07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੰਜਾਬ ਸਰਕਾਰ ਵਲੋਂ ਚਲਾਏ ਗਏ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੇ ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫਤਰ ਫ਼ਿਰੋਜ਼ਪੁਰ ਵਿਖੇ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 28-07-2026
ਫਿਰੋਜ਼ਪੁਰ 27 ਜੁਲਾਈ (ਕੁਲਬੀਰ ਸਿੰਘ ਸੋਢੀ) : ਪੰਜਾਬ ਸਰਕਾਰ ਵਲੋਂ ਚਲਾਏ ਗਏ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੇ ਮੁਲਾਜ਼ਮਾਂ ਵਲੋਂ ਪੂਰੇ ਪੰਜਾਬ ਦੀ ਆਵਾਜ਼ ’ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਥੀਆਂ ਵਲੋਂ ਮੈਡੀਕਲ ਅਫ਼ਸਰ ਡਾ. ਸਤਕਰਨ ਸਿੰਘ, ਜਸਵਿੰਦਰ ਸਿੰਘ ਫਾਰਮੈਸੀ ਅਫਸਰ, ਕਲੀਨਿਕ ਅਸਿਸਟੈਂਟ ਚਰਨਜੀਤ ਕੌਰ ਦੀ ਅਗਵਾਈ ਹੇਠ ਸਿਵਲ ਸਰਜਨ ਦਫਤਰ ਫ਼ਿਰੋਜ਼ਪੁਰ ਵਿਖੇ ਰੋਸ ਰੈਲੀ ਕੀਤੀ ਗਈ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਥੇਬੰਦੀ ਨਾਲ ਲਗਾਤਾਰ 10 ਵਾਰ ਮੀਟਿੰਗਾਂ ਕਰਨ ਬਾਅਦ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਗਿਆ। ਜਿਸ ਦੇ ਵਿਰੋਧ ਵਿਚ ਅੱਜ ਪੂਰੇ ਪੰਜਾਬ ਦੇ ਆਮ ਆਦਮੀ ਕਲੀਨਿਕ ਬੰਦ ਕਰਕੇ ਸਿਵਲ ਸਰਜਨ ਦਫਤਰ ਆ ਕੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਕੰਮ ਕਰ ਰਹੇ ਮੈਡੀਕਲ ਅਫਸਰ ਫਾਰਮਾਸਿਸਟ ਤੇ ਕਲੀਨੀਕਲ ਅਸਿਸਟੈਂਟ ਨੂੰ ਇਨਪੈਨਲਮੇਂਟ ਖਤਮ ਕਰਕੇ ਪੰਜਾਬ ਸਰਕਾਰ ਦੇ ਮਹਿਕਮੇ ਡੀ.ਐੱਚ.ਐੱਸ ਅਧੀਨ ਲਿਆ ਜਾਵੇ ਅਤੇ ਆਮ ਆਦਮੀ ਕਲੀਨਿਕ ਵਿਚ ਕੰਮ ਕਰਦੇ ਕਲੀਨਿਕ ਅਸਿਸਟੈਂਟ ਦੀ ਵਿੱਦਿਆ ਯੋਗਤਾ ਮਲਟੀਪਰਪਜ਼ ਹੈੱਲਥ ਵਰਕਰ ਦੀ ਹੈ। ਉਨ੍ਹਾਂ ਨੂੰ ਮਲਟੀਪਰਪਜ਼ ਹੈੱਲਥ ਵਰਕਰ ਦਾ ਦਰਜਾ ਦਿੱਤਾ ਜਾਵੇ। ਭਵਿੱਖ ਵਿਚ ਨਿਕਲਣ ਵਾਲੀਆਂ ਸਰਕਾਰੀ ਭਰਤੀਆਂ ਵਿਚ ਆਮ ਆਦਮੀ ਕਲੀਨਿਕ ਵਿਚ ਕੰਮ ਕਰਦੇ ਮੈਡੀਕਲ ਅਫਸਰ ਫਾਰਮਾਸਿਸਟ ਅਤੇ ਕਲੀਨਿਕਲ ਅਸਿਸਟੈਂਟ ਨੂੰ ਉਨ੍ਹਾਂ ਦੀ ਸੇਵਾਵਾਂ ਦਾ ਤਜਰਬਾ ਦੇ ਕੇ ਉਮਰ ਵਿਚ ਛੋਟ ਦਿੱਤੀ ਜਾਵੇ ਅਤੇ ਭਰਤੀ ਵਿਚ ਪਹਿਲ ਦਿੱਤੀ ਜਾਵੇ, ਬਣਦੇ ਤਜ਼ੁਰਬੇ ਅਨੁਸਾਰ ਅੰਕ ਦਿੱਤੇ ਜਾਣ, ਆਮ ਆਦਮੀ ਕਲੀਨਿਕ ਵਿਚ ਕੰਮ ਕਰ ਰਹੇ ਸਮੂਹ ਕਰਮਚਾਰੀਆਂ ਨੂੰ ਹਰ ਸਾਲ 15 ਕੈਜੁਅਲ ਲੀਵ ਅਤੇ 15 ਮੈਡੀਕਲ ਲੀਵ ਦਿੱਤੀਆਂ ਜਾਣ। ਇਸ ਦੌਰਾਨ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਆਗੂ ਨਰਿੰਦਰ ਸ਼ਰਮਾ ਅਤੇ ਕਮਿਊਨਿਟੀ ਹੈੱਲਥ ਅਫਸਰ ਦੇ ਪੰਜਾਬ ਦੇ ਆਗੂ ਨਰਿੰਦਰ ਸਿੰਘ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂ ਜਸਵਿੰਦਰ ਸਿੰਘ ਕੌੜਾ, ਪ੍ਰੀਤ ਮੁਖੀਜਾ, ਰਾਮ ਪ੍ਰਸਾਦ, ਕੌਰ ਜੀ ਸਿੰਘ, ਫਾਰਮਾਸਿਸਟ ਮਨਿੰਦਰਜੀਤ ਸਿੰਘ, ਅਰਸ਼ਿਦ, ਵੰਸ਼, ਲਵਪ੍ਰੀਤ ਸਿੰਘ, ਕੁਲਦੀਪ ਕੌਰ, ਆਰਜ਼ੂ, ਪਵਨ ਕੁਮਾਰ, ਸ਼ੁਬਹਮ, ਮਹਿਕ, ਜਸਬੀਰ ਸਿੰਘ, ਜੁਗਰਾਜ, ਅਭਿਸ਼ੇਕ ਮੋਂਗਾ, ਰੌਬਿਨਜੀਤ ਸਿੰਘ, ਰਵਿੰਦਰ, ਡਾਕਟਰ ਬਿਪਾਸ਼ਾ, ਡਾਕਟਰ ਅਮਨਦੀਪ, ਸਤਨਾਮ ਸਿੰਘ ਨੇ ਆਮ ਆਦਮੀ ਕਲੀਨਿਕ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦੇ ਹੋਏ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਜੇਕਰ ਪੰਜਾਬ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਇਨ੍ਹਾਂ ਦੀ ਇਹ ਸੰਘਰਸ਼ ਵਿਚ ਪੈਰਾਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਮੋਢੇ ਨਾਲ ਮੋਢਾ ਲਾ ਕੇ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗਾ ਅਤੇ ਆਉਣ ਵਾਲੇ ਦਿਨਾਂ ਦੇ ਵਿਚ ਪੂਰਾ ਸਿਹਤ ਵਿਭਾਗ ਦਾ ਕੰਮ ਠੱਪ ਕਰਕੇ ਹਾਂ ਆਮ ਆਦਮੀ ਕਲੀਨਿਕ ਦੇ ਮੁਲਾਜ਼ਮਾਂ ਦੇ ਹੱਕ ਵਿਚ ਰੋਸ ਰੈਲੀਆਂ ਕੀਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ 29 ਨੂੰ ਫਿਰੋਜ਼ਪੁਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰਨ ’ਤੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਤਲਵੰਡੀ ਭਾਈ ਵਿਖੇ ਹੋਵੇਗਾ ਸ਼ਾਨਦਾਰ ਸਵ... ਅਗਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਕਾਰਨ ਕਿਸਾਨ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ
Ad Position 24
No active advertisement