02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫ਼ਿਰੋਜ਼ਪੁਰ ਪਹੁੰਚਣ ’ਤੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨੰਨੂ ਦੀ ਅਗਵਾਈ ’ਚ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 31-07-2026
ਫ਼ਿਰੋਜ਼ਪੁਰ, 30 ਜੁਲਾਈ (ਗੁਰਿੰਦਰ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਵੀਰਵਾਰ ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਪਹੁੰਚਿਆ, ਜਿਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ’ਚ ਸੰਗਤ ਨੇ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ। ਜੈਕਾਰਿਆਂ ਅਤੇ ਗੁਰੂ ਸਾਹਿਬ ਦੀ ਮਹਿਮਾ ਦੇ ਕੀਰਤਨ ਨਾਲ ਸਮੁੱਚਾ ਮਾਹੌਲ ਗੁਰਮਈ ਰੰਗ ਵਿਚ ਰੰਗਿਆ ਹੋਇਆ ਨਜ਼ਰ ਆਇਆ।ਇਸ ਦੌਰਾਨ ਸੁਖਪਾਲ ਸਿੰਘ ਨੰਨੂ ਵਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਰੁਮਾਲੇ ਭੇਟ ਕੀਤੇ ਗਏ। ਇਸ ਤੋਂ ਇਲਾਵਾ ਪੰਜ ਪਿਆਰਿਆਂ ਅਤੇ ਹੋਰ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਦਿੱਤਾ ਗਿਆ ਮੀਰੀ-ਪੀਰੀ ਦਾ ਸਿਧਾਂਤ ਸੱਚ, ਨਿਆਂ, ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੀ ਰੱਖਿਆ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦੀ ਲੋੜ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ, ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ ਭੁੱਲਰ ਸਤੀਏਵਾਲਾ, ਯੂਥ ਵਿੰਗ ਹਲਕਾ ਪ੍ਰਧਾਨ ਬਲਕਾਰ ਸਿੰਘ ਢਿੱਲੋਂ, ਐੱਸਸੀ ਵਿੰਗ ਹਲਕਾ ਪ੍ਰਧਾਨ ਮਨੋਹਰ ਲਾਲ, ਕੋਰ ਕਮੇਟੀ ਮੈਂਬਰ ਬੂਟਾ ਸਿੰਘ ਭੁੱਲਰ ਸਤੀਏਵਾਲਾ, ਸਰਕਲ ਪ੍ਰਧਾਨ ਲਖਵੀਰ ਸਿੰਘ ਉੱਪਲ, ਬਲਵਿੰਦਰ ਸਿੰਘ ਕੋਤਵਾਲ, ਬਲਕਰਨਜੀਤ ਸਿੰਘ ਹਾਜੀਵਾਲਾ, ਗੁਰਬਚਨ ਸਿੰਘ ਛਾਬੜਾ ਸਰਕਲ ਪ੍ਰਧਾਨ, ਲਾਲ ਸਿੰਘ ਖਾਈ, ਪੁਸ਼ਪਿੰਦਰ ਸਿੰਘ ਖਾਈ, ਗੁਰਪ੍ਰੀਤ ਸਿੰਘ ਸਿੱਧੂ ਮੀਤ ਪ੍ਰਧਾਨ, ਰਾਜੇਸ਼ ਖੁਰਾਣਾ, ਰਣਜੀਤ ਸਿੰਘ ਸੰਧੂ, ਹਰਪਾਲ ਸਿੰਘ ਸੰਧੂ ਸਰਕਲ ਪ੍ਰਧਾਨ, ਬਲਰਾਜ ਸਿੰਘ ਸਰਕਲ ਪ੍ਰਧਾਨ, ਉਪਕਾਰ ਸਿੰਘ ਸਿੱਧੂ ਜਨਰਲ ਸਕੱਤਰ, ਜਗਦੇਵ ਸਿੰਘ ਧੀਰਾ ਘਾਰਾ, ਸੁਖਪਾਲ ਸੋਈ ਪ੍ਰਧਾਨ, ਨਛੱਤਰ ਸਿੰਘ ਖਾਈ, ਅਮਨਪ੍ਰੀਤ ਸਿੰਘ ਭੁੱਲਰ, ਰਾਜਬੀਰ ਸਿੰਘ ਉੱਪਲ, ਗੁਰਭੇਜ ਸਿੰਘ ਸੂਬੇ, ਦਰਸ਼ਨ ਸਿੰਘ ਬਣਾਂ ਵਾਲੀ, ਦੇਸ ਰਾਜ, ਦਲਜੀਤ ਹਾਂਡਾ, ਭਗਵਾਨ ਸਿੰਘ ਉੱਪਲ, ਗੋਰਾ ਅਟਾਰੀ, ਪੰਮਾ ਅਲੀ ਕੇ, ਕੁਲਵਿੰਦਰ ਸਿੰਘ ਰਾਮਪੁਰਾ ਸਮੇਤ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਵਰਕਰ ਅਤੇ ਸੰਗਤਾਂ ਹਾਜ਼ਰ ਸਨ। ਸਮਾਗਮ ਦੌਰਾਨ ਜਿਥੇ ਸਿੱਖ ਪ੍ਰੰਪਰਾਵਾਂ, ਮੀਰੀ-ਪੀਰੀ ਦੇ ਸਿਧਾਂਤ ਅਤੇ ਪੰਥਕ ਏਕਤਾ ਦਾ ਸੰਦੇਸ਼ ਦਿੱਤਾ ਗਿਆ ਉਥੇ ਧਾਰਮਿਕ ਸ਼ਰਧਾ ਦੇ ਨਾਲ-ਨਾਲ ਫ਼ਿਰੋਜ਼ਪੁਰ ਵਿਚ ਅਕਾਲੀ ਦਲ ਦੀ ਸੰਗਠਨਾਤਮਕ ਮਜ਼ਬੂਤੀ ਦਾ ਵੀ ਪ੍ਰਭਾਵਸ਼ਾਲੀ ਪ੍ਰਦਰਸ਼ਨ ਦੇਖਣ ਨੂੰ ਮਿਲਿਆ।
Ad Position 22
No active advertisement
ਪਿਛਲੀ ਖ਼ਬਰ ਮੱਖੂ ਦੇ ਸੇਮ-ਨਾਲੇ ਦੀ ਸਫ਼ਾਈ ਨੂੰ ਲੈ ਕੇ ਪ੍ਰਸ਼ਾਸਨ ਦੀ ਬੇਰੁਖ਼ੀ ਅਗਲੀ ਖ਼ਬਰ ਬਾਬਾ ਫ਼ਰੀਦ ਯੂਨੀਵਰਸਿਟੀ ਪੇਪਰ ਲੀਕ ਅਤੇ ਸਮੂਹਿਕ ਨਕਲ ਦੀ ਘਟਨਾ ਲਈ ਪੰਜਾਬ ਸਰਕਾਰ ਜ਼ਿੰਮੇਵਾਰ-ਕ੍ਰਾਂਤੀਕਾਰੀ ਕਿਸਾਨ ਯੂਨੀਅ...
Ad Position 24
No active advertisement