03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਰਾਜ ਦੇ ਸਿਹਤ ਖੇਤਰ ’ਚ ਵੱਡੀ ਪੱਧਰ ’ਤੇ ਹੋਏ ਮਿਸਾਲੀ ਸੁਧਾਰ: ਵਿਧਾਇਕ ਭੁੱਲਰ

Ad Position 21
No active advertisement
ਅਜੀਤ ਡੈਸਕ 26-07-2026
ਫ਼ਿਰੋਜ਼ਪੁਰ, 25 ਜੁਲਾਈ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਹਿਰੀ ਹਲਕੇ ਅੰਦਰ ਤਿੰਨ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਮੌਜ਼ੂਦ ਸਨ। ਵਿਧਾਇਕ ਭੁੱਲਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ, ਮੱਲਵਾਲ ਰੋਡ ਨਜ਼ਦੀਕ ਮਾਰਕਫੈੱਡ ਦਫ਼ਤਰ ਫ਼ਿਰੋਜ਼ਪੁਰ ਸ਼ਹਿਰ ਅਤੇ ਗੋਲਬਾਗ ਨਜ਼ਦੀਕ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਫ਼ਿਰੋਜ਼ਪੁਰ ਸ਼ਹਿਰ ਵਿਖੇ ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਭੁੱਲਰ ਨੇ ਕਿਹਾ ਕਿ ਰਾਜ ਦੇ ਸਿਹਤ ਖੇਤਰ ਵਿਚ ਵੱਡੀ ਪੱਧਰ ’ਤੇ ਮਿਸਾਲੀ ਸੁਧਾਰ ਹੋਏ ਹਨ, ਜਿਸ ਤਹਿਤ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਉਪਲਬੱਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ਪਿੰਡਾਂ ਵਿਚ ਆਮ ਆਦਮੀ ਪਿੰਡ ਕਲੀਨਿਕ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿੱਥੇ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਦਵਾਈਆਂ ਵੀ ਮੁਫ਼ਤ ਦਿਤੀਆਂ ਜਾਣਗੀਆਂ। ਇਸ ਮੌਕੇ ਡਾ. ਨਵੀਨ ਸੇਠੀ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਪੰਕਜ ਗੁਪਤਾ, ਡਾ. ਆਂਚਲ, ਡਾ. ਤੁਸ਼ਟੀ, ਡਾ. ਰਿਸ਼ਬ, ਡਾ. ਅਭੈਜੀਤ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਅਮਰਜੀਤ ਐੱਸ.ਆਈ, ਹਿਮਾਂਸ਼ੂ ਨਿੱਜੀ ਸਕੱਤਰ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਸਮੇਤ ਮੈਡੀਕਲ ਸਟਾਫ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਖੇ ਕੈਪੀਟੋਲ ਹਸਪਤਾਲ ਦੇ ਉਦਘਾਟਨ ਮੌਕੇ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ
Ad Position 24
No active advertisement