09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਐੱਲ.ਏ.ਡੀ.ਸੀ ਨੀਤੀ ਦੇ ਵਿਰੋਧ ’ਚ ਫਿਰੋਜ਼ਪੁਰ ਦੇ ਵਕੀਲਾਂ ਨੇ ਸ਼ਹਿਰ ਅਤੇ ਛਾਉਣੀ ’ਚ ਕੱਢਿਆ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 29-07-2026
ਫ਼ਿਰੋਜ਼ਪੁਰ, 28 ਜੁਲਾਈ (ਰਾਕੇਸ਼ ਚਾਵਲਾ)-ਕਾਨੂੰਨੀ ਸਹਾਇਤਾ ਬਚਾਅ ਵਕੀਲ ਯੋਜਨਾ (ਐੱਲ.ਏ.ਡੀ.ਸੀ.) ਦੇ ਵਿਰੋਧ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਵਕੀਲਾਂ ਵਲੋਂ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੀਆਂ ਸੜਕਾਂ ਉੱਪਰ ਰੋਸ ਮਾਰਚ ਕੱਢਦੇ ਹੋਏ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਲਵਜੀਤ ਪਾਲ ਟੂਰਨਾ, ਉਪ ਪ੍ਰਧਾਨ ਜੋਬਨਜੀਤ ਸਿੰਘ ਸਿੱਧੂ ਅਤੇ ਸਕੱਤਰ ਨੀਲ ਰਤਨ ਸ਼ਰਮਾ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ ਦੇਸ਼ ਭਰ ਦੀਆਂ ਬਾਰ ਐਸੋਸੀਏਸ਼ਨਾਂ ਅਤੇ ਕਾਨੂੰਨੀ ਭਾਈਚਾਰੇ ਨੂੰ ਨੀਤੀ ਵਾਪਸ ਲਏ ਜਾਣ ਤੱਕ ਅਣਮਿਥੇ ਸਮੇਂ ਲਈ ‘‘ਕੰਮ ਬੰਦ’’ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ 7 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਹਨ, ਜਦਕਿ ਹਰਿਆਣਾ ਦੀਆਂ ਬਾਰ ਐਸੋਸੀਏਸ਼ਨਾਂ ਵੀ ਇਸ ਅੰਦੋਲਨ ਨੂੰ ਪੂਰਾ ਸਮਰਥਨ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਵਲੋਂ 24 ਘੰਟਿਆਂ ਦੀ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਬਾਰ ਆਗੂਆਂ ਨੇ ਕਿਹਾ ਕਿ ਐੱਲ.ਏ.ਡੀ.ਸੀ. ਨੀਤੀ ਸੰਵਿਧਾਨਕ ਅਤੇ ਕਾਨੂੰਨੀ ਢਾਂਚੇ ਦੀ ਭਾਵਨਾ ਦੇ ਉਲਟ ਹੈ। ਇਸ ਨਾਲ ਕਾਨੂੰਨੀ ਪੇਸ਼ੇ ਦੀ ਆਜ਼ਾਦੀ, ਮਾਣ-ਮਰਿਆਦਾ ਅਤੇ ਨੈਤਿਕਤਾ ਪ੍ਰਭਾਵਿਤ ਹੋਵੇਗੀ, ਜਦਕਿ ਸੁਤੰਤਰ ਵਕਾਲਤ ਅਤੇ ਲੋਕਾਂ ਨੂੰ ਮਿਲਣ ਵਾਲੀ ਕਾਨੂੰਨੀ ਸਹਾਇਤਾ ਦੀ ਗੁਣਵੱਤਾ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਇਕ ਸੂਬੇ ਦਾ ਨਹੀਂ, ਸਗੋਂ ਪੂਰੇ ਦੇਸ਼ ਦੇ ਕਾਨੂੰਨੀ ਪੇਸ਼ੇ ਦੇ ਭਵਿੱਖ ਨਾਲ ਜੁੜਿਆ ਮੁੱਦਾ ਹੈ। ਇਸ ਲਈ ਸਾਰੀਆਂ ਬਾਰ ਐਸੋਸੀਏਸ਼ਨਾਂ ਨੂੰ ਇੱਕਜੁੱਟ ਹੋ ਕੇ ਇਸ ਸੰਘਰਸ਼ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰੇ-ਕੁਲਜੀਤ ਕੌਰ ਅਗਲੀ ਖ਼ਬਰ ਅੱਜ ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਦਾਖਲ ਹੋਣ ’ਤੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਹੋਵੇਗਾ ਭਰਵਾਂ ਸਵਾਗਤ: ਜਿੰਦੂ , ਸ਼...
Ad Position 24