02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

4 ਮਹੀਨਿਆਂ ’ਚ ਵਾਰ-ਵਾਰ ਠੀਕ ਕਰਵਾਉਣ ਦੇ ਬਾਵਜੂਦ ਖ਼ਰਾਬ ਹੋਇਆ ਗੋਬਿੰਦ ਨਗਰੀ ਦਾ ਵਾਟਰ ਪੰਪ

Ad Position 21
No active advertisement
ਅਜੀਤ ਡੈਸਕ 01-08-2026
ਫ਼ਿਰੋਜ਼ਪੁਰ, 31 ਜੁਲਾਈ (ਕੁਲਬੀਰ ਸਿੰਘ ਸੋਢੀ)-ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਵੱਡੇ-ਵੱਡੇ ਵਾਅਦੇ ਕਰਨ ਵਾਲੀ ਸੂਬਾ ਸਰਕਾਰ ਹਰ ਪੱਖੋਂ ਫ਼ੇਲ੍ਹ ਸਾਬਿਤ ਹੋਈ ਹੈ। ਇਹ ਪ੍ਰਗਟਾਵਾ ਐੱਮ.ਸੀ ਰਿਸ਼ੀ ਸ਼ਰਮਾ ਨੇ ਉਸ ਸਮੇਂ ਕੀਤਾ, ਜਦ ਵੱਖ-ਵੱਖ ਇਲਾਕਿਆਂ ਦੇ ਲੋਕ ਪੀਣ ਵਾਲੇ ਸਾਫ਼ ਪਾਣੀ ਤੋਂ ਤਰਸਦੇ ਹੋਏ ਨਜ਼ਰ ਆਏ। ਇਸ ਦੇ ਵੱਖ-ਵੱਖ ਇਲਾਕਿਆਂ ਦੇ ਲੋਕਾਂ ਨੇ ਐੱਮ.ਸੀ ਰਿਸ਼ੀ ਸ਼ਰਮਾ ਦੀ ਅਗਵਾਈ ’ਚ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਵੀ ਕੀਤਾ। ਐੱਮ.ਸੀ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੀਆਂ ਵਿਕਾਸ ਵਿਹਾਰ, ਫਰੈਂਡਜ਼ ਕਾਲੋਨੀ, ਗੋਬਿੰਦ ਨਗਰੀ ਅਤੇ ਦਸਮੇਸ਼ ਨਗਰ ਦੀਆਂ ਹਜ਼ਾਰਾਂ ਦੀ ਆਬਾਦੀ ਪਿਛਲੇ ਕਈ ਮਹੀਨਿਆਂ ਤੋਂ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਹੀ ਹੈ। ਜਾਣਕਾਰੀ ਸਾਂਝੀ ਕੀਤੀ ਕਿ ਇਨ੍ਹਾਂ ਇਲਾਕਿਆਂ ਨੂੰ ਪਾਣੀ ਦੀ ਸਪਲਾਈ ਕਰਨ ਵਾਲਾ ਗੋਬਿੰਦ ਨਗਰੀ ਸਥਿਤ ਵਾਟਰ ਪੰਪ ਪਿਛਲੇ ਚਾਰ ਮਹੀਨਿਆਂ ਦੌਰਾਨ ਕਰੀਬ 15 ਵਾਰ ਖ਼ਰਾਬ ਹੋ ਚੁੱਕਾ ਹੈ ਅਤੇ ਹਰ ਵਾਰ ਮੁਰੰਮਤ ਹੋਣ ਦੇ ਕੁਝ ਦਿਨਾਂ ਬਾਅਦ ਹੀ ਪੰਪ ਦੁਬਾਰਾ ਬੰਦ ਹੋ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਵਾਰ-ਵਾਰ ਪੰਪ ਖ਼ਰਾਬ ਹੋਣ ਕਾਰਨ ਪਾਣੀ ਦੀ ਸਪਲਾਈ ਕਈ-ਕਈ ਘੰਟਿਆਂ ਤੱਕ ਬੰਦ ਰਹਿੰਦੀ ਹੈ ਅਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਨਿੱਜੀ ਟੈਂਕਰਾਂ ਜਾਂ ਹੋਰ ਸਰੋਤਾਂ ਦਾ ਸਹਾਰਾ ਲੈਣਾ ਪੈਂਦਾ ਹੈ, ਜਿਸ ਨਾਲ ਉਨ੍ਹਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਸ਼ਰਮਾ ਨੇ ਕਿਹਾ ਕਿ ਗਰਮੀ ਦੇ ਮੌਸਮ ਵਿਚ ਇਹ ਸਮੱਸਿਆ ਹੋਰ ਵੀ ਗੰਭੀਰ ਬਣ ਗਈ ਹੈ। ਲੋਕਾਂ ਨੇ ਰੋਸ ਪ੍ਰਦਰਸ਼ਨ ਦੌਰਾਨ ਦੋਸ਼ ਲਗਾਇਆ ਕਿ ਸਬੰਧਤ ਵਿਭਾਗ ਵਲੋਂ ਹਰ ਵਾਰ ਕੇਵਲ ਅਸਥਾਈ ਮੁਰੰਮਤ ਕਰਕੇ ਕੰਮ ਚਲਾਇਆ ਜਾਂਦਾ ਹੈ, ਜਦਕਿ ਪੰਪ ਦੀ ਸਥਾਈ ਮੁਰੰਮਤ ਜਾਂ ਨਵਾਂ ਪੰਪ ਲਗਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਸਮੱਸਿਆ ਵਾਰ-ਵਾਰ ਦੁਹਰਾਈ ਜਾ ਰਹੀ ਹੈ। ਇਲਾਕਾ ਵਾਸੀਆਂ ਨੇ ਨਗਰ ਨਿਗਮ ਅਤੇ ਜਲ ਸਪਲਾਈ ਵਿਭਾਗ ਤੋਂ ਮੰਗ ਕੀਤੀ ਹੈ ਕਿ ਗੋਬਿੰਦ ਨਗਰੀ ਦੇ ਵਾਟਰ ਪੰਪ ਦੀ ਤਕਨੀਕੀ ਜਾਂਚ ਕਰਵਾ ਕੇ ਇਸ ਦੀ ਸਥਾਈ ਤੌਰ ’ਤੇ ਮੁਰੰਮਤ ਜਾਂ ਬਦਲੀ ਕੀਤੀ ਜਾਵੇ, ਤਾਂ ਜੋ ਵਿਕਾਸ ਵਿਹਾਰ, ਫਰੈਂਡਜ਼ ਕਾਲੋਨੀ, ਗੋਬਿੰਦ ਨਗਰੀ ਅਤੇ ਦਸ਼ਮੇਸ਼ ਨਗਰ ਦੇ ਲੋਕਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਮਿਲ ਸਕੇ। ਇਸ ਮੌਕੇ ਵੱਡੀ ਸੰਖਿਆ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਪੁੱਜੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਫੈੱਡਰੇਸ਼ਨ ਗਰੇਵਾਲ ਅਤੇ ਸਿੱਖ ਜਥੇਬੰਦੀਆਂ ਵਲੋਂ ਜੈਕਾਰਿਆਂ ਨਾਲ ਭਰਵਾਂ ਸਵ... ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ 24ਵੇਂ ਦਿਨ ਵੀ ਜਾਰੀ
Ad Position 24
No active advertisement