03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਿਹਤ ਵਿਭਾਗ ਨੇ ਪੁਲਿਸ ਸਟੇਸ਼ਨਾਂ ਅਤੇ ਧਾਰਮਿਕ ਸੰਸਥਾਵਾਂ ’ਤੇ ਡੇਂਗੂ ਬੁਖਾਰ ਬਾਰੇ ਜਾਗਰੂਕ ਕੀਤਾ

Ad Position 21
No active advertisement
ਅਜੀਤ ਡੈਸਕ 25-07-2026
ਜ਼ੀਰਾ, 24 ਜੁਲਾਈ (ਰਜਨੀਸ਼ ਕਥੂਰੀਆ)-ਸੀਨੀਅਰ ਮੈਡੀਕਲ ਅਫਸਰ ਡਾ. ਕਰਨਵੀਰ ਸਿੰਘ ਅਤੇ ਹੈਲਥ ਇੰਸਪੈਕਟਰ ਮਨਿੰਦਰ ਸਿੰਘ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਜ਼ੀਰਾ ਦੇ ਪੁਲਿਸ ਸਟੇਸ਼ਨ ਅਤੇ ਧਾਰਮਿਕ ਸੰਸਥਾਵਾਂ ’ਤੇ ਡੇਂਗੂ ਬੁਖਾਰ ਬਾਰੇ ਜਾਗਰੂਕ ਕੀਤਾ ਗਿਆ ਅਤੇ ਚਿਤਾਵਨੀ ਦਿੱਤੀ ਗਈ ਕਿ ਕਿਤੇ ਬੋਤਲ,ਡਰੰਮ,ਪਾਣੀ ਵਾਲੇ ਟੈਂਕਰਾਂ ਵਿਚ ਪਾਣੀ ਨਾ ਖੜ੍ਹਾ ਹੋਣ ਦਿੱਤਾ ਜਾਵੇ । ਉਹਨਾਂ ਕਿਹਾ ਕਿ ਡੇਂਗੂ ਇਕ ਕਿਸਮ ਦਾ ਗੰਭੀਰ ਬੁਖਾਰ ਹੈ ਅਤੇ ਇਹ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਚਾਰ ਕਿਸਮਾਂ ਵਿਚ ਪਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਗਰਮੀਆਂ ਦੇ ਬਰਸਾਤਾਂ ਦੇ ਮੌਸਮ ਦੌਰਾਨ ਘਰਾਂ ’ਚ ਮੱਛਰਾਂ ਦੀ ਭਰਮਾਰ ਹੋਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਨਾ ਤਾਂ ਪਾਣੀ ਖੜਾ ਹੋਣ ਦੇਣਾ ਚਾਹੀਦਾ ਹੈ ਅਤੇ ਨਾ ਹੀ ਕੂੜੇ ਦੇ ਢੇਰ ਲੱਗਣ ਦੇਣੇ ਚਾਹੀਦੇ ਹਨ। ਮੱਛਰ ਦਾ ਲਾਰਵਾ ਪੈਦਾ ਹੋਣ ’ਤੇ ਇਕ ਚਮਚ ਪਾਣੀ ਹੀ ਕਾਫੀ ਹੁੰਦਾ ਹੈ। ਉਹਨਾਂ ਕਿਹਾ ਕਿ ਸਾਨੂੰ ਆਪਣੇ ਘਰਾਂ ਦੀਆਂ ਛੱਤਾਂ ’ਤੇ ਟਾਇਰ,ਖਾਲੀ ਬਰਤਨ ਅਤੇ ਕਬਾੜ ਆਦਿ ਨੂੰ ਇਕੱਠਾ ਨਹੀ ਹੋਣ ਦੇਣਾ ਚਾਹੀਦਾ, ਕਿਉਂਕਿ ਬਰਸਾਤਾਂ ਦੇ ਦਿਨਾਂ ਵਿਚ ਇਹਨਾਂ ’ਚ ਪਾਣੀ ਆਦਿ ਇਕੱਠਾ ਹੋ ਜਾਂਦਾ ਹੈ। ਇਸ ਲਈ ਆਪਣੇ ਘਰਾਂ ਦੇ ਆਸ ਪਾਸ ਸਾਫ ਸਫਾਈ ਰੱਖਣੀ ਬਹੁਤ ਜਰੂਰੀ ਹੈ। ਡੇਂਗੂ ਮਲੇਰੀਆ ਅਤੇ ਚਿਕਨ ਗੁਣੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਮਨਿੰਦਰ ਸਿੰਘ ਹੈਲਥ ਇੰਸਪੈਕਟਰ,ਗੁਰਸੰਤ ਸਿੰਘ ਮਲਟੀਪਰਪਜ ਹੈਲਥ ਵਰਕਰ , ਦੀਦਾਰ ਸਿੰਘ , ਵਿਸ਼ਾਲ ਸ਼ਰਮਾ, ਜੈਕਬ ਅਤੇ ਅਰਸ਼ਦੀਪ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਵਿੰਗ ਦੇ ਸੂਬਾ ਸਕੱਤਰ ਹਰਮੀਤ ਸਿੰਘ ਖਾਈ ਨੇ ਸਰਕਾਰੀ ਸਕੂਲਾਂ ’ਚ ਕਿੱਟਾਂ ਵੰਡੀਆਂ ਅਗਲੀ ਖ਼ਬਰ ਐਲ.ਏ.ਡੀ.ਸੀ.ਨੀਤੀ ਖ਼ਿਲਾਫ਼ ਵਕੀਲਾਂ ਦੀ ਹੜਤਾਲ ਅਤੇ ਭੁੱਖ ਹੜਤਾਲ ਜਾਰੀ ਰਹੇਗੀ
Ad Position 24
No active advertisement