02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅੱਜ ਗੁਰੂਹਰਸਹਾਏ ਸ਼ਹਿਰ ਬੰਦ ਕਰਵਾਉਣ ਸੰਬੰਧੀ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 30-07-2026
ਗੁਰੂਹਰਸਹਾਏ, 29 ਜੁਲਾਈ (ਕਪਿਲ ਕੰਧਾਰੀ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ 30 ਜੁਲਾਈ ਨੂੰ ਪੰਜਾਬ ਬੰਦ ਦੀ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਸਫ਼ਾਈ ਸੇਵਕ ਯੂਨੀਅਨ ਗੁਰੂਹਰਸਹਾਏ ਵਲੋਂ ਸ਼ਹਿਰ ਨੂੰ ਬੰਦ ਕਰਵਾਉਣ ਲਈ ਐਸ.ਡੀ.ਐਮ ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ ਗਿਆ ਅਤੇ ਪ੍ਰਸ਼ਾਸਨ ਤੋਂ ਸਹਿਯੋਗ ਦੀ ਅਪੀਲ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸੋਨੂ, ਮਨਜੀਤ ਸਿੰਘ, ਅਮਨ, ਮਨਦੀਪ, ਸਿਕੰਦਰ, ਰਾਜਕੁਮਾਰ ਅਤੇ ਸੁਨੀਲ ਨੇ ਦੱਸਿਆ ਕਿ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ 30 ਜੁਲਾਈ ਨੂੰ ਪੰਜਾਬ ਬੰਦ ਦੀ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਗੁਰੂਹਰਸਹਾਏ ਸ਼ਹਿਰ ਨੂੰ ਵੀ ਬੰਦ ਕਰਵਾਉਣ ਲਈ ਸਮੂਹ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੰਦ ਦੌਰਾਨ ਸਿਹਤ ਸੇਵਾਵਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਛੱਡ ਕੇ ਬਾਕੀ ਕਾਰੋਬਾਰ ਅਤੇ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਸਫ਼ਾਈ ਸੇਵਕਾਂ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਇਹ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਯੂਨੀਅਨ ਆਗੂਆਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਜੁਲਾਈ ਨੂੰ ਆਪਣੇ ਕਾਰੋਬਾਰ ਬੰਦ ਰੱਖ ਕੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ। ਇਸ ਸਬੰਧੀ ਉਨ੍ਹਾਂ ਵਲੋਂ ਐਸ.ਡੀ.ਐਮ ਦਫ਼ਤਰ ਵਿਖੇ ਐਸ.ਡੀ.ਐਮ ਦੇ ਨਾਮ ਮੰਗ ਪੱਤਰ ਦਫ਼ਤਰੀ ਕਰਮਚਾਰੀ ਮਨੋਜ ਖੱਟੜ,ਵਿਸ਼ੂ ਭਠੇਜਾ ਨੂੰ ਸੌਂਪਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਅੱਜ ਪਹੁੰਚੇਗਾ ਸ਼ਹਿਰ ਅਗਲੀ ਖ਼ਬਰ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਵਲੋਂ ਸ਼ਹੀਦ ਦੇ ਸਮਾਗਮ ’ਚ ਪੁੱਜਣ ਵਾਲੀਆਂ ਸੰਗਤਾਂ ਦਾ ਕੀਤਾ ਧੰਨਵਾਦ
Ad Position 24
No active advertisement