02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਾਲਾਂ ਤੋਂ ਟੁੱਟਿਆ ਪੁਲ ਨਾ ਬਣਨ ਕਾਰਨ ਮਿਸਲ ਸਤਲੁਜ ਨੇ ਸੰਘਰਸ਼ ਦਾ ਵਜਾਇਆ ਬਿਗਲ

Ad Position 21
No active advertisement
ਅਜੀਤ ਡੈਸਕ 31-07-2026
ਮੱਲਾਂਵਾਲਾ, 30 ਜੁਲਾਈ (ਬਲਬੀਰ ਸਿੰਘ ਜੋਸਨ)-ਮੱਲਾਂਵਾਲਾ ਨੇੜਲੇ ਪਿੰਡ ਝਾਮਕੇ ਕੋਲ ਨਹਿਰ ’ਤੇ ਬਣਿਆ ਪੁਲ ਪਿਛਲੇ ਕਰੀਬ ਕਈ ਸਾਲਾਂ ਤੋਂ ਟੁੱਟਿਆ ਪਿਆ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਮਿਸਲ ਸਤਲੁਜ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਲੋਕਾਂ ਨੇ ਟੁੱਟੇ ਪੁਲ ਵਾਲੀ ਥਾਂ ’ਤੇ ਇਕੱਠ ਕਰਕੇ ਸਰਕਾਰ ਤੋਂ ਤੁਰੰਤ ਪੁਲ ਦੀ ਉਸਾਰੀ ਸ਼ੁਰੂ ਕਰਨ ਦੀ ਮੰਗ ਕੀਤੀ। ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੁਲ ਟੁੱਟਣ ਕਾਰਨ ਕਿਸਾਨਾਂ ਨੂੰ 10 ਤੋਂ 12 ਕਿੱਲੋਮੀਟਰ ਦਾ ਵਾਧੂ ਚੱਕਰ ਲਗਾਉਣਾ ਪੈਂਦਾ ਹੈ, ਜਦਕਿ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲਿਆਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਮੰਗ ਪੱਤਰ ਦੇਣ ਅਤੇ ਪ੍ਰਸ਼ਾਸਨ ਨਾਲ ਮੁਲਾਕਾਤਾਂ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਸੇਖੋਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਪੁਲ ਦੀ ਉਸਾਰੀ ਸ਼ੁਰੂ ਨਾ ਕੀਤੀ ਗਈ ਤਾਂ ਮਿਸਲ ਸਤਲੁਜ ਦੀ ਅਗਵਾਈ ਹੇਠ ਵੱਡਾ ਲੋਕ ਸੰਘਰਸ਼, ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਲਾਕਾ ਨਿਵਾਸੀਆਂ ਨੇ ਵੀ ਪੁਲ ਦੀ ਤੁਰੰਤ ਉਸਾਰੀ ਦੀ ਮੰਗ ਕਰਦਿਆਂ ਕਿਹਾ ਕਿ ਉਹ ਇਸ ਸੰਘਰਸ਼ ਵਿਚ ਮਿਸਲ ਸਤਲੁਜ ਦੇ ਨਾਲ ਡਟ ਕੇ ਖੜ੍ਹੇ ਰਹਿਣਗੇ। ਇਸ ਮੌਕੇ ਰੋਮਨ ਬਰਾੜ, ਹਰਪਾਲ ਸਿੰਘ ਮੱਖੂ, ਤਜਿੰਦਰ ਸਿੰਘ ਕੰਗ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੇਲਾ ਵਿਆਸ ਪੂਜਾ ਮਹਾਂਉਤਸਵ ਬ੍ਰਹਮ ਭੋਜ ਨਾਲ ਸਮਾਪਤ ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ
Ad Position 24
No active advertisement