01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਆਗੂਆਂ ਦੀ ਬੈਠਕ

Ad Position 21
No active advertisement
ਅਜੀਤ ਡੈਸਕ 01-08-2026
ਫ਼ਿਰੋਜ਼ਪੁਰ 31ਜੁਲਾਈ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਜ਼ਿਲ੍ਹਾ ਫ਼ਿਰੋਜ਼ਪੁਰ ਬਲਾਕ ਮਮਦੋਟ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਾਨ ਅਤੇ ਜੀਵਨ ਸਿੰਘ ਸੋਢੀ ਦੀ ਅਗਵਾਈ ਵਿਚ ਮੁੱਖ ਦਫਤਰ ਸ਼ਹਿਰ ਵਿਖੇ ਕੀਤੀ ਗਈ। ਜਿਸ ਵਿਚ ਜ਼ਿਲ੍ਹਾ ਆਗੂ ਅਤੇ ਬਲਾਕ ਆਗੂ ਹਾਜ਼ਰ ਹੋਏ ਅਤੇ ਵੱਖ-ਵੱਖ ਮੁੱਦੇ ਵਿਚਾਰੇ ਗਏ। ਇਸਦੇ ਨਾਲ 5 ਅਗਸਤ ਨੂੰ ਪੰਜਾਬ ਭਰ ਵਿਚ ਡੀ.ਸੀ ਦਫ਼ਤਰਾਂ ਅੱਗੇ ਦਿਤੇ ਜਾਣ ਵਾਲੇ ਧਰਨੇ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਜਿਸ ਦਾ ਮੁੱਖ ਮਕਸਦ ਭਾਰਤ ਅਮਰੀਕਾ ਦਾ ਵਪਾਰ ਸਮਝੌਤਾ ਅਤੇ ਪੰਜਾਬ ਸਰਕਾਰ ਵਲੋਂ ਲੈਂਡ ਪੋਲਿੰਗ ਨੂੰ ਰੱਦ ਕਰਵਾਉਣਾ ਹੈ। ਜ਼ਿਲ੍ਹਾ ਪ੍ਰਧਾਨ ਫੁੱਲਰਵਨ ਨੇ ਦੱਸਿਆ ਕਿ ਦੋ ਘੰਟੇ ਧਰਨਾ ਲਾ ਕੇ ਡੀ.ਸੀ ਨੂੰ ਮੰਗ ਪੱਤਰ ਦਿੱਤੇ ਜਾਣਗੇ ਅਤੇ ਇਸ ਦੀ ਅਗਵਾਈ ਐੱਸ.ਕੇ.ਐੱਮ ਗੈਰ ਸਿਆਸੀ ਭਾਰਤ ਵਲੋਂ ਕੀਤੀ ਜਾਏਗੀ। ਇਸ ਮੌਕੇ ਬਲਾਕ ਪ੍ਰਧਾਨ ਗੁਰੂਹਰਸਹਾਏ ਗੁਰਮੁੱਖ ਸਿੰਘ, ਬਲਾਕ ਪ੍ਰਧਾਨ ਮਮਦੋਟ ਗੁਰਭੇਜ ਸਿੰਘ, ਬਲਾਕ ਪ੍ਰਧਾਨ ਸ਼ਹਿਰੀ ਰਣਜੀਤ ਸਿੰਘ, ਬਲਾਕ ਪ੍ਰਧਾਨ ਘੱਲ ਖ਼ੁਰਦ ਜੁਗਰਾਜ ਸਿੰਘ, ਬਲਾਕ ਪ੍ਰਧਾਨ ਮੱਲਾਂਵਾਲਾ ਮਲਕੀਤ ਸਿੰਘ, ਬਲਾਕ ਪ੍ਰਧਾਨ ਜ਼ੀਰਾ ਬੋਹੜ ਸਿੰਘ, ਸਰਜੀਤ ਸਿੰਘ ਦਿਓਲ, ਸੁੱਖਾ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਚਿੱਤਰ ਸਿੰਘ, ਪੂਰਨ ਸਿੰਘ, ਸੁਖਵਿੰਦਰ ਸਿੰਘ, ਫਲਕ ਸਿੰਘ, ਅਮਰਜੀਤ ਲਾਡੀ, ਮਨਪ੍ਰੀਤ, ਗੁਰਬਚਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਪੰਥ ਦੇ ਧਾਰਮਿਕ ਮਾਮਲਿਆਂ ਦਾ ਨਿਪਟਾਰਾ ਸਿਰਫ਼ ਗੁਰੂ ਪੰਥ ਦੀ ਮਰਯਾਦਾ ਅਨੁਸਾਰ ਹੀ ਹੋਵੇਗਾ-ਗਿਆਨੀ ਕੁਲਦੀਪ ਸਿੰਘ ਗੜਗ... ਅਗਲੀ ਖ਼ਬਰ ਸਮਾਜ ਸੇਵੀ ਮਨਜਿੰਦਰ ਸਿੰਘ ਮਿੰਟੂ ਨੇ ਜਨਮ ਦਿਨ ਦੇ ਮੌਕੇ ਲਗਾਏ ਬੂਟੇ
Ad Position 24
No active advertisement