03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਬਿਜਲੀ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ

Ad Position 21
No active advertisement
ਅਜੀਤ ਡੈਸਕ 26-07-2026
ਮੱਲਾਂਵਾਲਾ, 25 ਜੁਲਾਈ (ਗੁਰਦੇਵ ਸਿੰਘ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ. 24), ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨ ਯੂਨੀਅਨ, ਪੈਨਸ਼ਨ ਵੈਲਫੇਅਰ ਫੈਡਰੇਸ਼ਨ, ਮੁਲਾਜ਼ਮ ਯੂਨਾਈਟਿਡ, ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਪੰਜਾਬ ਦੇ ਸੱਦੇ ਸਾਂਝੇ ਸੰਘਰਸ਼ ’ਤੇ ਮੱਲਾਂਵਾਲਾ ਵਿਖੇ ਪ੍ਰਧਾਨ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਬਿਜਲੀ ਮੁਲਾਜ਼ਮਾਂ ਵਲੋਂ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਕਿ 20 ਜੁਲਾਈ 2020 ਤੋਂ ਬਾਅਦ ਵਾਲੇ ਬਿਜਲੀ ਵਿਭਾਗ ’ਚ ਭਰਤੀ ਹੋਏ ਕਰਮਚਾਰੀਆਂ ’ਤੇ ਕੇਂਦਰ ਦੇ ਪੇ-ਸਕੇਲ ਧੱਕੇ ਨਾਲ ਥੋਪਿਆ ਜਾ ਰਿਹਾ ਹੈ। ਇਸ ਮੌਕੇ ਤੀਰਥ ਸਿੰਘ ਸਰਕਲ ਆਗੂ, ਗੁਰਜਿੰਦਰ ਸਿੰਘ ਸੈਕਟਰੀ, ਬਲਜੀਤ ਸਿੰਘ ਕੈਸ਼ੀਅਰ, ਨਰੇਸ਼ ਕੁਮਾਰ, ਮਨਜੀਤ ਸਿੰਘ ਫੋਰਮੈਨ, ਦਲਜੀਤ ਸਿੰਘ ਕੋਹਾਲਾ, ਬਲਵੰਤ ਸਿੰਘ, ਸੁਖਚੈਨ ਸਿੰਘ, ਜੋਗਿੰਦਰ ਸਿੰਘ, ਗੁਰਵਿੰਦਰ ਸਿੰਘ, ਰਾਜਿੰਦਰ ਸਿੰਘ, ਗੁਰਵਿੰਦਰ ਸਿੰਘ ਭਾਗੋਕੇ, ਸੁਖਦੇਵ ਸਿੰਘ ਮੈਣੀ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਭਵਿੱਖ ਵਿਚ ਜੇਕਰ ਬਿਜਲੀ ਬੋਰਡ ਅਤੇ ਪੰਜਾਬ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਰਾਜ ਦੇ ਸਿਹਤ ਖੇਤਰ ’ਚ ਵੱਡੀ ਪੱਧਰ ’ਤ... ਅਗਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਦਾ ਸਰਚ ਆਪ੍ਰੇਸ਼ਨ, ਹਰ ਪੱਖੋਂ ਕੀਤੀ ਗਈ ਸਖ਼ਤ ਚੈਕਿੰਗ ਰੇਲ ਯਾਤਰੀਆਂ ਨੂੰ ਸ਼ੱ...
Ad Position 24
No active advertisement