01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਐੱਲ.ਏ.ਡੀ.ਸੀ. ਨੀਤੀ ਖ਼ਿਲਾਫ਼ ਫਿਰੋਜ਼ਪੁਰ ਬਾਰ ਐਸੋਸੀਏਸ਼ਨ ਵਲੋਂ ਜਾਰੀ ਹੜਤਾਲ 25ਵੇਂ ਦਿਨ ਦਾਖਲ

Ad Position 21
No active advertisement
ਅਜੀਤ ਡੈਸਕ 01-08-2026
ਫਿਰੋਜ਼ਪੁਰ, 31 ਜੁਲਾਈ (ਰਾਕੇਸ਼ ਚਾਵਲਾ)-ਐੱਲ.ਏ.ਡੀ.ਸੀ. (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਵਕੀਲ ਦੀ ਹੜਤਾਲ 25ਵੇਂ ਦਿਨ ਜਾਰੀ ਰਹੀ। ਇਸ ਤੋਂ ਇਲਾਵਾ ਚੱਲ ਰਹੀ ਲੜੀਵਾਰ ਭੁੱਖ ਹੜਤਾਲ ’ਤੇ ਦਰਜਨ ਤੋਂ ਵੱਧ ਵਕੀਲ ਬੈਠੇ ਸਨ। ਇਸ ਮੌਕੇ ’ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਲਵਜੀਤ ਪਾਲ ਟੁਰਨਾ, ਮੀਤ ਪ੍ਰਧਾਨ ਜੋਬਨਜੀਤ ਸਿੰਘ ਸਿੱਧੂ ਅਤੇ ਸਕੱਤਰ ਨੀਲ ਰਤਨ ਸ਼ਰਮਾ ਨੇ ਕਿਹਾ ਕਿ ਸਾਂਝੀ ਸੰਘਰਸ਼ ਕਮੇਟੀ ਵਲੋਂ ਪਾਸ ਕੀਤੇ ਗਏ ਸਾਰੇ ਮਤਿਆਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘‘ਨੋ ਵਰਕ ਡੇ’’ ਅੰਦੋਲਨ ਦੇ ਨਾਲ-ਨਾਲ ਭੁੱਖ ਹੜਤਾਲ ਵੀ ਲਗਾਤਾਰ ਜਾਰੀ ਰਹੇਗੀ ਅਤੇ ਵਕੀਲ ਭਾਈਚਾਰਾ ਐੱਲ.ਏ.ਡੀ.ਸੀ. ਨੀਤੀ ਦੀ ਵਾਪਸੀ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀ ਅਗਲੀ ਖ਼ਬਰ 15 ਅਗਸਤ ਦੇ ਮੱਦੇਨਜ਼ਰ ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ., ਆਰ.ਪੀ.ਐੱਫ. ਅਤੇ ਡੌਗ ਸਕੂਐਡ ਵਲੋਂ ਸਾਂਝਾ ਸਰਚ ਆਪ੍ਰੇ...
Ad Position 24
No active advertisement