03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ’ਚ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀਰ ਜਵਾਨਾਂ ਨੇ ਸਾਂਝੇ ਕੀਤੇ ਯੁੱਧ ਦੇ ਅਨੁਭਵ

Ad Position 21
No active advertisement
ਅਜੀਤ ਡੈਸਕ 26-07-2026
ਫ਼ਿਰੋਜ਼ਪੁਰ, 25 ਜੁਲਾਈ (ਗੁਰਿੰਦਰ ਸਿੰਘ)-ਕਾਰਗਿਲ ਵਿਜੇ ਦਿਵਸ ਦੇ ਮੌਕੇ ’ਤੇ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ, ਫ਼ਿਰੋਜ਼ਪੁਰ ਵਿਖੇ ਦੇਸ਼ ਦੇ ਅਮਰ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਭਾਰਤੀ ਫੌਜ ਦੇ ਵੀਰ ਜਵਾਨਾਂ ਨੇ ਸਕੂਲ ਪਹੁੰਚ ਕੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਕਾਰਗਿਲ ਯੁੱਧ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਭਾਰਤੀ ਸੈਨਾ ਦੇ ਸ਼ੌਰਿਆ, ਬਹਾਦਰੀ, ਤਿਆਗ ਅਤੇ ਦੇਸ਼ ਸੇਵਾ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜਵਾਨਾਂ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਸਮਰਪਣ, ਅਨੁਸ਼ਾਸਨ, ਮਿਹਨਤ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨਾਲ ਜੀਵਨ ਜਿਊਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਤਰੱਕੀ ਵਿਚ ਹਰ ਨਾਗਰਿਕ ਦਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ ਅਤੇ ਕਾਰਗਿਲ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ। ਸਕੂਲ ਮੁਖੀ ਪ੍ਰਵੀਨ ਬਾਲਾ ਨੇ ਵੀਰ ਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੇਰਣਾਦਾਇਕ ਸਮਾਗਮ ਵਿਦਿਆਰਥੀਆਂ ਵਿੱਚ ਦੇਸ਼ਭਗਤੀ, ਅਨੁਸ਼ਾਸਨ ਅਤੇ ਦੇਸ਼ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰੀ ਹਲਕੇ ਦੇ ਨੌਜਵਾਨ ਆਗੂ ਨਿਰਮਲਜੀਤ ਸਿੰਘ ਬਣੇ ਜ਼ਿਲ੍ਹਾ ਯੂਥ ਵਿੰਗ ਦੇ ਮੀਤ ਪ੍ਰਧਾਨ, ਵਧਾਈਆਂ ਦੇਣ ਵਾਲਿਆਂ ਦਾ ਲੱਗਿਆ... ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼-ਮਾਤਾ ਮਨਜੀਤ ਕੌਰ
Ad Position 24
No active advertisement