10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਮੰਗਾਂ ਪੂਰੀਆਂ ਕਰੇ-ਪ੍ਰਕਾਸ਼ ਕੌਰ

Ad Position 21
No active advertisement
ਅਜੀਤ ਡੈਸਕ 29-07-2026
ਮਮਦੋਟ, 28 ਜੁਲਾਈ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਆਂਗਣਵਾੜੀ ਮੁਲਾਜ਼ਮ ਜਥੇਬੰਦੀ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਤਹਿਤ 2 ਅਗਸਤ ਨੂੰ ਕੈਬਨਿਟ ਮੰਤਰੀ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿਚ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਹੈਲਪਰਾਂ ਭਾਗ ਲੈਣਗੀਆਂ ਪੈ੍ੱਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਪ੍ਰਕਾਸ਼ ਕੌਰ ਬਲਾਕ ਪ੍ਰਧਾਨ ਮਮਦੋਟ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਮੰਗ ਹੈ ਕਿ ਆਂਗਣਵਾੜੀ ਕੇਂਦਰਾਂ ਦੇ ਵਿਚੋਂ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਕੇਂਦਰਾਂ ਦੇ ਵਿਚ ਭੇਜੇ ਜਾਣ, ਆਂਗਣਵਾੜੀ ਵਰਕਰ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰ ਨੂੰ ਚੌਥੇ ਦਰਜੇ ਦਾ ਮੁਲਾਜ਼ਮ ਕਰਾਰ ਦਿੰਦੇ ਹੋਏ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤਾ ਜਾਵੇ। ਇਸ ਮੌਕੇ ਪੁਸ਼ਪਿੰਦਰ ਕੌਰ ਮੀਤ ਪ੍ਰਧਾਨ, ਪ੍ਰੇਮ ਕੌਰ ਵਿੱਤ ਸਕੱਤਰ, ਸਰਕਲ ਪ੍ਰਧਾਨ ਪਰਮਜੀਤ ਕੌਰ, ਰਜਿੰਦਰ ਕੌਰ ਅਤੇ ਨੀਰਜਾ ਵੀ ਉਨ੍ਹਾਂ ਨਾਲ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਈ ਫੇਮੇ ਕੀ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਅਗਲੀ ਖ਼ਬਰ ਫ਼ਿਰੋਜ਼ਪੁਰ ਆਰ.ਟੀ.ਏ.ਦਫ਼ਤਰ ਨਾਲ ਜੁੜੇ ਬਠਿੰਡਾ ਰਿਸ਼ਵਤ ਮਾਮਲੇ ਦੇ ਤਾਰ
Ad Position 24