08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੱਲਾਂਵਾਲਾ ਵਿਖੇ ਪੁਲਿਸ ਜਬਰ ਦੇ ਵਿਰੋਧ ’ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Ad Position 21
No active advertisement
ਅਜੀਤ ਡੈਸਕ 27-07-2026
ਮੱਲਾਂਵਾਲਾ, 26 ਜੁਲਾਈ (ਗੁਰਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੇ ਕਿਸਾਨਾਂ, ਮਜ਼ਦੂਰਾਂ ਵਲੋਂ ਕਸਬਾ ਮੱਲਾਂਵਾਲਾ ਦੇ ਮੇਨ ਚੌਂਕ ਵਿਚ ਪਿਛਲੇ ਦਿਨੀਂ ਸਫ਼ਾਈ ਸੇਵਕਾਂ, ਬਿਜਲੀ ਕਾਮਿਆਂ, ਮਨਰੇਗਾ ਮਜ਼ਦੂਰਾਂ ’ਤੇ ਕੀਤੇ ਪੁਲਿਸ ਜਬਰ ਦੇ ਵਿਰੋਧ ਵਿਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਗੁਰਮੇਲ ਸਿੰਘ ਫੱਤੇ ਵਾਲਾ ਅਤੇ ਜ਼ੋਨ ਪ੍ਰਧਾਨ ਰਸ਼ਪਾਲ ਸਿੰਘ ਗੱਟਾ ਬਾਦਸ਼ਾਹ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਪੈਰਾਂ ਦੇ ਵਿਚ ਪੈਰ ਰੱਖਦੀ ਹੋਈ ਲੋਕਾਂ ਉੱਤੇ ਪੁਲਿਸ ਜਬਰ ਢਾਹ ਰਹੀ ਹੈ, ਜਿਵੇਂ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਆਪਣੇ ਹੱਕਾਂ ਖ਼ਾਤਰ ਸੰਘਰਸ਼ ਕਰ ਰਹੇ ਵਿਦਿਆਰਥੀਆਂ ਉੱਪਰ ਪੁਲਿਸ ਜਰੀਏ ਲਾਠੀਚਾਰਜ ਕਰਾਇਆ ਉਸੇ ਤਰ੍ਹਾਂ ਪੰਜਾਬ ਸਰਕਾਰ ਵੀ ਪਹਿਲਾਂ ਪਟਿਆਲੇ ਵਿਖੇ ਸੰਘਰਸ਼ ਕਰ ਰਹੇ ਬਿਜਲੀ ਕਾਮਿਆਂ ਉੱਤੇ ਲਾਠੀਚਾਰਜ ਪੁਲਿਸ ਤੋਂ ਕਰਵਾਇਆ, ਫਿਰ ਖੰਨਾ ਵਿਖੇ ਮਨਰੇਗਾ ਮਜ਼ਦੂਰਾਂ ਉੱਤੇ ਤਸ਼ੱਦਦ ਕੀਤਾ ਅਤੇ ਹੁਣ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਜੋ ਸ਼ਾਂਤਮਈ ਪ੍ਰਦਰਸ਼ਨ ਆਪਣੀਆਂ ਮੰਗਾਂ ਨੂੰ ਲੈ ਕੇ ਕਰ ਰਹੇ ਸਨ, ਉਨ੍ਹਾਂ ਉੱਤੇ ਪੰਜਾਬ ਸਰਕਾਰ ਨੇ ਤਸ਼ੱਦਦ ਢਾਇਆ। ਇਸ ਕਾਰਵਾਈ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ ਅਤੇ ਸਾਡੀ ਜ਼ੋਰਦਾਰ ਮੰਗ ਹੈ ਕਿ ਅੰਨ੍ਹੇਵਾਹ ਲੋਕਾਂ ਦੇ ਉੱਤੇ ਤਸ਼ੱਦਦ ਕਰਨਾ ਪੰਜਾਬ ਸਰਕਾਰ ਬੰਦ ਕਰੇ ਅਤੇ ਜਿੰਨੇ ਵੀ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਦੀਆਂ ਮੰਗਾਂ ਤੁਰੰਤ ਹੱਲ ਕੀਤੀਆਂ ਜਾਣ। ਪੰਜਾਬ ਸਰਕਾਰ ਵਲੋਂ ਲਿਆਂਦੀ ਲੈਂਡ ਪੁਲਿੰਗ ਪਾਲਿਸੀ ਤੁਰੰਤ ਰੱਦ ਕੀਤੀ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਜੋ ਵੀ ਸਾਂਝੇ ਰੂਪ ਵਿਚ ਜਥੇਬੰਦੀਆਂ ਵਲੋਂ ਸੰਘਰਸ਼ ਵਿੱਢਿਆ ਜਾਵੇਗਾ, ਉਸ ਨੂੰ ਜਥੇਬੰਦੀ ਵਲੋਂ ਲਾਗੂ ਕੀਤਾ ਜਾਵੇਗਾ। ਇਸ ਮੌਕੇ ਪ੍ਰੈੱਸ ਸਕੱਤਰ ਹਰਦੀਪ ਸਿੰਘ ਆਸਿਫਵਾਲਾ, ਮੀਤ ਪ੍ਰਧਾਨ ਮੱਸਾ ਸਿੰਘ, ਜੋਗਾ ਸਿੰਘ ਵੱਟੂ ਭੱਟੀ, ਜ਼ਿਲ੍ਹਾ ਆਗੂ ਰਣਜੀਤ ਸਿੰਘ ਖੱਚਰ ਵਾਲਾ, ਖ਼ਜ਼ਾਨਚੀ ਗੁਰਮੁਖ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਆਰਿਫ਼ ਕੇ ’ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਵਿਭਾ ਬਾਂਸਲ ਅਖਿਲ ਭਾਰਤੀ ਅੱਗਰਵਾਲ ਸਭਾ ਪੰਜਾਬ ਮਹਿਲਾ ਵਿੰਗ ਦੇ ਪ੍ਰਧਾਨ ਬਣੇ
Ad Position 24