02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਅਕਾਲੀ ਆਗੂਆਂ ਵਲੋਂ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਨਿਖੇਧੀ

Ad Position 21
No active advertisement
ਅਜੀਤ ਡੈਸਕ 24-07-2026
ਮੁੱਦਕੀ, 23 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਫਕੀਰ ਚੰਦ ਅਗਰਵਾਲ ਅਤੇ ਸੁਰਿੰਦਰ ਚਾਵਲਾ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਕੰਮ ਛੋੜ ਹੜਤਾਲ ’ਤੇ ਬੈਠੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਦੀ ਪੁਰਜ਼ੋਰ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਹੱਲ ਕਰਨ ਦੀ ਬਜਾਏ ਧੱਕੇਸ਼ਾਹੀ ਨਾਲ ਹੜਤਾਲ ਖ਼ਤਮ ਕਰਨ ਦੀ ਨੀਅਤ ਨਾਲ ਕੂੜਾ ਚੁਕਵਾਉਣ ’ਚ ਲੱਗੀ ਹੋਈ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੀਆਂ ਮੰਗਾਂ ਮੰਨਣ ਦੀ ਬਜਾਏ ਡੰਡੇ ਦੇ ਜ਼ੋਰ ’ਤੇ ਦਬਾਇਆ ਜਾ ਰਿਹਾ ਹੈ, ਜਿਸ ਦੀ ਪ੍ਰਤੱਖ ਮਿਸਾਲ ਮਨਰੇਗਾ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ’ਤੇ ਕੀਤਾ ਲਾਠੀਚਾਰਜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਹੜਤਾਲੀ ਸਫ਼ਾਈ ਸੇਵਕਾਂ ਨਾਲ ਮੀਟਿੰਗ ਕਰਕੇ ਇਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਊਰਜਾ ਦੇ ਖੇਤਰ ਵਿਚ ਨਵੀਆਂ ਤਬਦੀਲੀਆਂ ਅਗਲੀ ਖ਼ਬਰ ਜ਼ੀਰਾ ਸ਼ਹਿਰ ’ਚ ਕੋਈ ਵੀ ਵਪਾਰੀ ਅਤੇ ਦੁਕਾਨਦਾਰ ਸੁਰੱਖਿਅਤ ਨਹੀਂ- ਰਾਜੀਵ ਜੈਨ
Ad Position 24
No active advertisement