02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਿਜਲੀ ਮੁਲਾਜ਼ਮਾਂ ਨੇ ਜਲਾਲਾਬਾਦ ’ਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕ ਕੇ ਕੀਤਾ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-07-2026
ਜਲਾਲਾਬਾਦ, 24 ਜੁਲਾਈ(ਜਤਿੰਦਰ ਪਾਲ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਚੱਲ ਰਿਹਾ ਰੋਸ ਪ੍ਰਦਰਸ਼ਨ ਅੱਜ ਸ਼ੁੱਕਰਵਾਰ ਨੂੰ ਚੌਥੇ ਦਿਨ ਵੀ ਜਾਰੀ ਰਿਹਾ। ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ, ਪਾਵਰਕਾਮ-ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਅਤੇ ਪੈਨਸ਼ਨ ਵੈੱਲਫੇਅਰ ਫੈਡਰੇਸ਼ਨ ਦੇ ਸੱਦੇ ’ਤੇ ਜਲਾਲਾਬਾਦ ਮੰਡਲ ਦਫ਼ਤਰ ਦੇ ਬਾਹਰ ਮੁਲਾਜ਼ਮਾਂ ਨੇ ਵਿਸ਼ਾਲ ਰੋਸ ਰੈਲੀ ਕੱਢੀ ਅਤੇ ਪੰਜਾਬ ਸਰਕਾਰ ਅਤੇ ਪਾਵਰ ਕਾਮ ਪ੍ਰਬੰਧਕਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫ਼ੂਕ ਕੇ ਆਪਣਾ ਗ਼ੁੱਸਾ ਜ਼ਾਹਿਰ ਕੀਤਾ। ਅੱਜ ਦੀ ਇਸ ਰੈਲੀ ’ਚ ਜੁਆਇੰਟ ਫੋਰਮ ਦੇ ਆਗੂਆਂ ਰੋਹਿਤ ਬਾਘਲਾ, ਚੇਤਨ ਕੁਮਾਰ, ਰਮੇਸ਼ ਸਿੰਘ, ਸੁਸ਼ੀਲ ਕੁਮਾਰ, ਵਰਿੰਦਰ ਕੁਮਾਰ, ਸੰਦੀਪ ਕੁਮਾਰ, ਹਰਮੀਤ ਸਿੰਘ, ਭਾਗ ਸਿੰਘ, ਕੁਲਦੀਪ ਸਿੰਘ, ਧਰਮ ਦੇਵ ਅਤੇ ਸਤਪਾਲ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਬਿਜਲੀ ਮੰਤਰੀ ਅਤੇ ਵਿੱਤ ਮੰਤਰੀ ਨਾਲ ਕਈ ਗੇੜ ਦੀਆਂ ਬੈਠਕਾਂ ਤੋਂ ਬਾਅਦ ਵੀ ਸਰਕਾਰ ਮੰਗਾਂ ਦਾ ਹੱਲ ਕੱਢਣ ’ਚ ਨਾਕਾਮ ਰਹੀ ਹੈ। ਆਗੂਆਂ ਨੇ ਦੱਸਿਆ ਕਿ ਪੂਰੇ ਸੂਬੇ ’ਚ 80 ਫ਼ੀਸਦੀ ਤੋਂ ਵੱਧ ਬਿਜਲੀ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਹਨ। 25 ਅਤੇ 26 ਜੁਲਾਈ ਨੂੰ ਵੀ ਅਰਜਿਤ ਛੁੱਟੀ ਲੈ ਕੇ ਹੜਤਾਲ ਜਾਰੀ ਰੱਖੀ ਜਾਵੇਗੀ। ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ ਗਈ। ਬਲਵੀਰ ਸਿੰਘ ਦੀ ਪ੍ਰਧਾਨਗੀ ਅਤੇ ਕਰਨੈਲ ਸਿੰਘ ਵਲੋਂਂ ਮੰਚ ਸੰਚਾਲਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਉਪਕਰਨ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਮੀਰੀ-ਪੀਰੀ ਦਿਵਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸੰਗਤਾਂ ਦਾ ਵਿਸ਼ਾਲ ਕਾਫ਼ਲਾ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ
Ad Position 24
No active advertisement