02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਤਲਵੰਡੀ ਭਾਈ ਪਹੁੰਚਣ ’ਤੇ ਹੋਇਆ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 30-07-2026
ਤਲਵੰਡੀ ਭਾਈ, 29 ਜੁਲਾਈ (ਰਵਿੰਦਰ ਸਿੰਘ ਬਜਾਜ)- ਸਿੱਖ ਕੌਮ ਦੀ ਆਨ, ਬਾਨ ਅਤੇ ਸ਼ਾਨ ਦੇ ਪ੍ਰਤੀਕ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤਲਵੰਡੀ ਭਾਈ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਬੇਮਿਸਾਲ ਉਤਸ਼ਾਹ, ਸ਼ਰਧਾ ਅਤੇ ਸਤਿਕਾਰ ਨਾਲ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸੰਦੇਸ਼ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਬਖ਼ਸ਼ੇ ਮੀਰੀ-ਪੀਰੀ ਦੇ ਮਹਾਨ ਸਿਧਾਂਤ ਨੂੰ ਸਮਰਪਿਤ ਇਸ ਮਾਰਚ ਦਾ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਅਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੁਖਪਾਲ ਸਿੰਘ ਨੰਨੂ, ਜਥੇਦਾਰ ਸੱਤਪਾਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ ਆਦਿ ਹਾਜ਼ਰ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਉਦੇਸ਼ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਬਖਸ਼ੇ ਮੀਰੀ ਪੀਰੀ ਦੇ ਮਹਾਨ ਸਿਧਾਂਤ ਨਾਲ ਜੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ, ਗੁਰਮਤਿ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਹਰ ਸਿੱਖ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਦਿਆਂ ਪੰਥ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਿੱਖੀ ਸਰੂਪ, ਗੁਰਬਾਣੀ ਅਤੇ ਗੁਰੂ ਘਰ ਨਾਲ ਹੋਰ ਮਜ਼ਬੂਤੀ ਨਾਲ ਜੁੜਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੀਰੀ-ਪੀਰੀ ਖ਼ਾਲਸਾ ਮਾਰਚ ਸਿੱਖ ਕੌਮ ਦੀ ਏਕਤਾ, ਅਨੁਸ਼ਾਸਨ ਅਤੇ ਗੁਰੂ ਘਰ ਨਾਲ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਅੰਗ ਬਣਾਉਣ ਅਤੇ ਪੰਥਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ। ਮਾਰਚ ’ਚ ਸ਼ਾਮਿਲ ਸੰਗਤਾਂ ਲਈ ਰਾਮਗੜ੍ਹੀਆ ਸੇਵਾ ਸੁਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਕਲਸੀ ਤੇ ਸਮੂਹ ਮੈਂਬਰਾਂ ਵਲੋਂ ਅਤੇ ਹੋਰ ਸੰਗਤਾਂ ਵਲੋਂ ਵੱਖ-ਵੱਖ ਥਾਵਾਂ ’ਤੇ ਤਰ੍ਹਾਂ-ਤਰ੍ਹਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸੁਖਪਾਲ ਸਿੰਘ ਨੰਨੂ, ਜਥੇਦਾਰ ਸੱਤਪਾਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਇਲਾਕੇ ਦੀ ਸੰਗਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਚੌਹਾਨ ਜ਼ਿਲ੍ਹਾ ਪ੍ਰਧਾਨ ਮੈਰਿਜ ਪੈਲੇਸ ਐਸੋਸੀਏਸ਼ਨ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਬਲਦੇਵ ਸਿੰਘ ਬਰਾੜ ਮੀਤ ਪ੍ਰਧਾਨ, ਭੁਪਿੰਦਰ ਸਿੰਘ ਭਾਨਾ, ਮਨਜੀਤ ਸਿੰਘ ਢਿੱਲੋਂ ਚੇਅਰਮੈਨ ਕੁਆਲਿਟੀ ਗਰੁੱਪ, ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਬਚਿੱਤਰ ਸਿੰਘ ਮੋਰ, ਬਲਰਾਜ ਸਿੰਘ ਰਾਜਾ ਕੋਟਲਾ, ਮਿਸਤਰੀ ਬੰਤ ਸਿੰਘ ਕਲਸੀ ਜ਼ਿਲ੍ਹਾ ਮੀਤ ਪ੍ਰਧਾਨ ਅਕਾਲੀ ਦਲ, ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਰਾਜਵਿੰਦਰ ਕੌਰ ਤੇ ਸਮੂਹ ਸਟਾਫ਼ ਆਦਿ ਵੱਡੀ ਗਿਣਤੀ ’ਚ ਇਲਾਕੇ ਦੀ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਵਲੋਂ ਸ਼ਹੀਦ ਦੇ ਸਮਾਗਮ ’ਚ ਪੁੱਜਣ ਵਾਲੀਆਂ ਸੰਗਤਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਬਾਬਾ ਰਾਮ ਥੰਮ੍ਹਣ ਦਰਬਾਰ ਬਾਜੇ ਕੇ ’ਚ ਪੁੰਨਿਆ ਦਾ ਦਿਹਾੜਾ ਮਨਾਇਆ
Ad Position 24
No active advertisement