02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜੂਨੀਅਰ ਸਟੇਟ ਬਾਸਕਟਬਾਲ ਚੈਂਪੀਅਨਸ਼ਿਪ ਲਈ ਫਿਰੋਜ਼ਪੁਰ ਜ਼ਿਲ੍ਹਾ ਟੀਮ ਦੇ ਚੋਣ ਟਰਾਇਲ

Ad Position 21
No active advertisement
ਅਜੀਤ ਡੈਸਕ 25-07-2026
ਫਿਰੋਜ਼ਪੁਰ, 24 ਜੁਲਾਈ (ਗੁਰਿੰਦਰ ਸਿੰਘ)-27 ਜੁਲਾਈ ਤੋਂ ਬਠਿੰਡਾ ਵਿਖੇ ਕਰਵਾਈ ਜਾ ਰਹੀ ਜੂਨੀਅਰ ਸਟੇਟ ਲੈਵਲ ਬਾਸਕਟਬਾਲ (ਲੜਕੇ/ਲੜਕੀਆਂ) ਐਸੋਸੀਏਸ਼ਨ ਵਿਚ ਭਾਗ ਲੈਣ ਲਈ ਫਿਰੋਜ਼ਪੁਰ ਜ਼ਿਲ੍ਹੇ ਦੀ ਟੀਮ ਦੇ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 25 ਜੁਲਾਈ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਸ਼ਹਿਰ ਵਿਖੇ ਕਰਵਾਏ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਸਕਟਬਾਲ ਐਸੋਸੀਏਸ਼ਨ ਦੇ ਸਕੱਤਰ ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਟਰਾਇਲ ਸ਼ਾਮ 5 ਵਜੇ ਸ਼ੁਰੂ ਹੋਣਗੇ। ਉਨ੍ਹਾਂ ਜ਼ਿਲ੍ਹੇ ਦੇ ਯੋਗ ਖਿਡਾਰੀਆਂ,(ਲੜਕੇ ਅਤੇ ਲੜਕੀਆਂ) ਨੂੰ ਸਮੇਂ ਸਿਰ ਸਟੇਡੀਅਮ ਪਹੁੰਚ ਕੇ ਟਰਾਇਲ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਟਰਾਇਲ ਦੌਰਾਨ ਚੁਣੇ ਜਾਣ ਵਾਲੇ ਖਿਡਾਰੀ 27 ਜੁਲਾਈ ਤੋਂ ਬਠਿੰਡਾ ਵਿਖੇ ਹੋਣ ਵਾਲੀ ਜੂਨੀਅਰ ਸਟੇਟ ਬਾਸਕਟਬਾਲ ਚੈਂਪੀਅਨਸ਼ਿਪ ਵਿਚ ਫਿਰੋਜ਼ਪੁਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਜ਼ਿਲ੍ਹਾ ਬਾਸਕਟਬਾਲ ਐਸੋਸੀਏਸ਼ਨ ਵਲੋਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਟਰਾਇਲ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਵੇਚਣ ਦਾ ਵਿਰੋਧ ਕਰਨ ਵਾਲੇ ਨੌਜਵਾਨ ’ਤੇ ਹਮਲਾ, ਚਾਂਦੀ ਦੀ ਚੇਨ ਖੋਹੀ, ਮਾਮਲਾ ਦਰਜ ਅਗਲੀ ਖ਼ਬਰ ਫਿਰੋਜ਼ਪੁਰ ਮੰਡਲ ਦੇ ਫਾਜ਼ਿਲਕਾ ਤੋਂ ਪੰਪੋਰ ਲਈ ਹਸਕ (ਤੂੜੀ/ਛਿਲਕੇ) ਦੀ ਪਹਿਲੀ ਪੀਸਮੀਲ ਰੇਕ ਰਵਾਨਾ
Ad Position 24
No active advertisement