ਫਿਰੋਜ਼ਪੁਰ,25 ਜੁਲਾਈ (ਸੁਖਵਿੰਦਰ ਸਿੰਘ)- ਪੀਰ ਬਾਬਾ ਭੂਰੀ ਵਾਲੇ ਦਾ ਸਲਾਨਾ ਜੋੜ ਮੇਲਾ 29 ਜੁਲਾਈ ਨੂੰ ਪਿੰਡ ਝੁੱਗੇ ਨਿਹੰਗਾਂ ਵਾਲੇ, ਦੂਜੀ ਕੇ ਰੋਡ, ਫਿਰੋਜ਼ਪੁਰ ਸ਼ਹਿਰ ਵਿਖੇ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਪੀਰ ਬਾਬਾ ਭੂਰੀ ਵਾਲਾ ਵੈਲਫੇਅਰ ਸੁਸਾਇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਮੇਲੇ ਵਿੱਚ ਖਾਸ ਆਕਰਸ਼ਣ ਵਜੋਂ ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਸਿੱਧੂ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਸੁਰੀਲੇ ਅਤੇ ਲੋਕਪ੍ਰਿਯ ਗੀਤਾਂ ਨਾਲ ਸਰੋਤਿਆਂ ਦਾ ਭਰਪੂਰ ਮਨੋਰੰਜਨ ਕਰਨਗੇ। ਇਸ ਤੋਂ ਇਲਾਵਾ ਪ੍ਰਸਿੱਧ ਗਾਇਕ ਮਨਜੀਤ ਸਹੋਤਾ ਵੀ ਵਿਸ਼ੇਸ਼ ਤੌਰ ’ਤੇ ਮੇਲੇ ਵਿਚ ਪਹੁੰਚ ਕੇ ਆਪਣੀ ਪੇਸ਼ਕਾਰੀ ਦੇਣਗੇ।ਮੇਲਾ ਪ੍ਰਬੰਧਕਾਂ ਨੇ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਮੇਲੇ ਵਿਚ ਸ਼ਾਮਲ ਹੋਣ।