08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਲੈਂਡ ਪੂਲਿੰਗ ਨੀਤੀ,ਸਫਾਈ, ਮਨਰੇਗਾ ਕਰਮਚਾਰੀਆਂ ਅਤੇ ਬਿਜਲੀ ਮੁਲਾਜ਼ਮਾਂ ’ਤੇ ਹੋ ਰਹੇ ਅੱਤਿਆਚਾਰ ਵਿਰੁੱਧ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 27-07-2026

ਮੱਖੂ,26 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਇੰਦਰਜੀਤ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਅਤੇ ਬਲਜਿੰਦਰ ਸਿੰਘ ਤਲਵੰਡੀ ਜ਼ੋਨ ਸਕੱਤਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ੋਨ ਮੱਖੂ ਦੇ ਕਿਸਾਨਾਂ ਮਜ਼ਦੂਰਾਂ ਵਲੋਂ ਜ਼ੋਨ ਪ੍ਰਧਾਨ ਵੀਰ ਸਿੰਘ ਨਿਜ਼ਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਮੱਖੂ ਮੰਡੀ ਦੇ ਗੇਟ ਨੰਬਰ-1 ਤੇ ਨੈਸ਼ਨਲ ਹਾਈਵੇ-54 ਅਮ੍ਰਿਤਸਰ-ਬਠਿੰਡਾ ਅਤੇ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਦੀ ਪੁਲਿਸ ਵਲੋਂ ਕੀਤੇ ਜਾ ਰਹੇ ਜਬਰ ਦੇ ਰੋਸ ਵਿਚ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ ਗਿਆ। ਬਿਜਲੀ ਮੁਲਾਜ਼ਮਾਂ,ਸਫਾਈ ਅਤੇ ਮਨਰੇਗਾ ਕਰਮਚਾਰੀਆਂ ਵਲੋਂ ਆਪਣੇ ਹੱਕਾਂ ਦੀ ਪੂਰਤੀ ਲਈ ਜੋ ਸ਼ਾਂਤਮਈ ਸੰਘਰਸ਼ ਕੀਤੇ ਜਾ ਰਹੇ ਹਨ। ਉਸ ਵਿਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਪੁਲਿਸ ਵਲੋਂ ਬਹੁਤ ਹੀ ਬੁਰੇ ਵਿਹਾਰ ਨਾਲ ਲਾਠੀਚਾਰਜ ਕਰਕੇ ਸ਼ਾਂਤਮਈ ਧਰਨਾਕਾਰੀਆਂ ਨੂੰ ਖਦੇੜਿਆ ਤੇ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ। ਜੋ ਕਿ ਬਹੁਤ ਹੀ ਨਿੰਦਣ ਯੋਗ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਲਿਆ ਕੇ ਜਮੀਨਾਂ ਖੋਹਣ ਦੀ ਜੋ ਤਿਆਰੀ ਕੀਤੀ ਜਾ ਰਹੀ ਹੈ ਕਿਸਾਨ ਮਜ਼ਦੂਰ ਕਿਸੇ ਵੀ ਕੀਮਤ ਤੇ ਇਸ ਨੀਤੀ ਨੂੰ ਪ੍ਰਵਾਨ ਨਹੀਂ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿਚ ਵੱਡੇ ਸੰਘਰਸ਼ਾਂ ਦੇ ਰਸਤੇ ਅਖਤਿਆਰ ਕੀਤੇ ਜਾਣਗੇ। ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ,ਬਲਕਾਰ ਸਿੰਘ ਸ਼ਾਮੇ ਵਾਲੀ ਬਸਤੀ,ਹਰਭਜਨ ਸਿੰਘ ਜੋਗੇਵਾਲਾ,ਗੁਰਭੇਜ ਸਿੰਘ,ਬਾਜ ਸਿੰਘ ,ਜੋਗਾ ਸਿੰਘ ਫੇਮੀ ਵਾਲਾ, ਜਗਰੂਪ ਸਿੰਘ,ਸਤਨਾਮ ਸਿੰਘ, ਲਖਵੀਰ ਸਿੰਘ ਟਿੱਬੀ ਰਾਈਆਂ, ਜਰਨੈਲ ਸਿੰਘ ਵਾਰਸ ਵਾਲਾ ਜੱਟਾਂ , ਸੁਖਚੈਨ ਸਿੰਘ ਵਸਤੀ ਨਾਮਦੇਵ,ਪਿਆਰਾ ਸਿੰਘ ਘੁੱਦੂ ਵਾਲਾ, ਪ੍ਰਗਟ ਸਿੰਘ ਨਿਜ਼ਾਮਦੀਨ ਵਾਲਾ, ਗੁਰਮੀਤ ਸਿੰਘ ਠੇਕੇਦਾਰ,ਸੁਖਦੇਵ ਸਿੰਘ ਭੂਤੀ ਵਾਲਾ,ਸਵਰਨ ਸਿੰਘ ਸਰਫਲੀ ਸ਼ਾਹ,ਅੰਗਰੇਜ ਸਿੰਘ ਕੁਸੂ ਵਾਲਾ ਮੋੜ,ਨਿਰਮਲ ਸਿੰਘ ਮਹਿਮੂਦ ਵਾਲਾ,ਰੇਸਮ ਸਿੰਘ ਸ਼ੀਹਾਂਪਾੜੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 31 ਆਂਗਣਵਾੜੀ ਹੈਲਪਰਾਂ ਅਤੇ 4 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਮਹਿਲਾ ਸ... ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਦੌਰਾਨ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵੱਲੋਂ ਸੇਵਾ ਕਾਰਜ, ਕੂੜਾ ਡੰਪਾਂ ਦੀ ਕੀਤੀ ਸਫ਼ਾਈ
Ad Position 24