01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਮਾਜ ਸੇਵੀ ਮਨਜਿੰਦਰ ਸਿੰਘ ਮਿੰਟੂ ਨੇ ਜਨਮ ਦਿਨ ਦੇ ਮੌਕੇ ਲਗਾਏ ਬੂਟੇ

Ad Position 21
No active advertisement
ਅਜੀਤ ਡੈਸਕ 01-08-2026
ਮੱਖੂ, 31 ਜੁਲਾਈ (ਵਰਿੰਦਰ ਮਨਚੰਦਾ)-ਸਥਾਨਕ ਕਸਬੇ ਦੇ ਸਮਾਜ ਸੇਵੀ ਮਨਜਿੰਦਰ ਸਿੰਘ ਮਿੰਟੂ ਗੋਲਡਨ ਆਈਲੈਟਸ ਵਾਲੇ ਵਲੋਂ ਆਪਣੇ ਜਨਮ ਦਿਨ ਦੇ ਮੌਕੇ ’ਤੇ ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਮੂਹ ਸਟਾਫ਼ ਨਾਲ ਮਿਲ ਕੇ ਜਨਮ ਦਿਨ ਦਾ ਕੇਕ ਵੀ ਕੱਟਿਆ। ਇਸ ਮੌਕੇ ’ਤੇ ਉਨ੍ਹਾਂ ਦੀ ਪਤਨੀ ਨਗਰ ਪੰਚਾਇਤ ਮੱਖੂ ਦੀ ਕੌਂਸਲਰ ਗਗਨਦੀਪ ਕੌਰ ਵਿਸ਼ੇਸ਼ ਤੌਰ ’ਤੇ ਨਾਲ ਸਨ। ਮਨਜਿੰਦਰ ਸਿੰਘ ਮਿੰਟੂ ਅਤੇ ਕੌਂਸਲਰ ਗਗਨਦੀਪ ਕੌਰ ਨੇ ਕਿਹਾ ਕਿ ਦਿਨੋਂ-ਦਿਨ ਘੱਟ ਰਹੀ ਰੁੱਖਾਂ ਦੀ ਗਿਣਤੀ ਕਾਰਨ ਜਿੱਥੇ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਉੱਥੇ ਖ਼ਰਾਬ ਵਾਤਾਵਰਨ ਕਾਰਨ ਆਮ ਲੋਕ ਵੀ ਤਰ੍ਹਾਂ-ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਕਿਸੇ ਵੀ ਤਰ੍ਹਾਂ ਦੀ ਖ਼ੁਸ਼ੀ ਸਮਾਗਮ ਸਮੇਂ ਹਰ ਮਨੁੱਖ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਨੇ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ ਅਤੇ ਵਾਤਾਵਰਨ ਸਬੰਧੀ ਆਪਣੀ ਜ਼ਿੰਮੇਵਾਰੀ ਸਮਝਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਧਰਤੀ ਨੂੰ ਹਰੀ-ਭਰੀ ਰੱਖਣ ਲਈ ਹਰ ਇਕ ਨਾਗਰਿਕ ਨੂੰ ਘੱਟੋ-ਘੱਟ 5-5 ਬੂਟੇ ਜ਼ਰੂਰ ਲਗਾਉਣੇ ਚਾਹੀਦੇ ਹਨ। ਇਸ ਦੇ ਨਾਲ ਹੀ ਹਰ ਵਿਅਕਤੀ ਨੂੰ ਆਪਣੇ ਜਨਮ ਦਿਨ ਮੌਕੇ ’ਤੇ 2-2 ਬੂਟੇ ਹੋਰ ਲਗਾਉਣੇ ਚਾਹੀਦੇ ਹਨ। ਇਸ ਮੌਕੇ ਪਰਵਿੰਦਰ ਸਿੰਘ, ਵੀਰਪਾਲ ਕੌਰ, ਗਗਨਦੀਪ ਕੌਰ, ਸਿਮਰਨਪਾਲ ਕੌਰ, ਪਵਨਦੀਪ ਕੌਰ, ਗੁਰਲੀਨ ਕੌਰ, ਰਣਜੀਤ ਸਿੰਘ, ਅੰਗਤ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਆਗੂਆਂ ਦੀ ਬੈਠਕ ਅਗਲੀ ਖ਼ਬਰ ਹਜ਼ੂਰ ਸਤਿਗੁਰੂ ਕੋਮਲ ਸਾਹਿਬ ਦਾ ਜਨਮ ਦਿਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
Ad Position 24
No active advertisement