02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮੱਖੂ ਦੇ ਸੇਮ-ਨਾਲੇ ਦੀ ਸਫ਼ਾਈ ਨੂੰ ਲੈ ਕੇ ਪ੍ਰਸ਼ਾਸਨ ਦੀ ਬੇਰੁਖ਼ੀ

Ad Position 21
No active advertisement
ਅਜੀਤ ਡੈਸਕ 31-07-2026
ਮੱਖੂ, 30 ਜੁਲਾਈ (ਵਰਿੰਦਰ ਮਨਚੰਦਾ)-ਮੱਖੂ ਸ਼ਹਿਰ ’ਚੋਂ ਲੰਘਦੇ ਇਕੋ-ਇਕ ਸੇਮ-ਨਾਲੇ ਦੀ ਸਫ਼ਾਈ ਨੂੰ ਲੈ ਕੇ ਸੰਬੰਧਿਤ ਵਿਭਾਗ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ, ਕਿਉਂਕਿ ਪਿਛਲੇ ਸਾਲ ਸੇਮ-ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਕੇ ਅੱਧ-ਵਿਚਕਾਰੇ ਛੱਡ ਦਿੱਤਾ ਗਿਆ ਸੀ, ਪਰ ਇਸ ਵਾਰ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਦੇ ਬਾਵਜੂਦ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਵਲੋਂ ਸੇਮ-ਨਾਲੇ ਦੀ ਸਫ਼ਾਈ ਦਾ ਕੰਮ ਮੁੜ ਸ਼ੁਰੂ ਨਹੀਂ ਕੀਤਾ ਗਿਆ। ਸੇਮ-ਨਾਲੇ ਦੇ ਆਲੇ-ਦੁਆਲੇ ਅਤੇ ਸੜਕ ਦੇ ਕਿਨਾਰਿਆਂ ’ਤੇ ਵੱਡੇ-ਵੱਡੇ ਸਰਕੰਡੇ, ਘਾਹ ਅਤੇ ਜੰਗਲੀ ਬੂਟੀ ਇਸ ਕਦਰ ਉੱਘ ਚੁੱਕੀ ਹੈ ਕਿ ਕਈ ਥਾਵਾਂ ’ਤੇ ਸੜਕ ਕਿਨਾਰਾ ਜੰਗਲ ਦਾ ਰੂਪ ਧਾਰਨ ਕਰ ਚੁੱਕਾ ਹੈ। ਸੇਮ-ਨਾਲੇ ਅੰਦਰ ਵੀ ਗੰਦਗੀ ਅਤੇ ਕੂੜਾ ਜੰਮਿਆ ਹੋਣ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਗੰਭੀਰ ਸਮੱਸਿਆ ਵੱਲ ਪ੍ਰਸ਼ਾਸਨ ਅਤੇ ਸਬੰਧਤ ਨਹਿਰੀ ਵਿਭਾਗ ਦਾ ਧਿਆਨ ਦਿਵਾਉਣ ਲਈ ਵਾਰ-ਵਾਰ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਜਾ ਰਹੀਆਂ ਹਨ, ਪਰ ਅਜੇ ਤੱਕ ਜ਼ਿੰਮੇਵਾਰ ਅਧਿਕਾਰੀਆਂ ਦੇ ਕੰਨਾਂ ’ਤੇ ਜੂੰ ਨਹੀਂ ਸਰਕੀ। ਲੋਕਾਂ ਦਾ ਸਵਾਲ ਹੈ ਕਿ ਜਦੋਂ ਹਰ ਸਾਲ ਬਰਸਾਤ ਤੋਂ ਪਹਿਲਾਂ ਨਾਲਿਆਂ ਅਤੇ ਪਾਣੀ ਦੀ ਨਿਕਾਸੀ ਵਾਲੇ ਰਸਤਿਆਂ ਦੀ ਸਫ਼ਾਈ ਕਰਨੀ ਜ਼ਰੂਰੀ ਹੁੰਦੀ ਹੈ ਤਾਂ ਮੱਖੂ ਦੇ ਇਸ ਸੇਮ-ਨਾਲੇ ਦੀ ਸਫ਼ਾਈ ਲਈ ਹੁਣ ਤੱਕ ਇੰਤਜ਼ਾਰ ਕਿਉਂ ਕੀਤਾ ਜਾ ਰਿਹਾ ਹੈ? ਲੋਕਾਂ ਨੂੰ ਚਿੰਤਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਭਾਰੀ ਬਰਸਾਤ ਹੋਈ ਤਾਂ ਸੇਮ-ਨਾਲੇ ਵਿਚ ਜੰਮਿਆ ਕੂੜਾ-ਕਰਕਟ, ਸਰਕੰਡਾ ਅਤੇ ਹੋਰ ਰੁਕਾਵਟਾਂ ਪਾਣੀ ਦੀ ਨਿਕਾਸੀ ਵਿਚ ਵੱਡੀ ਸਮੱਸਿਆ ਪੈਦਾ ਕਰ ਸਕਦੀਆਂ ਹਨ। ਮੱਖੂ ਵਾਸੀਆਂ ਨੇ ਸਰਕਾਰ ਅਤੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮਾਮਲੇ ਨੂੰ ਹੋਰ ਲਟਕਾਉਣ ਦੀ ਬਜਾਏ ਸੇਮ-ਨਾਲੇ ਦੀ ਤੁਰੰਤ ਅਤੇ ਮੁਕੰਮਲ ਸਫ਼ਾਈ ਕਰਵਾਈ ਜਾਵੇ, ਸੜਕ ਕਿਨਾਰਿਆਂ ਤੋਂ ਸਰਕੰਡੇ ਅਤੇ ਜੰਗਲੀ ਬੂਟੀ ਹਟਾਈ ਜਾਵੇ ਅਤੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਲੋਕਾਂ ਦਾ ਕਹਿਣਾ ਹੈ ਕਿ ਸਿਰਫ਼ ਖ਼ਬਰਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਕਾਰਵਾਈ ਦੇ ਭਰੋਸੇ ਦੇਣ ਦੀ ਬਜਾਏ ਹੁਣ ਮੌਕੇ ’ਤੇ ਕੰਮ ਹੋਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਅੰਮ੍ਰਿਤਸਰ ਤੋਂ ਬਾਂਦਰਾ ਪਹੁੰਚਿਆ 3.9 ਟਨ ਆਲੂ ਬੁਖਾਰਾ, ਵਪਾਰੀਆਂ ਨੂੰ ਮਿਲਿਆ ਵੱਡਾ ਬਾਜ਼ਾਰ ਅਗਲੀ ਖ਼ਬਰ ਫ਼ਿਰੋਜ਼ਪੁਰ ਪਹੁੰਚਣ ’ਤੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਨੰਨੂ ਦੀ ਅਗਵਾਈ ’ਚ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ਸਵਾਗ...
Ad Position 24
No active advertisement