ਮੁੱਦਕੀ, 22 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਪਿਛਲੇ 15 ਦਿਨਾਂ ਤੋਂ ਕੰਮ ਛੋੜ ਹੜਤਾਲ ’ਤੇ ਚੱਲਦੇ ਆ ਰਹੇ ਸਫ਼ਾਈ ਸੇਵਕਾਂ ਵਲੋਂ ਯੂਨੀਅਨ ਦੇ ਪ੍ਰਧਾਨ ਦੀਪ ਕੁਮਾਰ ਦੀ ਅਗਵਾਈ ਹੇਠ ਨਗਰ ਪੰਚਾਇਤ ਮੁੱਦਕੀ ਦੇ ਦਫ਼ਤਰ ਬਾਹਰ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ ਗਿਆ। ਪ੍ਰਧਾਨ ਦੀਪ ਕੁਮਾਰ ਨੇ ਕਿਹਾ ਕਿ ਭਗਵੰਤ ਮਾਨ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਪੁਲਿਸ ਪ੍ਰਸ਼ਾਸਨ ਦੇ ਰਾਹੀਂ ਨਾਦਰਸ਼ਾਹੀ ਹੁਕਮ ਚਾੜ੍ਹ ਰਿਹਾ ਹੈ, ਸਫ਼ਾਈ ਸੇਵਕ ਯੂਨੀਅਨ ਪੰਜਾਬ ਅਤੇ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸਾਰੇ ਮੁਲਾਜ਼ਮ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਇਸ ਮੌਕੇ ਸਤਪਾਲ, ਪ੍ਰਦੀਪ ਸਿੰਘ, ਅਸ਼ੋਕ ਕੁਮਾਰ, ਰਾਜੇਸ਼, ਰਾਕੇਸ਼ ਕੁਮਾਰ, ਰਾਹੁਲ, ਅੰਗਰੇਜ਼ ਸਿੰਘ ਬਰਾੜ, ਕਿਰਨ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਸੁਨੀਲ, ਲੀਲੂ ਰਾਮ, ਗੋਗੀ ਰਾਣੀ, ਮੀਰਾ, ਪ੍ਰੀਤੀ, ਵਿੱਕੀ, ਬੀਨਾ ਰਾਣੀ ਆਦਿ ਹਾਜ਼ਰ ਸਨ।