07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫ਼ਾਈ ਸੇਵਕਾਂ ਅਤੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਕਾਰਨ ਕਿਸਾਨ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 28-07-2026
ਜ਼ੀਰਾ, 27 ਜੁਲਾਈ (ਹਰਜੀਤ ਸਿੰਘ ਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਚੌਂਕ ਜ਼ੀਰਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਜ਼ੀਰਾ ਵਲੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕਕੇ ਕੇਂਦਰ ’ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜੋਨ ਪ੍ਰੈੱਸ ਸਕੱਤਰ ਐਡਵੋਕੇਟ ਐਮ.ਐਸ ਸ਼ੇਰਗਿੱਲ ਅਤੇ ਜੋਨ ਸਕੱਤਰ ਦਲਜੀਤ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਹੱਕ ਮੰਗਦੇ ਲੋਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ਉੱਪਰ ਬੁਰੀ ਤਰ੍ਹਾਂ ਲਾਠੀਚਾਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਵਿਖੇ ਆਪਣੀਆਂ ਮੰਗਾਂ ਅਤੇ ਇਨਸਾਫ਼ ਲਈ ਸੰਘਰਸ਼ ਕਰ ਰਹੇ ਵਿਦਿਆਰਥੀਆਂ ਉੱਪਰ ਅਤੇ ਪੰਜਾਬ ਸਰਕਾਰ ਵਲੋਂ ਬਰਨਾਲਾ ਵਿਖੇ ਇਨਸਾਫ਼ ਮੰਗ ਰਹੇ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਉੱਪਰ ਕੀਤਾ ਗਿਆ ਲਾਠੀਚਾਰਜ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸਖ਼ਤ ਐਕਸ਼ਨ ਲਿਆ ਜਾਵੇਗਾ । ਇਸ ਮੌਕੇ ਮੀਤ ਪ੍ਰਧਾਨ ਗੁਰਨਾਮ ਸਿੰਘ, ਮੀਤ ਖ਼ਜ਼ਾਨਚੀ ਗੁਰਲਾਲ ਸਿੰਘ ਫ਼ੌਜੀ, ਅੰਗਰੇਜ਼ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਚਲਾਏ ਗਏ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੇ ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫਤਰ ਫ਼ਿਰੋਜ਼ਪੁਰ ਵਿਖੇ ਰੋਸ... ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੇ ਹੱਕ ’ਚ ਨਿੱਤਰੀਆਂ ਵਾਲਮੀਕਿ ਸਮਾਜ ਦੀਆਂ ਜਥੇਬੰਦੀਆਂ, ਧਰਨੇ ਵਿਚ ਕੀਤੀ ਸ਼ਮੂਲੀਅਤ
Ad Position 24
No active advertisement