03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕਾਰਗਿਲ ਵਿਜੈ ਦਿਵਸ ਮੌਕੇ ਡੀ.ਸੀ.ਐਮ ਗਰੁੱਪ ਆਫ਼ ਸਕੂਲਜ਼ ’ਚ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਦੇਸ਼ ਭਗਤੀ ਗੀਤਾਂ, ਭਾਸ਼ਨਾਂ, ਕਵਿਤਾਵਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਕੀਤਾ ਸ਼ਹੀਦਾਂ ਨੂੰ ਸਿਜਦਾ

Ad Position 21
No active advertisement
ਅਜੀਤ ਡੈਸਕ 26-07-2026
ਫਿਰੋਜ਼ਪੁਰ, 25 ਜੁਲਾਈ (ਗੁਰਿੰਦਰ ਸਿੰਘ)-ਕਾਰਗਿਲ ਵਿਜੈ ਦਿਵਸ ਮੌਕੇ ਡੀ.ਸੀ.ਐਮ ਗਰੁੱਪ ਆਫ਼ ਸਕੂਲਜ਼ ਦੇ ਵੱਖ-ਵੱਖ ਸਕੂਲਾਂ ਵਿਚ ਭਾਰਤੀ ਫ਼ੌਜ ਦੇ ਸੌਰਿਆ, ਸਾਹਸ ਅਤੇ ਸਰਵੋੱਚ ਬਲਿਦਾਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਗਏ। ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਪੇਸ਼ਕਾਰੀਆਂ ਰਾਹੀਂ ਕਾਰਗਿਲ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਸੇਵਾ ਲਈ ਹਮੇਸ਼ਾ ਸਮਰਪਿਤ ਰਹਿਣ ਦਾ ਸੰਕਲਪ ਲਿਆ। ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਚੰਡੇਲ ਨੇ ਦੱਸਿਆ ਕਿ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾ ਪਾਠ, ਦੇਸ਼-ਭਗਤੀ ਗੀਤ, ਨਾਚ ਅਤੇ ਪ੍ਰੇਰਣਾਦਾਇਕ ਵਿਚਾਰਾਂ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਕਾਰਗਿਲ ਯੁੱਧ ਦੇ ਇਤਿਹਾਸ, ਭਾਰਤੀ ਫ਼ੌਜ ਦੀ ਬਹਾਦਰੀ ਅਤੇ ਸ਼ਹੀਦ ਜਵਾਨਾਂ ਦੇ ਸਰਵਉੱਚ ਬਲਿਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਸੈਨਿਕਾਂ ਨੇ ਹੌਸਲੇ ਅਤੇ ਅਸਾਧਾਰਨ ਬਹਾਦਰੀ ਨਾਲ ਕਾਰਗਿਲ ਦੀਆਂ ਦੁਸ਼ਵਾਰ ਪਹਾੜੀ ਚੋਟੀਆਂ ’ਤੇ ਜਿੱਤ ਹਾਸਲ ਕਰਕੇ ਦੇਸ਼ ਦਾ ਮਾਣ ਦੁਨੀਆ ਭਰ ਵਿਚ ਉੱਚਾ ਕੀਤਾ। ਇਸ ਮੌਕੇ ਕਾਰਗਿਲ ਯੁੱਧ ’ਤੇ ਆਧਾਰਿਤ ਇਕ ਪ੍ਰੇਰਣਾਦਾਇਕ ਡਾਕੂਮੈਂਟਰੀ ਵੀ ਦਿਖਾਈ ਗਈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਸੈਨਿਕਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਨੇੜਿਉਂ ਜਾਣਨ ਦਾ ਮੌਕਾ ਮਿਲਿਆ। ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਯਾਚਨਾ ਚਾਵਲਾ ਨੇ ਦੱਸਿਆ ਕਿ ਸਕੂਲ ਵਿਚ ਕਰਵਾਈ ਗਈ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਨੂੰ ਕਾਰਗਿਲ ਵਿਜੈ ਦਿਵਸ ਦੇ ਇਤਿਹਾਸਕ ਮਹੱਤਵ ਤੋਂ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਦੇਸ਼-ਭਗਤੀ ਗੀਤਾਂ ਅਤੇ ਮਨਮੋਹਕ ਸਭਿਆਚਾਰਕ ਪੇਸ਼ਕਾਰੀਆਂ ਪੇਸ਼ ਕਰਦਿਆਂ ਭਾਰਤੀ ਫ਼ੌਜ ਦੇ ਸੌਰਿਆ ਅਤੇ ਦੇਸ਼ ਪ੍ਰਤੀ ਸਮਰਪਣ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿਚ ਦੇਸ਼-ਪ੍ਰੇਮ, ਅਨੁਸ਼ਾਸਨ, ਰਾਸ਼ਟਰੀ ਏਕਤਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਸਮਾਗਮ ਦੇ ਅੰਤ ਵਿਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਕਾਰਗਿਲ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਸਦਾ ਸਮਰਪਿਤ ਰਹਿਣ ਦਾ ਸੰਕਲਪ ਦੁਹਰਾਇਆ।
Ad Position 22
No active advertisement
ਪਿਛਲੀ ਖ਼ਬਰ 29 ਜੁਲਾਈ ਨੂੰ ਸਜੇਗਾ ਪੀਰ ਬਾਬਾ ਭੂਰੀ ਵਾਲੇ ਦਾ ਵਿਸ਼ਾਲ ਜੋੜ ਮੇਲਾ ਅਗਲੀ ਖ਼ਬਰ ਮੋਗਾ ਵਿਖੇ ਕੈਪੀਟੋਲ ਹਸਪਤਾਲ ਦੇ ਉਦਘਾਟਨ ਮੌਕੇ
Ad Position 24
No active advertisement