08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਸ਼ਹਿਰ ਦੇ ਬਾਜ਼ਾਰਾਂ ’ਚ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 23-07-2026
ਗੁਰੂਹਰਸਹਾਏ, 22 ਜੁਲਾਈ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਚ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਲਗਾਤਾਰ ਜਾਰੀ ਹੈ। ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸ਼ਹਿਰ ਦੇ ਕਈ ਹਿੱਸਿਆਂ ’ਚ ਕੂੜੇ ਦੇ ਢੇਰ ਅਤੇ ਸੀਵਰੇਜ ਦਾ ਗੰਦਾ ਪਾਣੀ ਲੋਕਾਂ ਲਈ ਮੁਸ਼ਕਲਾਂ ਦਾ ਕਾਰਨ ਬਣਿਆ ਹੋਇਆ ਹੈ। ਸਫ਼ਾਈ ਪ੍ਰਬੰਧ ਪ੍ਰਭਾਵਿਤ ਹੋਣ ਕਾਰਨ ਸ਼ਹਿਰ ਵਾਸੀਆਂ ’ਚ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਇਸੇ ਦੌਰਾਨ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਵਲੋਂ ਫ਼ਰੀਦਕੋਟ ਰੋਡ, ਸ੍ਰੀ ਮੁਕਤਸਰ ਸਾਹਿਬ ਰੋਡ, ਮੇਨ ਬਾਜ਼ਾਰ ਸਮੇਤ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਫ਼ਾਈ ਸੇਵਕ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਫ਼ਾਈ ਸੇਵਕ ਅਤੇ ਸੀਵਰੇਜ ਕਰਮਚਾਰੀ ਲੰਬੇ ਸਮੇਂ ਤੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਅਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕਰਦੇ ਆ ਰਹੇ ਹਨ, ਪਰ ਸਰਕਾਰ ਵਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੜਤਾਲ ਦੇ ਬਾਵਜੂਦ ਉਨ੍ਹਾਂ ’ਤੇ ਸ਼ਹਿਰ ਵਿਚ ਸਫ਼ਾਈ ਕਰਨ ਲਈ ਪੁਲਿਸ ਰਾਹੀਂ ਦਬਾਅ ਬਣਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਪਾਰੀ ਆਗੂ ਵੇਦ ਪ੍ਰਕਾਸ਼ ਕੱਕੜ ਤੋਂ ਮੋਟਰਸਾਈਕਲ ਸਵਾਰਾਂ ਨੇ 55 ਹਜ਼ਾਰ ਰੁਪਏ ਖੋਹੇ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਦਿੱਲੀ ’ਚ ਪ੍ਰਦਰਸ਼ਨ ਕਰ ਰਹੇ ਬੱਚਿਆਂ ਦੇ ਸੰਘਰਸ਼ ਦਾ ਕੀਤਾ ਸਮਰਥਨ
Ad Position 24