10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੀ.ਐਚ.ਸੀ ਮੱਲਾਂਵਾਲਾ ਵਿਖੇ ਲਗਾਇਆ ਅੱਖਾਂ ਦਾ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 29-07-2026
ਮੱਲਾਂਵਾਲਾ, 28 ਜੁਲਾਈ (ਗੁਰਦੇਵ ਸਿੰਘ)-ਪੀ.ਐਚ.ਸੀ ਮੱਲਾਂਵਾਲਾ ਵਿਖੇ ਡਾ. ਨਵੀਨ ਸੇਠੀ ਸੀਨੀਅਰ ਮੈਡੀਕਲ ਅਫਸਰ ਦੀ ਰਹਿਨੁਮਾਈ ਹੇਠ ਅੱਖਾਂ ਦੀ ਜਾਂਚ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਵਿਚ ਡਾ. ਰਣਜੀਤ ਸਿੰਘ ਕਰੀਰ ਮੈਡੀਕਲ ਅਫਸਰ (ਅੱਖਾਂ ਦੇ ਮਾਹਿਰ) ਸਿਵਲ ਹਸਪਤਾਲ ਜ਼ੀਰਾ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਵਲੋਂ 118 ਮਰੀਜ਼ਾਂ ਦੀ ਅੱਖਾਂ ਦੀ ਸਕਰੀਨਿੰਗ ਕੀਤੀ ਗਈ ਅਤੇ ਚੈੱਕਅਪ ਤੋਂ ਬਾਅਦ ਮੁਫ਼ਤ ਦਵਾਈਆਂ ਅਤੇ 45 ਸਾਲ ਤੋਂ ਉੱਪਰ ਦੀ ਉਮਰ ਦੇ 69 ਮਰੀਜ਼ਾਂ ਨੂੰ ਐਨਕਾਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਜੋ ਮਰੀਜ਼ ਚਿੱਟੇ ਮੋਤੀਏ ਤੋਂ ਪੀੜਤ ਪਾਏ ਗਏ, ਉਨ੍ਹਾਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਆਪ੍ਰੇਸ਼ਨ ਕਰਵਾਉਣ ਲਈ ਕਿਹਾ, ਜੋ ਕਿ ਬਿਲਕੁਲ ਮੁਫ਼ਤ ਕੀਤੇ ਜਾਣਗੇ। ਇਸ ਮੌਕੇ ਐਪਥਾਲਮਿਕ ਅਫਸਰ ਗੁਰਪ੍ਰੀਤ ਸਿੰਘ, ਮਲਟੀਪਰਪਜ਼ ਸੁਪਰਵਾਈਜ਼ਰ ਰਜਵੰਤ ਕੌਰ, ਮਲਟੀਪਰਪਜ਼ ਵਰਕਰ ਫੀਮੇਲ ਬਿਮਲਾ ਰਾਣੀ, ਰਿਤੂ ਬਾਲਾ ਆਦਿ ਸਟਾਫ਼ ਨੇ ਕੈਂਪ ਵਿਚ ਡਿਊਟੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਦੀ ਜਸਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਚੌਥਾ ਸਥਾਨ ਹਾਸਿਲ ਕੀਤਾ ਐਮ.ਐਸ ਸੀ. ਗਣ... ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵੱਡਾ ਐਲਾਨ 12 ਅਗਸਤ ਨੂੰ ਕੈਬਨਿਟ ਮੰਤਰੀ ਮੁੰਡੀਆਂ ਦੇ ਘਰ ਦਾ ਕੀਤਾ ਜਾਵੇਗ...
Ad Position 24