03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸਾਂਝਾ ਮੋਰਚਾ ਜ਼ੀਰਾ ਦੇ 4 ਸਾਲ ਪੂਰੇ ਹੋਣ ’ਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Ad Position 21
No active advertisement
ਅਜੀਤ ਡੈਸਕ 26-07-2026
ਜ਼ੀਰਾ, 25 ਜੁਲਾਈ (ਹਰਜੀਤ ਸਿੰਘ ਗਿੱਲ)-ਇਥੋਂ ਦੇ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਨੂੰ ਪੱਕੇ ਤੌਰ ’ਤੇ ਬੰਦ ਕਰਵਾਉਣ ਲਈ ਲੱਗੇ ਸਾਂਝੇ ਮੋਰਚੇ ਦੇ ਆਗੂਆਂ ਰੋਮਨ ਬਰਾੜ, ਸਾਬਕਾ ਸਰਪੰਚ ਗੁਰਮੇਲ ਸਿੰਘ ਮਨਸੂਰਵਾਲ ਕਲਾਂ, ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਂਝੇ ਮੋਰਚੇ ਦੇ ਚਾਰ ਸਾਲ ਹੋਣ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਉਣ ਉਪਰੰਤ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਰੋਮਨ ਬਰਾੜ ਮਹੀਆਂ ਵਾਲਾ ਕਲਾਂ, ਸਾਬਕਾ ਸਰਪੰਚ ਗੁਰਮੇਲ ਸਿੰਘ ਮਨਸੂਰਵਾਲ ਕਲਾਂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਆਦਿ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਲਬਰੋਜ਼ ਸ਼ਰਾਬ ਫ਼ੈਕਟਰੀ ’ਤੇ ਮੋਰਚਾ ਚੱਲਦਿਆਂ ਨੂੰ ਚਾਰ ਸਾਲ ਪੂਰੇ ਹੋ ਗਏ ਹਨ। ਆਗੂਆਂ ਨੇ ਕਿਹਾ ਕਿ ਇਕੱਲੀ ਡਿਸਟਿਲਰੀ ਹੀ ਬੰਦ ਹੋਈ ਹੈ, ਫ਼ੈਕਟਰੀ ਮਾਲਕਾਂ ਵਲੋਂ ਈਥਾਨੋਲ ਪਲਾਂਟ ਚਲਾਉਣ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਅਸੀਂ ਕਦੇ ਵੀ ਕਾਮਯਾਬ ਨਹੀਂ ਹੋਣ ਦੇਵਾਂਗੇ। ਉਨ੍ਹਾਂ ਨੇ ਸਮੂਹ ਕਿਸਾਨ ਜਥੇਬੰਦੀਆਂ, ਵਾਤਾਵਰਨ ਪ੍ਰੇਮੀਆਂ, ਇਲਾਕੇ ਦੀਆਂ ਸਮੂਹ ਸੰਗਤਾਂ ਅਤੇ ਪੱਤਰਕਾਰ ਭਾਈਚਾਰੇ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਜੁਗਰਾਜ ਸਿੰਘ ਮਨਸੂਰਵਾਲ ਕਲਾਂ, ਸੇਵਕ ਸਿੰਘ ਰਟੌਲ ਰੋਹੀ ਭਾਰਤ ਕਿਸਾਨ ਯੂਨੀਅਨ ਖੋਸਾ, ਕੁਲਵਿੰਦਰ ਸਿੰਘ ਰਟੌਲ ਰੋਹੀ ਭਾਰਤੀ ਕਿਸਾਨ ਯੂਨੀਅਨ ਖੋਸਾ, ਬੱਬੂ ਸੇਖਵਾਂ, ਨਿਰਮਲ ਸਿੰਘ ਭੱਲਾ, ਗੁਰਦੀਪ ਸਿੰਘ ਸਨ੍ਹੇਰ, ਰਘੁਵੀਰ ਸਿੰਘ ਸਿੰਘ ਸਨ੍ਹੇਰ, ਜਗਤਾਰ ਸਿੰਘ ਲੌਂਗੋਦੇਵਾ, ਹਰਪ੍ਰੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਸੁਖਦੇਵ ਸਿੰਘ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਮੁਖ਼ਤਿਆਰ ਸਿੰਘ ਫ਼ੌਜੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਆਦਿ ਤੋਂ ਇਲਾਵਾ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਖਿਲ ਭਾਰਤੀ ਮਹੇਸ਼ਵਰੀ ਮਹਿਲਾ ਮੰਡਲ ਦੀ ਕੌਮੀ ਪ੍ਰਧਾਨ ਅਤੇ ਜਨਰਲ ਸਕੱਤਰ ਦਾ ਫ਼ਾਜ਼ਿਲਕਾ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਤੁਸ਼ਾਰ ਵੋਹਰਾ ਨੇ 21ਵਾਂ ਜਨਮ ਦਿਨ ਬੂਟੇ ਲਗਾ ਕੇ ਮਨਾਇਆ
Ad Position 24
No active advertisement