05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

17ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਜ਼ੋਨ ਨੁਕੇਰੀਆਂ) ਦੀ ਹੋਈ ਸ਼ਾਨਦਾਰ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 25-07-2026
ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ੋਨ ਨੁਕੇਰੀਆਂ ਵਿਖੇ 17ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਹੋਇਆ, ਜਿਸ ਤਹਿਤ ਵੱਖ-ਵੱਖ ਸਕੂਲਾਂ ’ਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਲੜੀ ਤਹਿਤ ਸਰਕਾਰੀ ਹਾਈ ਸਕੂਲ ਟਾਹਲੀ ਵਾਲਾ ਜੱਟਾਂ ਵਿਖੇ ਰੱਸਾਕਸ਼ੀ, ਸਰਕਾਰੀ ਹਾਈ ਸਕੂਲ ਘੜਿਆਣਾ ਵਿਖੇ ਚੈੱਸ, ਰੇਡੀਐਂਟ ਪਬਲਿਕ ਸਕੂਲ ਵਿਖੇ ਯੋਗਾ ਅਤੇ ਸਰਕਾਰੀ ਹਾਈ ਸਕੂਲ ਅਲਿਆਣਾ ਵਿਖੇ ਗਤਕੇ ਦੇ ਮੁਕਾਬਲੇ, ਸਰਕਾਰੀ ਹਾਈ ਸਕੂਲ ਇਸਲਾਮ ਵਾਲਾ ਵਿਖੇ ਬਾਸਕਟ ਬਾਲ ਦੇ ਮੁਕਾਬਲੇ ਕਰਵਾਏ ਗਏ। ਸਰਕਾਰੀ ਹਾਈ ਸਕੂਲ ਟਾਹਲੀ ਵਾਲਾ ਜੱਟਾਂ ਵਿਖੇ ਖੇਡਾਂ ਦਾ ਰਸਮੀ ਉਦਘਾਟਨ ਜ਼ੋਨ ਪ੍ਰਧਾਨ ਪ੍ਰਿੰਸੀਪਲ ਹੰਸ ਰਾਜ ਅਤੇ ਜ਼ੋਨ ਸਕੱਤਰ ਸਹਿਜ ਪਾਲ ਸਿੰਘ ਨੇ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਪੁੱਜੇ ਅਧਿਆਪਕਾਂ ਹਰਭਗਵਾਨ ਸਿੰਘ ਤੂਰ, ਲਖਵੰਤ ਸਿੰਘ, ਬਲਦੇਵ ਸਿੰਘ, ਸੰਜੀਵ ਕੁਮਾਰ, ਧੀਰੇ ਕੁਮਾਰ, ਕੁਲਦੀਪ ਸਿੰਘ ਅਤੇ ਸੁਖਬੀਰ ਕੌਰ ਆਦਿ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਹੰਸਰਾਜ ਨੇ ਕਿਹਾ ਕਿ ਖੇਡਾਂ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ। ਖੇਡਾਂ ਤੋਂ ਬਿਨਾਂ ਸਿਹਤਯਾਬ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਪੱਧਰ ਤੋਂ ਹੀ ਵਿਦਿਆਰਥੀ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾਵੇ ਤਾਂ ਉਹ ਅੱਗੇ ਜਾ ਕੇ ਇਕ ਚੰਗਾ ਖਿਡਾਰੀ ਬਣ ਕੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਵਲੋਂ ਗੋਦਾਮ ’ਚੋਂ ਘਿਓ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, 4 ਪੇਟੀਆਂ ਘਿਓ ਬਰਾਮਦ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬੈਗ ਅਤੇ ਵਰਦੀਆਂ ਵੰਡੀਆਂ
Ad Position 24
No active advertisement