02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਮਰਥਨ

Ad Position 21
No active advertisement
ਅਜੀਤ ਡੈਸਕ 30-07-2026

ਫ਼ਿਰੋਜ਼ਪੁਰ, 29 ਜੁਲਾਈ (ਗੁਰਿੰਦਰ ਸਿੰਘ) ਸਫ਼ਾਈ ਸੇਵਕ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫਿਰੋਜ਼ਪੁਰ ਸ਼ਹਿਰੀ ਦੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਨੇ ਧਰਨਾ ਸਥਾਨ ’ਤੇ ਪਹੁੰਚ ਕੇ ਮੁਲਾਜ਼ਮਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਸਫ਼ਾਈ ਸੇਵਕ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਨੂੰ ਸੁਚਾਰੂ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੱਕ ਅਣਗੌਲਿਆ ਕਰਨਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਟਕਰਾਅ ਦਾ ਰਾਹ ਛੱਡ ਕੇ ਮੁਲਾਜ਼ਮ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਕਰਨਾ ਚਾਹੀਦਾ ਹੈ, ਤਾਂ ਜੋ ਲੋਕਾਂ ਨੂੰ ਵੀ ਸਫ਼ਾਈ ਸੇਵਾਵਾਂ ਵਿਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮੇਂ ਸਿਰ ਹੱਲ ਨਾ ਕੀਤਾ ਗਿਆ ਤਾਂ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਉਨ੍ਹਾਂ ਸਰਕਾਰ ਨੂੰ ਸੰਵੇਦਨਸ਼ੀਲ ਰਵੱਈਆ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਦੋਹਾਂ ਆਗੂਆਂ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਜਾਇਜ਼ ਹੱਕ ਲਈ ਮੁਲਾਜ਼ਮਾਂ ਦੇ ਨਾਲ ਡਟ ਕੇ ਖੜ੍ਹਾ ਰਹੇਗਾ।ਇਸ ਮੌਕੇ ਐੱਸਸੀ ਵਿੰਗ ਦੇ ਹਲਕਾ ਸ਼ਹਿਰੀ ਪ੍ਰਧਾਨ ਮਨੋਹਰ ਲਾਲ, ਆਈਟੀ ਵਿੰਗ ਦੇ ਹਲਕਾ ਸ਼ਹਿਰੀ ਪ੍ਰਧਾਨ ਆਸ਼ੂ ਕਪਾਹੀ ਅਤੇ ਗੁਰਚਰਨ ਸਿੰਘ ਲੱਡੂ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸਫਾਈ ਸੇਵਕ ਯੂਨੀਅਨ ਵਲੋਂ ਮੰਗਾਂ ਦੇ ਹੱਲ ਲਈ ਅੱਜ ‘ਪੰਜਾਬ ਬੰਦ’ ਦਾ ਐਲਾਨ ਅਗਲੀ ਖ਼ਬਰ ਸ਼ਹਿਰ ’ਚ ਡਿਵਾਈਡਰ ਬਣੇ ਤਾਂ ਭੜਕੇ ਦੁਕਾਨਦਾਰ! ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ
Ad Position 24
No active advertisement