03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਨਾਦਰਨ ਰੇਲਵੇ ਪੈਸੇਂਜਰ ਸਮਿਤੀ ਨੇ ਸਟੇਸ਼ਨ ਮਾਸਟਰ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 25-07-2026
ਗੁਰੂਹਰਸਹਾਏ, 24 ਜੁਲਾਈ (ਕਪਿਲ ਕੰਧਾਰੀ)-ਨਾਰਦਰਨ ਰੇਲਵੇ ਪੈਸੇਂਜਰ ਸਮਿਤੀ ਗੁਰੂਹਰਸਹਾਏ ਵਲੋਂ ਸਮੇਂ ਸਮੇਂ ’ਤੇ ਯਾਤਰੀਆਂ ਦੀਆ ਮੁਸ਼ਕਿਲਾਂ ਦਾ ਹੱਲ ਕਰਨ ਦੇ ਲਈ ਯਤਨ ਕੀਤੇ ਜਾਂਦੇ ਹਨ, ਉਸੇ ਦੇ ਤਹਿਤ ਗੁਰੂਹਰਸਹਾਏ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਸਟੇਸ਼ਨ ਮਾਸਟਰ ਪਰਸ਼ੋਤਮ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ।ਇਸ ਮੌਕੇ ਨਾਰਦਰਨ ਰੇਲਵੇ ਪੈਸੇਂਜਰ ਸਮਿਤੀ ਗੁਰੂਹਰਸਹਾਏ ਦੇ ਪ੍ਰਧਾਨ ਅਤੇ ਜ਼ੋਨ ਦੇ ਵਾਈਸ ਪ੍ਰਧਾਨ ਚਰਨਜੀਤ ਸਿੰਘ ਮੱਕੜ ਅਤੇ ਸਮਿਤੀ ਦੇ ਨੁਮਾਇੰਦਿਆਂ ਮੂਲ ਚੰਦ ,ਸੁਰਿੰਦਰ ਕੁਮਾਰ, ਵਿੱਕੀ ਵੋਹਰਾ,ਕ੍ਰਿਸ਼ਨ ਲਾਲ,ਅਸ਼ੋਕ ਕੁਮਾਰ,ਪ੍ਰੇਮ ਕੁਮਾਰ ਗੱਖੜ ਨੇ ਦੱਸਿਆ ਕਿ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਚ ਖਾਸ ਤੌਰ ’ਤੇ ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਅਤੇ ਯਾਤਰੀਆਂ ਦੇ ਬੈਠਣ ਲਈ ਲੋੜੀਂਦੀਆਂ ਸੁਵਿਧਾਵਾਂ ਦੀ ਘਾਟ ਮੁੱਖ ਹਨ। ਸਟੇਸ਼ਨ ਮਾਸਟਰ ਪਰਸ਼ੋਤਮ ਕੁਮਾਰ ਨੇ ਸਮਿਤੀ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਦਿੱਤੇ ਗਏ ਮੰਗ ਪੱਤਰ ਵਿਚ ਦਰਜ ਸਮੱਸਿਆਵਾਂ ਨੂੰ ਸਬੰਧਤ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਸੰਭਵ ਹੱਲ ਲਈ ਯਤਨ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਨੇ ਸਿਹਤ ਵਿਭਾਗ ਦੇ ਡਾਇਰੈਕਟਰਾਂ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਵਿਧਾਇਕ ਭੁੱਲਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਮੁਫ਼ਤ ਸਕੂਲ ਬੈਗ
Ad Position 24
No active advertisement