02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਬੰਦ ਦੇ ਸੱਦੇ ’ਤੇ ਮੱਖੂ ਸ਼ਹਿਰ ਵਾਸੀਆਂ ਨੇ ਦਿੱਤੇ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 31-07-2026
ਮੱਖੂ, 30 ਜੁਲਾਈ (ਵਰਿੰਦਰ ਮਨਚੰਦਾ, ਕੁਲਵਿੰਦਰ ਸਿੰਘ ਸੰਧੂ)-ਬਰਨਾਲਾ ਵਿਚ ਹੋਈ ਲਾਠੀਚਾਰਜ ਦੀ ਘਟਨਾ ਦੇ ਵਿਰੋਧ ਵਿਚ ‘ਪੰਜਾਬ ਬੰਦ’ ਦੇ ਦਿੱਤੇ ਸੱਦੇ ’ਤੇ ਮੱਖੂ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ। ਦੁਕਾਨਦਾਰਾਂ ਨੇ ਜਿੱਥੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ, ਉੱਥੇ ਸਫ਼ਾਈ ਕਰਮਚਾਰੀਆਂ ਵਲੋਂ ਬਰਨਾਲਾ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ। ਸਫ਼ਾਈ ਸੇਵਕ ਯੂਨੀਅਨ ਮੱਖੂ ਦੇ ਪ੍ਰਧਾਨ ਰਾਜੂ ਮੇਟ ਨੇ ਕਿਹਾ ਕਿ ਬਰਨਾਲਾ ਘਟਨਾ ਨੂੰ ਲੈ ਕੇ ਭਾਈਚਾਰੇ ’ਚ ਵਿਆਪਕ ਰੋਸ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕੀਤਾ ਗਿਆ ਹੈ ਅਤੇ ਔਰਤਾਂ ਨਾਲ ਵੀ ਕਥਿਤ ਤੌਰ ’ਤੇ ਦੁਰਵਿਵਹਾਰ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਰੋਸ ਰੈਲੀ ’ਚ ਵੱਡੀ ਗਿਣਤੀ ’ਚ ਸਫ਼ਾਈ ਕਰਮਚਾਰੀਆਂ ਅਤੇ ਯੂਨੀਅਨ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਮੁਫ਼ਤ ਬੱਸ ਯਾਤਰਾ 2 ਅਗਸਤ ਨੂੰ ਅਗਲੀ ਖ਼ਬਰ ਲਾਠੀਚਾਰਜ ਦੇ ਵਿਰੋਧ ’ਚ ਵਾਲਮੀਕਿ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
Ad Position 24
No active advertisement