02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 01-08-2026
ਫ਼ਿਰੋਜ਼ਪੁਰ, 31 ਜੁਲਾਈ (ਗੁਰਿੰਦਰ ਸਿੰਘ)-ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ (ਰਜਿ. 140) ਪੰਜਾਬ ਵਲੋਂ ਫ਼ਿਰੋਜ਼ਪੁਰ ਸ਼ਹਿਰ ਵਿਖੇ ਪਹੁੰਚੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅੱਗੇ ਵਧ ਰਹੇ ਨਗਰ ਕੀਰਤਨ ’ਤੇ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਭੇਟ ਕੀਤੀ ਗਈ। ਇਸ ਦੌਰਾਨ ਸੁਸਾਇਟੀ ਆਗੂਆਂ ਵਲੋਂ ਪੰਜ ਪਿਆਰਿਆਂ ਤੋਂ ਇਲਾਵਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦਰਸ਼ਨਾਂ ਲਈ ਪਹੁੰਚੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ, ਏਕਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸੁਸਾਇਟੀ ਵਲੋਂ ਸੰਗਤਾਂ ਦੀ ਸੇਵਾ ਲਈ ਠੰਢੇ ਮਿੱਠੇ ਜਲ ਅਤੇ ਮਠਿਆਈਆਂ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰ ਭਗਵਾਨ ਸਿੰਘ ਦੜਿਆਲਾ ਪ੍ਰਮਜੀਤ ਸਿੰਘ ਕਲਸੀ, ਸੁਖਮਿੰਦਰ ਸਿੰਘ ਜੱਬਲ, ਦਵਿੰਦਰ ਸਿੰਘ ਕਲਸੀ, ਮੇਹਰ ਸਿੰਘ ਕਲਸੀ, ਅੰਗਰੇਜ਼ ਸਿੰਘ ਕਲਸੀ, ਸਤਨਾਮ ਸਿੰਘ ਹਰਿਆਨ, ਹਰਵਿੰਦਰ ਸਿੰਘ ਦੇਵਗੁਨ, ਬੂਟਾ ਸਿੰਘ ਹਰਿਆਨ, ਹਰਜਿੰਦਰ ਸਿੰਘ ਦੜਿਆਲਾ, ਕੁਲਦੀਪ ਸਿੰਘ ਸੰਧੂ, ਜਸਬੀਰ ਸਿੰਘ ਕਲਸੀ, ਜਸਪਾਲ ਸਿੰਘ ਕਲਸੀ, ਜਸਵਿੰਦਰ ਸਿੰਘ ਸੰਧੂ, ਜਰਨੈਲ ਸਿੰਘ ਗਾਬੜੀਆ, ਅਮਰ ਸਿੰਘ ਗਾਬੜੀਆ, ਬਲਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਕਲਸੀ, ਜਗਤਾਰ ਸਿੰਘ ਕਲਸੀ, ਸੁਖਚੈਨ ਸਿੰਘ ਖ਼ਾਲਸਾ, ਵਰਜਿੰਦਰ ਸਿੰਘ ਗਾਬੜੀਆ ਆਦਿ ਵੱਡੀ ਗਿਣਤੀ ਵਿਚ ਸੁਸਾਇਟੀ ਆਗੂਆਂ, ਮੈਂਬਰਾਂ ਅਤੇ ਨਗਰ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕਰਦਿਆਂ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਜੈਕਾਰਿਆਂ ਨਾਲ ਸਮੁੱਚਾ ਮਾਹੌਲ ਗੂੰਜ ਉੱਠਿਆ।
Ad Position 22
No active advertisement
ਪਿਛਲੀ ਖ਼ਬਰ ਭੁਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਆਮਦ ’ਤੇ ਫ਼ਿਰੋਜਪੁਰ ’ਚ ਹੋਵੇਗੀ 4 ਹਲਕਿਆਂ ਦੀ ਮੀਟਿੰਗ-ਜ਼ੀਰਾ ਅਗਲੀ ਖ਼ਬਰ ਫਿਰੋਜ਼ਪੁਰ ਪੁੱਜੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਫੈੱਡਰੇਸ਼ਨ ਗਰੇਵਾਲ ਅਤੇ ਸਿੱਖ ਜਥੇਬੰਦੀਆਂ ਵਲੋਂ ਜੈਕਾਰਿਆਂ ਨਾਲ ਭਰਵਾਂ ਸਵ...
Ad Position 24
No active advertisement