ਫ਼ਿਰੋਜ਼ਪੁਰ, 24 ਜੁਲਾਈ (ਕੁਲਬੀਰ ਸਿੰਘ ਸੋਢੀ): ਪਿਛਲੇ ਕਰੀਬ ਚਾਰ ਦਿਨ ਤੋਂ ਮੰਗਾਂ ਦੀ ਪੂਰਤੀ ਲਈ ਏਕਤਾ ਮੰਚ ਪੰਜਾਬ ਅਤੇ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਵਲੋਂ ਮਾਸ ਲੀਵ ’ਤੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਲੋਂ ਹੜਤਾਲ ਕੀਤੀ ਹੋਈ ਹੈ, ਪਰ ਸਰਕਾਰ ਤੇ ਕੋਈ ਅਸਰ ਹੁੰਦਾ ਦਿਖਾਈ ਨਹੀਂ ਹੀ ਦੇ ਰਿਹਾ। ਜਿਸ ਦਾ ਵੱਡਾ ਨੁਕਸਾਨ ਸੂਬੇ ਦੀ ਜਨਤਾ ਨੂੰ ਝੱਲਣਾ ਪੈ ਰਿਹਾ ਹੈ। ਇਸ ਦੇ ਚੱਲਦੇ ਸਰਕਲ ਫਿਰੋਜ਼ਪੁਰ ਦੇ ਬਿਜਲੀ ਕਰਮਚਾਰੀਆਂ ਵਲੋਂ ਸਤੀਸ਼ ਕੁਮਾਰ ਸਕੱਤਰ ਸਬ ਅਰਬਨ ਮੰਡਲ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਅਤੇ ਐੱਮ.ਯੂ.ਓ ਵਲੋਂ ਸਾਂਝੇ ਤੌਰ ’ਤੇ ਸਿਟੀ ਡਵੀਜਨ ਅਤੇ ਸਬ ਅਰਬਨ ਮੰਡਲ ਫ਼ਿਰੋਜ਼ਪੁਰ ਵਿਖੇ ਰੋਸ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਰਾਕੇਸ਼ ਸੈਣੀ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਹਤੇਸ਼ ਕੁਮਾਰ ਸੈਕਟਰੀ ਪੰਜਾਬ ਐੱਮ.ਯੂ.ਓ, ਸਤੀਸ਼ ਕੁਮਾਰ ਸਾਬਕਾ ਆਗੂ ਪੰਜਾਬ ਨੇ ਕਿਹਾ ਕਿ ਜਿਨ੍ਹਾਂ ਚਿਰ ਮੰਗਾਂ ਲਾਗੂ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਚਿਰ ਸੰਘਰਸ਼ ਜਾਰੀ ਰਹੇਗਾ । ਇਸ ਤੋਂ ਇਲਾਵਾ ਧਰਨੇ ਨੂੰ ਅਸ਼ਵਨੀ ਕੁਮਾਰ ਸਬ ਅਰਬਨ ਮੰਡਲ ਪ੍ਰਧਾਨ ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਮਾਸ ਲੀਵ ਨੂੰ ਹੋਰ ਵਧਾਇਆ ਜਾ ਸਕਦਾ ਹੈ। ਇਸ ਮੌਕੇ ਰੋਸ਼ਨ ਲਾਲ, ਤਿਰਲੋਚਨ ਸਿੰਘ, ਸੁਖਦੇਵ ਸਿੰਘ, ਰਾਮ ਸੁੱਖ, ਬਲਵੰਤ ਸਿੰਘ, ਅਨਮੋਲ ਸਿੰਘ, ਕਰਮਜੀਤ ਸਿੰਘ, ਰਾਕੇਸ਼ ਕੁਮਾਰ, ਰਣਬੀਰ ਸਿੰਘ ਨੇ ਵੀ ਸੰਬੋਧਨ ਕੀਤਾ।