08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 31 ਆਂਗਣਵਾੜੀ ਹੈਲਪਰਾਂ ਅਤੇ 4 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਮਹਿਲਾ ਸਸ਼ਕਤੀਕਰਨ, ਰੋਜ਼ਗਾਰ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਵੱਲ ਪੰਜਾਬ ਸਰਕਾਰ ਦਾ ਅਹਿਮ ਕਦਮ

Ad Position 21
No active advertisement
ਅਜੀਤ ਡੈਸਕ 27-07-2026

ਫ਼ਿਰੋਜ਼ਪੁਰ, 26 ਜੁਲਾਈ (ਕੁਲਬੀਰ ਸਿੰਘ ਸੋਢੀ)-ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ 31 ਆਂਗਣਵਾੜੀ ਹੈਲਪਰਾਂ ਅਤੇ 4 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਡੀ.ਪੀ.ਓ) ਰਿਚਿਕਾ ਨੰਦਾ ਅਤੇ ਸੀ.ਡੀ.ਪੀ.ਓ ਸੁਖਵਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰ ਸਮਾਜ ਦੀ ਨੀਂਹ ਹਨ, ਜਿੱਥੇ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਨਵ-ਨਿਯੁਕਤ ਕਰਮਚਾਰੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਸਮਾਜ ਦੀ ਸੇਵਾ ਵਿਚ ਅਹਿਮ ਯੋਗਦਾਨ ਪਾਉਣਗੇ। ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ, ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਅਤੇ ਲੋਕ-ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ। ਇਸ ਮੌਕੇ ਹਾਜ਼ਰ ਅਧਿਕਾਰੀਆਂ ਨੇ ਵੀ ਨਵ-ਨਿਯੁਕਤ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕਸਬੇ ਅੰਦਰ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਖ਼ਦਸ਼ਾ ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ,ਸਫਾਈ, ਮਨਰੇਗਾ ਕਰਮਚਾਰੀਆਂ ਅਤੇ ਬਿਜਲੀ ਮੁਲਾਜ਼ਮਾਂ ’ਤੇ ਹੋ ਰਹੇ ਅੱਤਿਆਚਾਰ ਵਿਰੁੱਧ ਕਿਸਾਨ ਮਜ਼ਦੂਰ ਜਥ...
Ad Position 24