07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

29 ਨੂੰ ਫਿਰੋਜ਼ਪੁਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰਨ ’ਤੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਤਲਵੰਡੀ ਭਾਈ ਵਿਖੇ ਹੋਵੇਗਾ ਸ਼ਾਨਦਾਰ ਸਵਾਗਤ 30 ਨੂੰ ਫਿਰੋਜ਼ਪੁਰ ਛਾਉਣੀ ਅਤੇ ਸ਼ਹਿਰ ’ਚ ਪਹੁੰਚੇਗਾ ਖ਼ਾਲਸਾ ਮਾਰਚ

Ad Position 21
No active advertisement
ਅਜੀਤ ਡੈਸਕ 28-07-2026
ਫ਼ਿਰੋਜ਼ਪੁਰ, 27 ਜੁਲਾਈ (ਗੁਰਿੰਦਰ ਸਿੰਘ)-ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ਼੍ਰੀ ਅਕਾਲ ਤਖ਼ਤ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਏ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਫਿਰੋਜ਼ਪੁਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰਨ ’ਤੇ ਤਲਵੰਡੀ ਭਾਈ ਵਿਖੇ 29 ਜੁਲਾਈ ਸ਼ਾਮ ਨੂੰ ਨਿੱਘਾ ਅਤੇ ਸ਼ਾਨਦਾਰ ਸੁਆਗਤ ਕੀਤਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਹੋਰ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਖ਼ਾਲਸਾ ਮਾਰਚ ਤਲਵੰਡੀ ਭਾਈ ਤੋਂ ਪ੍ਰਵੇਸ਼ ਕਰਨ ਉਪਰੰਤ ਮੋਗਾ ਰੋਡ ’ਤੇ ਫਿਰੋਜ਼ਪੁਰ ਨੂੰ ਆਉਂਦਿਆਂ ਰਸਤੇ ਦੇ ਸਾਰੇ ਪਿੰਡਾਂ ਵਿਚ ਗੁਰੂ ਦੀਆਂ ਸੰਗਤਾਂ ਦਰਸ਼ਨ ਅਤੇ ਸੁਆਗਤ ਕਰਨ ਲਈ ਹਾਜ਼ਰ ਰਹਿਣਗੀਆਂ, ਰਾਤ ਨੂੰ ਇਹ ਖ਼ਾਲਸਾ ਮਾਰਚ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਵਿਸ਼ਰਾਮ ਕਰੇਗਾ, ਜਿੱਥੋਂ ਅਗਲੇ ਦਿਨ 30 ਜੁਲਾਈ ਨੂੰ ਸਵੇਰੇ ਅੱਠ ਵਜੇ ਤੋਂ ਫਿਰ ਅਰੰਭ ਹੋ ਕੇ ਫ਼ਿਰੋਜਪੁਰ ਛਾਉਣੀ ਤੋਂ ਸ਼ੇਰ ਸ਼ਾਹ ਵਾਲੀ ਚੌਕ ਤੋਂ ਫਿਰੋਜ਼ਪੁਰ ਸ਼ਹਿਰ ਅਤੇ ਸ਼ਹੀਦ ਊਧਮ ਸਿੰਘ ਚੌਕ ਤੋਂ ਸਰਕੂਲਰ ਰੋਡ ਰਾਹੀਂ ਹੁੰਦਾ ਹੋਇਆ ਮੋਦੀ ਮਿੱਲ, ਅੰਮ੍ਰਿਤਸਰੀ ਗੇਟ, ਬਾਂਸੀ ਗੇਟ, ਮੱਖੂ ਗੇਟ, ਜ਼ੀਰਾ ਗੇਟ, ਬਗ਼ਦਾਦੀ ਗੇਟ, ਨਾਮਦੇਵ ਚੌਂਕ ਤੋਂ ਹੋ ਕੇ ਮੁੜ ਫ਼ਰੀਦਕੋਟ ਰੋਡ ’ਤੇ ਰਵਾਨਾ ਹੋਵੇਗਾ, ਜਿੱਥੇ ਫਿਰੋਜ਼ਪੁਰ ਦਿਹਾਤੀ ਦੇ ਪਿੰਡਾਂ ਚੋਂ ਸਵਾਗਤ ਕਰਦਿਆਂ ਫਰੀਦਕੋਟ ਲਈ ਰਵਾਨਾ ਹੋਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪ੍ਰੀਤਮ ਸਿੰਘ ਮਲਸੀਆਂ, ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਅਤੇ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ, ਦਿਲਬਾਗ ਸਿੰਘ ਵਿਰਕ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ, ਨਵਨੀਤ ਕੁਮਾਰ ਗੋਰਾ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਦਵਿੰਦਰ ਸਿੰਘ ਕਲਸੀ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ, ਗੁਰਨਾਮ ਸਿੰਘ ਸੈਦਾ ਰੁਹੇਲਾ, ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ, ਤੇਜਬੀਰ ਸਿੰਘ ਮੈਨੇਜਰ ਗੁਰਦੁਆਰਾ ਜਾਮਨੀ ਸਾਹਿਬ, ਬਲਕਾਰ ਸਿੰਘ ਢਿੱਲੋਂ, ਨਰਿੰਦਰ ਸਿੰਘ ਜੋਸਨ, ਕੁਲਵਿੰਦਰ ਸਿੰਘ ਰਾਮਪੁਰਾ ਜਸਪਾਲ ਸਿੰਘ ਮੀਤ ਮੈਨੇਜਰ, ਰਣਜੀਤ ਸਿੰਘ ਸੰਧੂ, ਰੇਸ਼ਮ ਸਿੰਘ ਭੁੱਲਰ, ਮਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਆਗੂ ਸਾਹਿਬਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰ ਡੀਲਰਾਂ ਦੀਆਂ ਮੰਗਾਂ ਨੂੰ ਲੈ ਕੇ ਆਲ ਇੰਡੀਆ ਕਾਰ ਡੀਲਰਜ਼ ਐਸੋਸੀਏਸ਼ਨ ਨੇ ਵਧੀਕ ਡੀ.ਸੀ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਚਲਾਏ ਗਏ ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੇ ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫਤਰ ਫ਼ਿਰੋਜ਼ਪੁਰ ਵਿਖੇ ਰੋਸ...
Ad Position 24
No active advertisement