08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਪਾਰੀ ਆਗੂ ਵੇਦ ਪ੍ਰਕਾਸ਼ ਕੱਕੜ ਤੋਂ ਮੋਟਰਸਾਈਕਲ ਸਵਾਰਾਂ ਨੇ 55 ਹਜ਼ਾਰ ਰੁਪਏ ਖੋਹੇ

Ad Position 21
No active advertisement
ਅਜੀਤ ਡੈਸਕ 23-07-2026
ਜ਼ੀਰਾ,22 ਜੁਲਾਈ (ਰਜਨੀਸ਼ ਕਥੂਰੀਆ)-ਬੀਤੀ ਰਾਤ ਬੇਖ਼ੌਫ਼ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਜ਼ੀਰਾ ਵਿਖੇ ਵਪਾਰੀ ਆਗੂ ਅਤੇ ਵਪਾਰ ਮੰਡਲ ਪੰਜਾਬ ਦੇ ਮੀਤ ਪ੍ਰਧਾਨ ਵੇਦ ਪ੍ਰਕਾਸ਼ ਕੱਕੜ ਦੇ ਦੁਕਾਨ ਬੰਦ ਕਰਕੇ ਆਪਣੇ ਘਰ ਜਾਂਦੇ ਸਮੇਂ ਰਸਤੇ ਵਿਚੋਂ ਉਸ ਪਾਸੋਂ ਲਗਭਗ 55 ਹਜਾਰ ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਖੋਹ ਕਰਨ ਵਾਲੇ ਲੁਟੇਰਿਆਂ ਦੀ ਫੁਟੇਜ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਵਪਾਰ ਮੰਡਲ ਜ਼ੀਰਾ ਦੇ ਪ੍ਰਧਾਨ ਅਤੇ ਵਪਾਰ ਮੰਡਲ ਪੰਜਾਬ ਦੇ ਮੀਤ ਪ੍ਰਧਾਨ ਵੇਦ ਪ੍ਰਕਾਸ਼ ਕੱਕੜ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ 8:30 ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਜਾ ਰਹੇ ਸਨ। ਇਸੇ ਦੌਰਾਨ ਪਿੱਛੋਂ ਮੋਟਰਸਾਈਕਲ ’ਤੇ ਦੋ ਨੌਜਵਾਨ ਆਏ ਜਿਨ੍ਹਾਂ ਨੇ ਜ਼ਬਰਦਸਤੀ ਉਨ੍ਹਾਂ ਦੀ ਜੇਬ ਖਿੱਚ ਕੇ ਲੈ ਗਏ। ਜਿਸ ਵਿਚ 50 ਤੋਂ 55 ਹਜ਼ਾਰ ਰੁਪਏ ਦੇ ਕਰੀਬ ਨਕਦੀ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਅਜਿਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਸ਼ਹਿਰ ਵਿਚ ਰੋਜ਼ਾਨਾ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਆਮ ਲੋਕਾਂ ਅਤੇ ਵਪਾਰੀਆਂ ਦਾ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਮੰਗ ਕੀਤੀ ਕਿ ਸ਼ਹਿਰ ਦੀ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਪੁਤਲਾ ਫੂਕ ਮੁਜ਼ਾਹਰਾ ਅਗਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਸ਼ਹਿਰ ਦੇ ਬਾਜ਼ਾਰਾਂ ’ਚ ਰੋਸ ਮਾਰਚ
Ad Position 24