02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਫਿਰੋਜ਼ਪੁਰ ’ਚ ਕੀਤਾ ਜਾਵੇਗਾ ਭਰਵਾਂ ਸਵਾਗਤ-ਭਾਈ ਜਸਪਾਲ ਸਿੰਘ

Ad Position 21
No active advertisement
ਅਜੀਤ ਡੈਸਕ 30-07-2026
ਫ਼ਿਰੋਜ਼ਪੁਰ, 29 ਜੁਲਾਈ (ਸੁਖਵਿੰਦਰ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਤੋਂ ਰਵਾਨਾ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਮੀਰੀ ਪੀਰੀ ਖਾਲਸਾ ਮਾਰਚ ਦੇ ਫਿਰੋਜ਼ਪੁਰ ਦੇ ਗੁਰਦੁਆਰਾ ਜਾਮਨੀ ਸਾਹਿਬ ਤੋਂ ਰਵਾਨਾ ਹੋ ਕੇ ਸ਼ਹਿਰ ਦੇ ਊਧਮ ਸਿੰਘ ਚੌਂਕ, ਮੁਲਤਾਨੀ ਗੇਟ, ਕਸੂਰੀ ਗੇਟ, ਅੰਮ੍ਰਿਤਸਰੀ ਗੇਟ, ਬਾਂਸੀ ਗੇਟ, ਮਖੂ ਗੇਟ, ਜੀਰਾ ਗੇਟ, ਬਗਦਾਦੀ ਗੇਟ ਵਿਖੇ ਪਹੁੰਚਣ ਤੇ ਪੂਰੇ ਜੋਸ਼ੋ- ਖਰੋਸ਼ ਨਾਲ ਸਵਾਗਤ ਕੀਤਾ ਜਾਵੇਗਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਧਾਰਮਿਕ ਜਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਤੇ ਸਾਥੀਆਂ ਨੇ ਦੱਸਿਆ ਹੈ ਕਿ ਇਸ ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਲਈ ਜਿੱਥੇ ਹਰੇਕ ਪੜਾਅ ਤੇ ਸਵਾਗਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਮਖੂ ਗੇਟ ਵਿਖੇ ਵੀ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ, ਗੁਰਦੁਆਰਾ ਭਾਈ ਹਾਕਮ ਸਿੰਘ, ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਅਤੇ ਹੋਰ ਸੰਗਤਾਂ ਦੀਆਂ ਤਾਲਮੇਲ ਕਮੇਟੀਆਂ ਬਣਾ ਕੇ ਸਵਾਗਤ ਦੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਭਾਈ ਜਸਪਾਲ ਸਿੰਘ ਨੇ ਅੱਗੇ ਕਿਹਾ ਹੈ ਕਿ ਹੋਰ ਸੁਆਗਤ ਦੇ ਨਾਲ ਨਾਲ ਸੰਗਤਾਂ ਵਲੋਂ ਕਈ ਤਰ੍ਹਾਂ ਜਿਵੇਂ ਚਾਹ, ਫਲ, ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਵੀ ਅਟੁੱਟ ਵਰਤਾਏ ਜਾਣਗੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਾਣ ਮਰਿਆਦਾ ਦੇ ਸਿਧਾਂਤ ਨੂੰ ਮੁੱਖ ਰੱਖਦੇ ਇਸ ਮੀਰੀ ਪੀਰੀ ਖਾਲਸਾ ਮਾਰਚ ਦੇ ਦਰਸ਼ਨ ਜਰੂਰ ਕਰਕੇ ਆਪਣਾ ਮਨੁੱਖਾ ਜੀਵਨ ਸਫਲ ਕਰਨ ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ’ਚ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ 4.98 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ
Ad Position 24
No active advertisement