਜਿਕ, ਸਿੱਖਿਆ ਅਤੇ ਭਲਾਈ ਨਾਲ ਜੁੜੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਚੇਅਰਮੈਨ ਨਛੱਤਰ ਸਿੰਘ ਵੀਰਪਾਲ ਨੇ ਕਿਹਾ ਕਿ ਸੂਬੇ ਵਿਚ ਬੂਥ ਪੱਧਰ ’ਤੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਵੱਖ-ਵੱਖ ਵਰਗਾਂ ਦੇ ਜਾਤੀ ਪੱਧਰ ’ਤੇ ਵੈੱਲਫੇਅਰ ਬੋਰਡ ਬਣਾ ਕੇ ਹਲਕਾ ਵਾਈਜ਼ ਉਨ੍ਹਾਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਚੇਅਰਮੈਨ ਗੁਰਪਾਲ ਸਿੰਘ ਸ਼ੀਆਂਪਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।