02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਮੁਫ਼ਤ ਬੱਸ ਯਾਤਰਾ 2 ਅਗਸਤ ਨੂੰ

Ad Position 21
No active advertisement
ਅਜੀਤ ਡੈਸਕ 31-07-2026
ਫਿਰੋਜ਼ਪੁਰ,30 ਜੁਲਾਈ (ਸੁਖਵਿੰਦਰ ਸਿੰਘ)- ਫਿਰੋਜ਼ਪੁਰ ਦੀਆਂ ਸੰਗਤਾਂ ਲਈ 2 ਅਗਸਤ ਦਿਨ ਐਤਵਾਰ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਫਰੀ ਬੱਸ ਯਾਤਰਾ ਦੀ ਸ਼ੁਰੂਆਤ ਕੀਤੀ ਜਾ ਰਿਹਾ ਹੈ। ਇਹ ਯਾਤਰਾ ਵਿਚ ਸ਼ਾਮਲ ਹੋਣ ਲਈ ਇਲਾਕੇ ਦੀਆਂ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।ਪ੍ਰਬੰਧਕਾਂ ਵਲੋਂ ਜਾਰੀ ਜਾਣਕਾਰੀ ਅਨੁਸਾਰ ਫਰੀ ਬੱਸ ਯਾਤਰਾ ਗੁਰਦੁਆਰਾ ਰਾਮ ਲਾਲ ਜੀ ਤੋਂ ਸ਼ਾਮ 5 ਵਜੇ ਰਵਾਨਾ ਹੋਵੇਗੀ ਅਤੇ ਊਧਮ ਸਿੰਘ ਚੌਂਕ, ਮੁਲਤਾਨੀ ਗੇਟ, ਕਸੂਰੀ ਗੇਟ, ਅੰਮ੍ਰਿਤਸਰੀ ਗੇਟ, ਬਾਂਸੀ ਗੇਟ ਅਤੇ ਮੱਖੂ ਗੇਟ ਤੋਂ ਸੰਗਤ ਨੂੰ ਨਾਲ ਲੈ ਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਵਾਪਸੀ ਦਾ ਸਮਾਂ ਸ਼ਾਮ 4:30 ਵਜੇ ਨਿਰਧਾਰਤ ਕੀਤਾ ਗਿਆ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਯਾਤਰਾ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ। ਉਹ ਪਹਿਲਾਂ ਆਪਣੀ ਸੀਟ ਬੁੱਕ ਕਰਵਾਉਣ ਲਈ ਕੁਲਵੰਤ ਸਿੰਘ ਨਾਲ ਸੰਪਰਕ ਕਰ ਸਕਦੇ ਹਨ। ਪ੍ਰਬੰਧਕਾਂ ਨੇ ਕਿਹਾ ਹੈ ਕਿ ਜੇ ਕੋਈ ਵਿਅਕਤੀ ਫਰੀ ਬੱਸ ਯਾਤਰਾ ਦੇ ਨਾਂ ਤੇ ਪਰਚੀ ਕੱਟਦਾ ਹੈ ਜਾਂ ਪੈਸੇ ਮੰਗਦਾ ਹੈ ਤਾਂ ਸਾਡੇ ਨਾਲ ਸੰਪਰਕ ਕਰੋ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਪੇਪਰ ਲੀਕ ਅਤੇ ਸਮੂਹਿਕ ਨਕਲ ਦੀ ਘਟਨਾ ਲਈ ਪੰਜਾਬ ਸਰਕਾਰ ਜ਼ਿੰਮੇਵਾਰ-ਕ੍ਰਾਂਤੀਕਾਰੀ ਕਿਸਾਨ ਯੂਨੀਅ... ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ’ਤੇ ਮੱਖੂ ਸ਼ਹਿਰ ਵਾਸੀਆਂ ਨੇ ਦਿੱਤੇ ਭਰਵਾਂ ਹੁੰਗਾਰਾ
Ad Position 24
No active advertisement