03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸੂਬੇ ਦਾ ਹਰ ਵਰਗ ਆਪਣੇ-ਆਪ ਨੂੰ ਠੱਗਿਆ, ਲੁੱਟਿਆ ਤੇ ਨਿਰਾਸ਼ ਕਰ ਰਿਹਾ ਮਹਿਸੂਸ-ਜਿੰਦੂ

Ad Position 21
No active advertisement
ਅਜੀਤ ਡੈਸਕ 26-07-2026
ਮੁੱਦਕੀ, 25 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ’ਚ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਕਿਉਂਕਿ ਇਸ ਦਾ ਦੋਹਰਾ ਚਿਹਰਾ ਬੇਨਕਾਬ ਹੋਇਆ, ਜਦੋਂ ਉਹ ਦਿੱਲੀ ਵਿਚ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਨਿੰਦਿਆ ਕਰ ਰਹੀ ਹੈ, ਪਰ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਵਲੋਂ ਕਿਸਾਨਾਂ, ਮੁਲਾਜ਼ਮਾਂ ’ਤੇ ਆਮ ਲੋਕਾਂ ਉੱਪਰ ਭਾਰੀ ਤਸ਼ੱਦਦ ਕੀਤਾ ਜਾ ਰਿਹਾ ਹੈ। ਉਸ ਬਾਰੇ ਕਿਉਂ ਨਹੀਂ ਕੁਝ ਬੋਲੇ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕੀਤਾ। ਉਨ੍ਹਾਂ ਸਿੱਖਿਆ ਪ੍ਰਣਾਲੀ ਬਾਰੇ ਬੋਲਦਿਆਂ ਕਿਹਾ ਕਿ ‘ਆਪ’ ਸਰਕਾਰ ਸਿੱਖਿਆ ਕ੍ਰਾਂਤੀ ਦੀ ਗੱਲ ਕਰਦਿਆਂ ਥੱਕਦੀ ਨਹੀਂ, ਪਰ ਅਸਲ ਵਿਚ ਵੱਖ-ਵੱਖ ਸਰਵੇਖਣਾਂ ਤੋਂ ਪਤਾ ਲੱਗਾ ਕਿ ਇਸ ਦੇ ਸਿੱਖਿਆ ਵਿਕਾਸ ਦੇ ਮਾਪਦੰਡਾਂ ਤੋਂ ਪਿੱਛੇ ਰਹੀ ਹੈ। ਜੇਕਰ ਕੇਂਦਰ ਵਿਚ ਨੀਟ ਦੀ ਪ੍ਰੀਖਿਆ ਦੀ ਜਾਂਚ ਹੋਈ ਤਾਂ ਸੂਬੇ ਵਿਚ ਸਾਲ ਦੌਰਾਨ ਜਿੰਨੀਆਂ ਵੀ ਭਰਤੀਆਂ ਹੋਈਆਂ, ਉਨ੍ਹਾਂ ’ਚ ਜਿਹੜੀਆਂ ਬੇਨਿਯਮੀਆਂ ਜਾਂ ਰੱਦ ਹੋਈਆਂ ਉਸ ਬਾਰੇ ਵੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਧੁੰਦਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਹਰ ਵਰਗ ਆਪਣੇ-ਆਪ ਨੂੰ ਠੱਗਿਆ, ਲੁੱਟਿਆ ਅਤੇ ਨਿਰਾਸ਼ ਮਹਿਸੂਸ ਕਰ ਰਿਹਾ ਹੈ, ਜਿੰਨਾਂ ਵਾਅਦਿਆਂ ਦੇ ਆਧਾਰ ’ਤੇ ਲੋਕਾਂ ਨੇ ਸਰਕਾਰ ਨੂੰ ਸੱਤਾ ਸੌਂਪੀ ਸੀ, ਉਹ ਵਾਅਦੇ ਅੱਜ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਏ ਹਨ, ਜਦਕਿ ਹਕੀਕਤ ਵਿਚ ਪੰਜਾਬ ਹਰ ਪੱਖੋਂ ਪਿੱਛੇ ਵੱਲ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਭਾਕਿਯੂ ਆਗੂਆਂ ਅਤੇ ਇਲਾਕਾ ਵਾਸੀਆਂ ਵਲੋਂ ਟੁੱਟੀ ਸੜਕ ਬਣਾਉਣ ਦੀ ਮੰਗ
Ad Position 24
No active advertisement