ਫ਼ਿਰੋਜ਼ਪੁਰ, 28 ਜੁਲਾਈ (ਸੁਖਵਿੰਦਰ ਸਿੰਘ)-ਸੀ. ਆਈ. ਏ. ਦੇ ਨਵੇਂ ਆਏ ਇੰਚਾਰਜ ਨਿਰੰਜਨ ਸਿੰਘ ਜੋ ਕਿ ਨੇਕ ਅਤੇ ਇਮਾਨਦਾਰ ਅਫਸਰ ਵਜੋਂ ਜਾਣੇ ਜਾਂਦੇ ਹਨ ਨੂੰ ਅੱਜ ਉਨ੍ਹਾਂ ਦੀ ਨਿਯੁਕਤੀ ’ਤੇ ਇਲਾਕੇ ਦੇ ਨਾਮਵਰ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਫਿਰੋਜ਼ਪੁਰ ਯੂਨਿਟ ਤੋਂ ਸਨਮਾਨਿਤ ਕੀਤਾ ਗਿਆ। ਇਸ ਸਮੇਂ ਨਵ ਨਿਯੁਕਤ ਇੰਚਾਰਜ ਨਰਿੰਦਰ ਸਿੰਘ ਸ਼ਰਮਾ ਨੇ ਫੈੱਡਰੇਸ਼ਨ ਮਹਿਤਾ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਧਾਰਮਿਕ ਅਤੇ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ ਉਹ ਬਹੁਤ ਹੀ ਸ਼ਲਾਗਾਯੋਗ ਹਨ ਅਤੇ ਹਰੇਕ ਇਮਾਨਦਾਰ ਵਿਅਕਤੀ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਨੂੰ ਉਨ੍ਹਾਂ ’ਤੇ ਮਾਣ ਹੈ। ਉਨ੍ਹਾਂ ਉਮੀਦ ਜਾਹਰ ਕੀਤੀ ਕੀ ਉਹ ਆਪਣੀਆਂ ਸੇਵਾਵਾਂ ਨੂੰ ਅੱਗੇ ਤੋਂ ਵੀ ਇਸੇ ਤਰ੍ਹਾਂ ਜਾਰੀ ਰੱਖਣਗੇ ਅਤੇ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਪੂਰਾ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਆਉਣ ਵਾਲੇ ਹਰੇਕ ਜਾਇਜ਼ ਕੰਮ ਵਾਲੇ ਵਿਅਕਤੀ ਨੂੰ ਪੂਰਾ ਮਾਨ ਸਨਮਾਨ ਮਿਲੇਗਾ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਕਿਸੇ ਕਿਸਮ ਦੇ ਢਿਲ ਨਹੀਂ ਵਰਤੀ ਜਾਵੇਗੀ ਇਸ ਸਮੇਂ ਭਾਈ ਜਸਪਾਲ ਸਿੰਘ ਅਤੇ ਸਾਥੀਆਂ ਨੇ ਸਪੱਸ਼ਟ ਕੀਤਾ ਕਿ ਹਰੇਕ ਇਮਾਨਦਾਰ ਅਤੇ ਨੇਕ ਅਫਸਰ ਨੂੰ ਉਨ੍ਹਾਂ ਦੀ ਜਥੇਬੰਦੀ ਵੱਲੋਂ ਪਹਿਲਾਂ ਵੀ ਪੂਰਾ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ ਤੇ ਅੱਗੇ ਤੋਂ ਵੀ ਦਿੱਤਾ ਜਾਵੇਗਾ ਅਤੇ ਲਿਆ ਜਾਵੇਗਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਕੁਲਬੀਰ ਸਿੰਘ, ਹਰਨਾਮ ਸਿੰਘ ਪੱਲ੍ਹਾ ਅਤੇ ਕਿਰਨਦੀਪ ਸਿੰਘ ਭੁੱਲਰ ਆਦਿ ਹਾਜ਼ਰ ਸਨ।