08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਦਿੱਲੀ ’ਚ ਪ੍ਰਦਰਸ਼ਨ ਕਰ ਰਹੇ ਬੱਚਿਆਂ ਦੇ ਸੰਘਰਸ਼ ਦਾ ਕੀਤਾ ਸਮਰਥਨ

Ad Position 21
No active advertisement
ਅਜੀਤ ਡੈਸਕ 23-07-2026
ਫ਼ਾਜ਼ਿਲਕਾ, 22 ਜੁਲਾਈ (ਦਵਿੰਦਰ ਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. 295) ਬਲਾਕ ਫ਼ਾਜ਼ਿਲਕਾ-1 ਅਤੇ ਸੂਬਾ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਬੱਚਿਆਂ ਦੇ ਭਵਿੱਖ ਲਈ ਚੱਲ ਰਹੇ ਅੰਦੋਲਨ ਅਤੇ ਮਰਨ ਵਰਤ ਦਾ ਪੂਰਨ ਸਮਰਥਨ ਕੀਤਾ ਹੈ। ਐਸੋਸੀਏਸ਼ਨ ਨੇ ਕਿਹਾ ਕਿ ਉਹ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਐਸੋਸੀਏਸ਼ਨ ਦੇ ਆਗੂਆਂ ਨੇ ਨੀਟ ਪ੍ਰੀਖਿਆ ਲੀਕ ਹੋਣ ਦੇ ਮਾਮਲੇ ਵਿਚ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਅਤੇ ਦਰਜ ਕੀਤੇ ਗਏ ਮੁਕੱਦਮਿਆਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ਵਿਚ ਕੋਈ ਵੀ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਕਰ ਸਕੇ। ਇਸ ਮੌਕੇ ਪ੍ਰੈੱਸ ਸਕੱਤਰ ਜਸਵੰਤ ਸਿੰਘ, ਬਲਾਕ ਕੈਸ਼ੀਅਰ ਡਾ. ਰੌਸ਼ਨ ਲਾਲ ਮਾਹਰ ਅਤੇ ਬਲਾਕ ਪ੍ਰਧਾਨ ਡਾ. ਸੰਦੀਪ ਕੰਬੋਜ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਸ਼ਹਿਰ ਦੇ ਬਾਜ਼ਾਰਾਂ ’ਚ ਰੋਸ ਮਾਰਚ ਅਗਲੀ ਖ਼ਬਰ ਕਿਸਾਨਾਂ ਨੂੰ ਹਰਿਆਣਾ ਦੇ ਬਾਰਡਰਾਂ ’ਤੇ ਰੋਕਣ ਅਤੇ ਵਿਦਿਆਰਥੀਆਂ ’ਤੇ ਕੀਤੇ ਗਏ ਲਾਠੀਚਾਰਜ ਦੀ ਭਾਕਿਯੂ ਸਿੱਧੂਪੁਰ ਦੇ ਆਗੂ...
Ad Position 24