02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭੁਪੇਸ਼ ਬਘੇਲ ਅਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਆਮਦ ’ਤੇ ਫ਼ਿਰੋਜਪੁਰ ’ਚ ਹੋਵੇਗੀ 4 ਹਲਕਿਆਂ ਦੀ ਮੀਟਿੰਗ-ਜ਼ੀਰਾ

Ad Position 21
No active advertisement
ਅਜੀਤ ਡੈਸਕ 01-08-2026
ਜ਼ੀਰਾ,31 ਜੁਲਾਈ (ਰਜਨੀਸ਼ ਕਥੂਰੀਆ)-ਪੰਜਾਬ ਪ੍ਰਦੇਸ਼ ਕਾਂਗਰਸ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਇਕ ਅਹਿਮ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਸਾਬਕਾ ਮੁੱਖ ਮੰਤਰੀ ਛੱਤੀਸਗੜ੍ਹ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਸੂਬੇ ਦੀ ਸਿਆਸੀ ਸਥਿਤੀ, ਜਥੇਬੰਦਕ ਢਾਂਚੇ ਦੀ ਮਜ਼ਬੂਤੀ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਜ਼ੀਰਾ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸੂਬੇ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਇਕ ਵਿਸ਼ਾਲ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਮੁਹਿੰਮ ਦੇ ਤਹਿਤ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦਾ ਤੂਫ਼ਾਨੀ ਦੌਰਾ ਸ਼ੁਰੂ ਕੀਤਾ ਹੋਇਆ ਹੈ ਤਾਂ ਜੋ ਹਰ ਬੂਥ ਪੱਧਰ ਤੱਕ ਕਾਂਗਰਸ ਦੀ ਵਿਚਾਰਧਾਰਾ ਨੂੰ ਪਹੁੰਚਾਇਆ ਜਾ ਸਕੇ। ਇਸੇ ਕੜੀ ਦੇ ਤਹਿਤ ਉਹ 4 ਅਗਸਤ ਨੂੰ ਦੁਪਹਿਰ 2 ਵਜੇ ਫਿਰੋਜ਼ਪੁਰ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਅਹਿਮ ਇਜਲਾਸ ਫਿਰੋਜ਼ਪੁਰ ਸ਼ਹਿਰ ਦੇ ਪ੍ਰਸਿੱਧ ਐਮ.ਕੇ.ਪੈਲੇਸ ਵਿਖੇ ਹਰ ਬੂਥ ਕਾਂਗਰਸ ਮਜ਼ਬੂਤ ਦੇ ਨਾਅਰੇ ਹੇਠ ਕਰਵਾਇਆ ਜਾ ਰਿਹਾ ਹੈ। ਇਸ ਇਕੱਠ ਲਈ ਜ਼ਿਲ੍ਹਾ ਪੱਧਰ ’ਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਵਰਕਰਾਂ ਵਿਚ ਇਸ ਨੂੰ ਲੈ ਕੇ ਭਾਰੀ ਜੋਸ਼ ਵੇਖਣ ਨੂੰ ਮਿਲ ਰਿਹਾ ਹੈ। ਇਸ ਮੀਟਿੰਗ ਵਿਚ ਪਾਰਟੀ ਦੀਆਂ ਆਉਣ ਵਾਲੇ ਸਮੇਂ ਦੀਆਂ ਗਤੀਵਿਧੀਆਂ, ਬੂਥ ਕਮੇਟੀਆਂ ਦੇ ਗਠਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਕੁਲਬੀਰ ਸਿੰਘ ਜ਼ੀਰਾ ਨੇ ਹੋਰ ਦੱਸਿਆ ਕਿ ਇਸ ਇਤਿਹਾਸਕ ਮੀਟਿੰਗ ਵਿਚ ਫਿਰੋਜ਼ਪੁਰ ਜ਼ਿਲੇ੍ਹ ਅਧੀਨ ਪੈਂਦੇ ਚਾਰੇ ਵਿਧਾਨ ਸਭਾ ਹਲਕਿਆਂ ਫਿਰੋਜ਼ਪੁਰ ਦਿਹਾਤੀ, ਫਿਰੋਜ਼ਪੁਰ ਸ਼ਹਿਰੀ, ਗੁਰੂਹਰਸਹਾਏ ਅਤੇ ਜ਼ੀਰਾ ਹਲਕੇ ਦੇ ਸੀਨੀਅਰ ਆਗੂ , ਬਲਾਕ ਪ੍ਰਧਾਨ, ਸਰਪੰਚ, ਪੰਚ, ਬੂਥ ਪ੍ਰਧਾਨ ਅਤੇ ਕਾਰਕੁੰਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਕੀਤਾ ਜ਼ੋਨਲ ਪੱਧਰੀ ਰੋਸ ਪ੍ਰਦਰਸ਼ਨ ਮਾਮਲਾ ਸਥਾਈ ਰੁਜ਼ਗਾਰ ਦੀ ਸੁਰ... ਅਗਲੀ ਖ਼ਬਰ ਜੱਸਾ ਸਿੰਘ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਿੱਘਾ ਸਵਾਗਤ
Ad Position 24
No active advertisement