09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਗੁਪਤ ਸੂਚਨਾ ਦੇ ਆਧਾਰ ’ਤੇ 60 ਕਿੱਲੋ ਸ਼ੱਕੀ ਪਨੀਰ ਨਸ਼ਟ, 3 ਸੈਂਪਲ ਜਾਂਚ ਲਈ ਭੇਜੇ

Ad Position 21
No active advertisement
ਅਜੀਤ ਡੈਸਕ 29-07-2026
ਗੁਰੂਹਰਸਹਾਏ, 28 ਜੁਲਾਈ (ਕਪਿਲ ਕੰਧਾਰੀ)-ਸਿਵਲ ਸਰਜਨ ਫਿਰੋਜ਼ਪੁਰ ਦੇ ਹੁਕਮਾਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ (ਡੀ.ਐਚ.ਓ.) ਡਾ. ਸੁਖਬੀਰ ਕੌਰ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਫੂਡ ਸੇਫਟੀ ਵਿੰਗ, ਜ਼ਿਲ੍ਹਾ ਫਿਰੋਜ਼ਪੁਰ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਵਿਸ਼ੇਸ਼ ਕਾਰਵਾਈ ਕੀਤੀ ਗਈ। ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਫਾਜ਼ਿਲਕਾ/ਅਬੋਹਰ ਵਲੋਂ ਸ਼ੱਕੀ ਪਨੀਰ ਫਿਰੋਜ਼ਪੁਰ ਖੇਤਰ ’ਚ ਸਪਲਾਈ ਕੀਤਾ ਜਾ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਫੂਡ ਸੇਫਟੀ ਟੀਮ ਵਲੋਂ ਗੁਰੂਹਰਸਹਾਏ ਦੇ ਲਾਈਟਾਂ ਵਾਲੇ ਚੌਕ ਵਿਖੇ ਨਾਕਾਬੰਦੀ ਕਰਕੇ ਵਾਹਨ ਨੰਬਰ PB-35-F-0615 ਨੂੰ ਰੋਕਿਆ ਗਿਆ। ਇਸ ਦੌਰਾਨ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਜਾਂਚ ਦੌਰਾਨ ਵਾਹਨ ਵਿਚ ਲਿਜਾਏ ਜਾ ਰਹੇ ਪਨੀਰ ਦੀ ਗੁਣਵੱਤਾ ’ਤੇ ਸ਼ੱਕ ਹੋਣ ’ਤੇ ਇਸ ਦੇ ਤਿੰਨ ਸੈਂਪਲ ਲਏ ਗਏ। ਫੂਡ ਸੇਫਟੀ ਅਧਿਕਾਰੀ ਅਭਿਨਵ ਕੁਮਾਰ ਨੇ ਦੱਸਿਆ ਕਿ ਮੌਕੇ ’ਤੇ ਜਾਂਚ ਦੌਰਾਨ ਪਨੀਰ ਵਿਚੋਂ ਤੇਜ਼ ਬਦਬੂ ਆ ਰਹੀ ਸੀ ਅਤੇ ਇਸ ਦੀ ਸਫ਼ਾਈ ਦੀ ਹਾਲਤ ਵੀ ਬਹੁਤ ਗੈਰ-ਸੰਤੋਸ਼ਜਨਕ ਪਾਈ ਗਈ। ਜਨਤਕ ਸਿਹਤ ਨੂੰ ਸੰਭਾਵਿਤ ਖ਼ਤਰੇ ਅਤੇ ਬਿਮਾਰੀਆਂ ਫੈਲਣ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦਿਆਂ, ਸੈਂਪਲ ਲੈਣ ਉਪਰੰਤ ਲਗਭਗ 60 ਕਿੱਲੋਗ੍ਰਾਮ ਸ਼ੱਕੀ ਪਨੀਰ ਨੂੰ ਨਸ਼ਟ ਕਰਵਾ ਦਿੱਤਾ ਗਿਆ। ਫੂਡ ਸੇਫਟੀ ਵਿਭਾਗ ਦੇ ਅਧਿਕਾਰੀ ਵਲੋਂ ਦੱਸਿਆ ਗਿਆ ਕਿ ਲੈਬੋਰਟਰੀ ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਕਿਸਮ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਬੰਧਿਤ ਵਿਅਕਤੀਆਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਜਿਨ੍ਹਾਂ ਹਲਵਾਈਆਂ ਜਾਂ ਹੋਰ ਖਾਣ-ਪੀਣ ਦੇ ਕਾਰੋਬਾਰੀਆਂ ਨੂੰ ਇਹ ਪਨੀਰ ਸਪਲਾਈ ਕੀਤਾ ਗਿਆ ਹੋ ਸਕਦਾ ਹੈ। ਉਨ੍ਹਾਂ ਦੀ ਵੀ ਜਾਂਚ ਕਰਕੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਦਾਖਲ ਹੋਣ ’ਤੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਹੋਵੇਗਾ ਭਰਵਾਂ ਸਵਾਗਤ: ਜਿੰਦੂ , ਸ਼... ਅਗਲੀ ਖ਼ਬਰ 108 ਮੁਲਾਜ਼ਮ ਜਥੇਬੰਦੀ ਨੇ ਪੀ.ਐੱਚ.ਐੱਸ.ਸੀ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ
Ad Position 24