02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 24-07-2026
ਜ਼ੀਰਾ, 23 ਜੁਲਾਈ (ਹਰਜੀਤ ਸਿੰਘ ਗਿੱਲ)-ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਨਾਮਵਰ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਕਲੱਬ ਪ੍ਰਧਾਨ ਸਰਦਾਰ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਵਾਈਸ ਚੇਅਰਮੈਨ ਹਰਪਾਲ ਸਿੰਘ ਗਿੱਲ ਦੇ ਦਫ਼ਤਰ ਵਿਖੇ ਹੋਈ। ਜਨਰਲ ਸਕੱਤਰ ਹਰਬੰਸ ਸਿੰਘ ਸੇਖਾ ਨੇ ਪਿਛਲੇ ਮਹੀਨੇ ਦੌਰਾਨ ਕਲੱਬ ਵਲੋਂ ਕੀਤੀਆਂ ਸਮਾਜ ਸੇਵੀ ਗਤੀਵਿਧੀਆਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਦਕਿ ਖ਼ਜ਼ਾਨਚੀ ਜਸਵਿੰਦਰ ਸਿੰਘ ਖ਼ਾਲਸਾ ਨੇ ਫ਼ੰਡਾਂ ਦੀ ਵਰਤੋਂ ਅਤੇ ਕਲੱਬ ਦੇ ਖ਼ਜ਼ਾਨੇ ਦੀ ਸਥਿਤੀ ਸਬੰਧੀ ਮੈਂਬਰਾਂ ਨੂੰ ਜਾਣੂ ਕਰਵਾਇਆ। ਮੀਟਿੰਗ ਦੌਰਾਨ ਇਕ ਅਹਿਮ ਅਤੇ ਮਨੁੱਖਤਾ ਭਰਿਆ ਫੈਸਲਾ ਲੈਂਦਿਆਂ ਮਤਾ ਪਾਸ ਕੀਤਾ ਗਿਆ ਕਿ ਅੰਗਹੀਣ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ ਅੰਗਰੇਜ਼ ਸਿੰਘ, ਜੋ ਕਿ ਇਕ ਗੰਭੀਰ ਬਿਮਾਰੀ ਤੋਂ ਪੀੜਤ ਹੈ, ਦੇ ਇਲਾਜ ਅਤੇ ਆਪ੍ਰੇਸ਼ਨ ਦਾ ਸਮੁੱਚਾ ਖਰਚਾ ਸਹਾਰਾ ਕਲੱਬ ਜ਼ੀਰਾ ਵਲੋਂ ਕੀਤਾ ਜਾਵੇਗਾ। ਕਲੱਬ ਮੈਂਬਰਾਂ ਨੇ ਕਿਹਾ ਕਿ ਸੰਸਥਾ ਹਮੇਸ਼ਾ ਲੋੜਵੰਦ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਸੇਵਾ ਕਾਰਜ ਜਾਰੀ ਰਹਿਣਗੇ। ਮੀਟਿੰਗ ਵਿਚ ਨਛੱਤਰ ਸਿੰਘ (ਸਰਪ੍ਰਸਤ), ਗੁਰਬਖ਼ਸ਼ ਸਿੰਘ ਵਿੱਜ (ਚੇਅਰਮੈਨ), ਹਰਪਾਲ ਸਿੰਘ ਗਿੱਲ (ਵਾਈਸ ਚੇਅਰਮੈਨ), ਦਲਜੀਤ ਸਿੰਘ ਬੰਬੇ ਵਾਲੇ, ਡਾ. ਪਾਲ ਸਿੰਘ, ਜਰਨੈਲ ਸਿੰਘ ਭੁੱਲਰ, ਦਲਬੀਰ ਸਿੰਘ ਜੇ.ਈ., ਰਜਿੰਦਰ ਸਿੰਘ ਸ਼ੇਰਾ, ਸਤਵੰਤ ਸਿੰਘ ਗਿੱਲ ਅਤੇ ਕਰਮਜੀਤ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਵਾਈਆਂ ਦੀ ਦੁਕਾਨ ’ਚੋਂ ਦਵਾਈਆਂ ਅਤੇ ਨਕਦੀ ਚੋਰੀ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Ad Position 24
No active advertisement