02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ‘ਆਪ’ ਦਾ ਰੋਸ ਪ੍ਰਦਰਸ਼ਨ, ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 26-07-2026
ਫ਼ਿਰੋਜ਼ਪੁਰ, 25 ਜੁਲਾਈ (ਕੁਲਬੀਰ ਸਿੰਘ ਸੋਢੀ)-ਦੇਸ਼ ਦੀ ਸਭ ਤੋਂ ਵੱਡੀ ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ ਦੇ ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਸੂਬੇ ਭਰ ਵਿਚ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਬਜਾਰਾ ਵਿਚ ਰੋਸ ਰੈਲੀ ਵੀ ਕੱਢੀ ਗਈ। ਇਸ ਦੇ ਚੱਲਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਵੀ ‘ਆਪ’ ਦੀ ਲੀਡਰਸ਼ਿਪ ਵਲੋਂ ਥਾਲੀਆਂ ਖੜਕਾ ਕੇ ਬਾਜ਼ਾਰ ਵਿਚ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਹੱਥਾਂ ਵਿਚ ਤਖ਼ਤੀਆਂ ਫੜਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਨੀਟ ਵਰਗੀ ਅਹਿਮ ਪ੍ਰੀਖਿਆ ਦਾ ਪੇਪਰ ਲੀਕ ਹੋਣਾ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਲੱਖਾਂ ਮਿਹਨਤੀ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਆਮ ਆਦਮੀ ਪਾਰਟੀ ਦੇ ਯੂਥ ਸੂਬਾ ਸਕੱਤਰ ਹਰਮੀਤ ਸਿੰਘ ਖਾਈ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪ੍ਰੀਖਿਆਵਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿਚ ਨਾਕਾਮ ਰਹੀ ਹੈ। ਸ਼ਹਿਰੀ ਮਾਰਕੀਟ ਕਮੇਟੀ ਚੇਅਰਮੈਨ ਬਲਰਾਜ ਸਿੰਘ ਕਟੋਰਾ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਸੁਖਦੀਪ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਕੇਂਦਰ ਸਰਕਾਰ ਨੂੰ ਕੋਸਦੇ ਹੋਏ ਕਿਹਾਕਿ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮਾੜੇ ਪ੍ਰਬੰਧਾਂ ਕਰਕੇ ਪੇਪਰ ਲੀਕ ਹੋਇਆ ਹੈ, ਜਿਸ ਕਰਕੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਆਗੂ ਨਿਰਮਲਜੀਤ ਸਿੰਘ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਨਿਸ਼ਾਨ ਸਿੰਘ, ਸਰਪੰਚ ਮਨਜੀਤ ਸਿੰਘ, ਸਰਪੰਚ ਬਲਵੰਤ ਸਿੰਘ, ਨੇਕ ਪ੍ਰਤਾਪ ਸਿੰਘ ਬਾਵਾ, ਐੱਮ.ਸੀ ਨਰੇਸ਼ ਕੰਤੋੜ, ਐੱਮ.ਸੀ ਲਖਵਿੰਦਰ ਸਿੰਘ, ਨਿੱਜੀ ਸਕੱਤਰ ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਗਗਨਦੀਪ ਸਿੰਘ ਗੋਬਿੰਦ ਨਗਰ, ਸੁਖਦੇਵ ਸਿੰਘ ਭੱਦਰੂ, ਚੇਅਰਮੈਨ ਮਨਜੀਤ ਸਿੰਘ ਔਲਖ, ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ, ਬੇਅੰਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ, ਰੋਬੀ ਸੰਧੂ ਨਿੱਜੀ ਸਕੱਤਰ, ਬੂਟਾ ਗੁਲਾਟੀ, ਭੁਪਿੰਦਰ ਕੌਰ ਸੰਧੂ ਬਸਤੀ ਭਾਗ ਸਿੰਘ, ਰਾਜਿੰਦਰ ਸ਼ਰਮਾ ਜ਼ਿਲ੍ਹਾ ਚੇਅਰਮੈਨ ਬ੍ਰਾਹਮਣ ਵੈਲਫੇਅਰ ਬੋਰਡ, ਸਰਪੰਚ ਬਲਵਿੰਦਰ ਸਿੰਘ ਲਾਡੀ, ਟੋਨੀ ਸ਼ਰਮਾ, ਪਰਮਜੀਤ ਸਿੰਘ ਜੰਮੂ ਮੈਂਬਰ ਕੰਬੋਜ਼ ਵੈਲਫੇਅਰ ਬੋਰਡ, ਸਰਪੰਚ ਮਨਦੀਪ ਸਿੰਘ ਪਿਆਰੇਆਣਾ, ਮਨੀ ਸੰਧੂ ਹਲਕਾ ਕੋਆਰਡੀਨੇਟਰ ਲੋਕ ਮਿਲਣੀ ਪ੍ਰੋਗਰਾਮ, ਮਲਕੀਤ ਸਿੰਘ ਬਰਾੜ ਬਲਾਕ ਸਮਿਤੀ ਮੈਂਬਰ, ਕਾਕਾ ਸੰਧੂ ਬੂਟੇ ਵਾਲਾ, ਗੋਪਾਲ ਕ੍ਰਿਸ਼ਨ ਬਲਾਕ ਸਮਿਤੀ ਮੈਂਬਰ, ਮੇਜਰ ਸਿੰਘ ਬੁਰਜੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਮਦੋਟ, ਸਰਪੰਚ ਮੱਸਾ ਸਿੰਘ ਪੀਰੂ ਵਾਲਾ ਤੇ ਵੱਡੀ ਸੰਖਿਆ ਵਿਚ ਯੂਥ ਵਿੰਗ ਦੇ ਵਰਕਰ ਤੇ ਆਪ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਦਾ ਸਰਚ ਆਪ੍ਰੇਸ਼ਨ, ਹਰ ਪੱਖੋਂ ਕੀਤੀ ਗਈ ਸਖ਼ਤ ਚੈਕਿੰਗ ਰੇਲ ਯਾਤਰੀਆਂ ਨੂੰ ਸ਼ੱ... ਅਗਲੀ ਖ਼ਬਰ ਜਲੰਧਰ ਸਿਟੀ ਰੇਲਵੇ ਸਟੇਸ਼ਨ ਦਾ ਨਿਰਮਾਣ ਕੇਂਦਰ ਸਰਕਾਰ ਦਾ ਵਿਲੱਖਣ ਉਪਰਾਲਾ ਹੋਵੇਗਾ -ਭੰਡਾਰੀ
Ad Position 24
No active advertisement