ਫ਼ਿਰੋਜ਼ਪੁਰ,24 ਜੁਲਾਈ (ਕੁਲਬੀਰ ਸਿੰਘ ਸੋਢੀ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਇਕ ਹੋਰ ਵੱਡਾ ਤੋਹਫ਼ਾ ਦਿੰਦਿਆਂ ਸਕੂਲ ਕਿੱਟਾਂ ਦੀ ਵੰਡ ਸ਼ੁਰੂ ਕੀਤੀ ਗਈ ਹੈ। ਇਸ ਪਹਿਲ ਦਾ ਮਕਸਦ ਹਰ ਵਿਦਿਆਰਥੀ ਨੂੰ ਲੋੜੀਂਦਾ ਸਕੂਲੀ ਸਮਾਨ ਮੁਹੱਈਆ ਕਰਵਾਉਣਾ ਅਤੇ ਮਾਪਿਆਂ ’ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਹਰਮੀਤ ਸਿੰਘ ਖਾਈ ਨੇ ਆਪਣੀ ਟੀਮ ਨਾਲ ਸਕੂਲ ਆਫ ਐਮੀਨੈਂਸ, ਫ਼ਿਰੋਜ਼ਪੁਰ ਵਿਖੇ ਬੱਚਿਆਂ ਨੂੰ ਕਿੱਟਾ ਵੰਡਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਲੱਖਾਂ ਵਿਦਿਆਰਥੀਆਂ ਨੂੰ ਵੱਡੇ ਪੱਧਰ ਤੇ ਸਿੱਧਾ ਲਾਭ ਮਿਲੇਗਾ ਅਤੇ ਇਸ ਨਾਲ ਨਾ ਸਿਰਫ਼ ਬੱਚਿਆਂ ਨੂੰ ਪੜ੍ਹਾਈ ਲਈ ਲੋੜੀਂਦੀ ਸਮੱਗਰੀ ਸਮੇਂ ਸਿਰ ਉਪਲਬੱਧ ਹੋਵੇਗੀ, ਬਲਕਿ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੀ ਵੱਡੀ ਆਰਥਿਕ ਰਾਹਤ ਮਿਲੇਗੀ । ਬੱਚਿਆਂ ਨੂੰ ਕਿੱਟਾ ਵੰਡਣ ਸਮੇਂ ਆਪ ਦੇ ਸੀਨੀਅਰ ਆਗੂ ਨਿਰਮਲਜੀਤ ਸਿੰਘ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਬਲਵੰਤ ਸਿੰਘ, ਦੀਪਕ ਨਾਰੰਗ ਤੇ ਹੋਰ ਆਪ ਆਗੂ ਅਤੇ ਸਕੂਲ ਸਟਾਫ ਦੇ ਮੈਂਬਰ ਹਾਜ਼ਰ ਸਨ।