02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਜ਼ੀਰਾ ਵਿਕਾਸ ਪ੍ਰੀਸ਼ਦ ਦੀ ਟੀਮ ਵਲੋਂ ਨਗਰ ਕੌਂਸਲ ਪ੍ਰਧਾਨ ਧਰਮ ਪਾਲ ਚੁੱਘ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 25-07-2026
ਜ਼ੀਰਾ, 24 ਜੁਲਾਈ (ਰਜਨੀਸ਼ ਕਥੂਰੀਆ)-ਸਥਾਨਕ ਸ਼ਹਿਰ ਦੀਆਂ ਨਗਰ ਕੌਂਸਲ ਨਾਲ ਸੰਬੰਧਿਤ ਭਖਦੀਆਂ ਸਮੱਸਿਆਵਾਂ ਨੂੰ ਲੈ ਕੇ ਜ਼ੀਰਾ ਵਿਕਾਸ ਪ੍ਰੀਸ਼ਦ ਦੀ ਪੂਰੀ ਟੀਮ ਵਲੋਂ ਨਗਰ ਕੌਂਸਲ ਪ੍ਰਧਾਨ ਧਰਮ ਪਾਲ ਚੁੱਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਪ੍ਰਧਾਨ ਧਰਮ ਪਾਲ ਚੁੱਘ ਨੂੰ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਟੀਮ ਨੇ ਦੱਸਿਆ ਕਿ ਸ਼ਹਿਰ ਵਿਚ ਜਗ੍ਹਾ-ਜਗ੍ਹਾ ’ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਜਿਸ ਕਾਰਨ ਗੰਦਗੀ ਫੈਲ ਰਹੀ ਹੈ ਅਤੇ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ। ਸ਼ਹਿਰ ਵਿਚ ਬਹੁਤ ਸਾਰੀਆਂ ਥਾਵਾਂ ‘ਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਰੁਕ ਰਿਹਾ ਹੈ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿਚ ਟ੍ਰੈਫਿਕ ਦਾ ਵੀ ਬਹੁਤ ਬੁਰਾ ਹਾਲ ਹੈ। ਜਿਸ ਕਾਰਨ ਆਮ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। ਇਸ ਦੌਰਾਨ ਪ੍ਰਧਾਨ ਨਗਰ ਕੌਂਸਲ ਧਰਮ ਪਾਲ ਚੁੱਘ ਨੇ ਕਿਹਾ ਕਿ ਜਿਵੇਂ ਹੀ ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ ਹੁੰਦੀ ਹੈ, ਉਸ ਤੋਂ ਤੁਰੰਤ ਬਾਅਦ ਸ਼ਹਿਰ ਦੀ ਸਾਰੀ ਸਫਾਈ ਨੂੰ ਸੁਚਾਰੂ ਢੰਗ ਨਾਲ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਜਮਾਂ ਹੁੰਦੇ ਬਾਰਿਸ਼ ਦੇ ਪਾਣੀ,ਸੀਵਰੇਜ ਦੇ ਪਾਣੀ ਅਤੇ ਟਰੈਫਿਕ ਦੀ ਸਮੱਸਿਆ ਦਾ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਅਤੇ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਜ਼ੀਰਾ ਸੁਖਦੇਵ ਬਿੱਟੂ ਵਿੱਜ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ, ਜਨਰਲ ਸਕੱਤਰ ਜਗਦੇਵ ਸ਼ਰਮਾ, ਸਹਾਇਕ ਖਜਾਨਚੀ ਗੁਰਬਖਸ਼ ਸਿੰਘ ਵਿੱਜ, ਵਾਤਾਵਰਨ ਪ੍ਰੋਜੈਕਟ ਇੰਚਾਰਜ ਅਨਿਲ ਬਜਾਜ, ਹਰਜੀਤ ਸਿੰਘ, ਨਰਿੰਦਰ ਕੁਮਾਰ ਨਾਰੰਗ, ਮਾਸਟਰ ਸਤੀਸ਼ ਮੋਹਨ, ਰਵੀ ਕੁਮਾਰ ਕਾਨੂੰਗੋ, ਮਨਮੋਹਨ ਸਿੰਘ ਗੁਜਰਾਲ, ਮਹਿੰਦਰ ਪਾਲ ਬੈਂਕ ਵਾਲੇ, ਵਲੈਤੀ ਰਾਮ, ਨਰੇਸ਼ ਜੈਨ ਬੱਲੀ, ਸੁਰਿੰਦਰ ਸ਼ਰਮਾ ਜੇ.ਈ., ਰਮੇਸ਼ ਚੰਦਰ ਫਾਰਮਾਸਿਸਟ ਅਤੇ ਡਾਕਟਰ ਸੁਖਮੀਤ ਫਿਜ਼ੀਓਥੈਰੇਪਿਸਟ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਹਗੀਰਾਂ ਤੋਂ ਮੋਬਾਈਲ ਖੋਹਣ ਵਾਲਾ ਕਾਬੂ, ਵੇਚਣ ਤੋਂ ਪਹਿਲਾਂ ਹੀ ਚੋਰੀ ਦੇ ਫੋਨ ਸਮੇਤ ਦਬੋਚਿਆ ਅਗਲੀ ਖ਼ਬਰ ਪਾਵਰਕਾਮ ਨਾਲ ਸੰਬੰਧਿਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਕੀਤਾ ਪਿੱਟ ਸਿਆਪਾ
Ad Position 24
No active advertisement