02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਟਰਾਲੀ ਚੋਰ ਤੋਂ ਮੋਟਰ ਚੋਰ ਤੱਕ ਪਹੁੰਚੀ ਸਰਕਾਰ ਦੀ ਕਾਰਗੁਜ਼ਾਰੀ-ਜਿੰਦੂ

ਫਿਰੋਜ਼ਪੁਰ, 1 ਅਗਸਤ (ਗੁਰਿੰਦਰ ਸਿੰਘ)-ਬਦਲਾਅ ਦੇ ਵਾਅਦਿਆਂ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕਾਨੂੰਨ-ਵਿਵਸਥਾ ਅਤੇ ਆਪਣੇ ਹੀ ਅਹੁਦੇਦਾਰਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਫਿਰੋਜ਼ਪੁਰ ਦਿਹਾਤੀ ਹਲਕੇ ਵਿਚ ਹਾਲ ਹੀ ਵਿਚ ਵਿਮੁਕਤ ਜਾਤੀ ਬੋਰਡ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਰਾਜਵੀਰ ਸਿੰਘ ਉਰਫ਼ ਰਾਜੂ ਦੇ ਵੱਡੀ ਗਿਣਤੀ ਵਿਚ ਮੋਟਰਾਂ ਚੋਰੀ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਬੂ ਕੀਤੇ ਜਾਣ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 02-08-2026
ਫਿਰੋਜ਼ਪੁਰ, 1 ਅਗਸਤ (ਗੁਰਿੰਦਰ ਸਿੰਘ)-ਬਦਲਾਅ ਦੇ ਵਾਅਦਿਆਂ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕਾਨੂੰਨ-ਵਿਵਸਥਾ ਅਤੇ ਆਪਣੇ ਹੀ ਅਹੁਦੇਦਾਰਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਫਿਰੋਜ਼ਪੁਰ ਦਿਹਾਤੀ ਹਲਕੇ ਵਿਚ ਹਾਲ ਹੀ ਵਿਚ ਵਿਮੁਕਤ ਜਾਤੀ ਬੋਰਡ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਰਾਜਵੀਰ ਸਿੰਘ ਉਰਫ਼ ਰਾਜੂ ਦੇ ਵੱਡੀ ਗਿਣਤੀ ਵਿਚ ਮੋਟਰਾਂ ਚੋਰੀ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਬੂ ਕੀਤੇ ਜਾਣ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ ਨੇ ਆਪਣੇ ਨਿਵਾਸ ਸਥਾਨ ’ਤੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜਿਸ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਅਪਰਾਧ ਖ਼ਤਮ ਕਰਨ ਦੇ ਦਾਅਵੇ ਕੀਤੇ ਸਨ, ਉਸ ਦੇ ਆਪਣੇ ਚੇਅਰਮੈਨ ਹੀ ਚੋਰੀ ਦੇ ਮਾਮਲਿਆਂ ਵਿਚ ਫੜੇ ਜਾ ਰਹੇ ਹਨ। ਜਿੰਦੂ ਨੇ ਕਿਹਾ ਕਿ ਰਾਜਵੀਰ ਸਿੰਘ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਵੀ ਜੁੜਿਆ ਰਿਹਾ ਸੀ, ਪਰ ਗਾਵਾਂ ਚੋਰੀ ਦੇ ਇਕ ਮਾਮਲੇ ਵਿਚ ਨਾਮ ਸਾਹਮਣੇ ਆਉਣ ’ਤੇ ਉਸ ਨੂੰ ਤੁਰੰਤ ਪਾਰਟੀ ਵਿਚੋਂ ਬਾਹਰ ਕਰ ਦਿੱਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਉਹ ਹਲਕਾ ਵਿਧਾਇਕ ਦਾ ਨਜ਼ਦੀਕੀ ਹੋਣ ਕਰਕੇ ਉਸ ਨੂੰ ਸਿਆਸੀ ਸਰਪ੍ਰਸਤੀ ਮਿਲ ਰਹੀ ਹੈ ਅਤੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਕਾਲੀ ਆਗੂ ਨੇ ਕਿਹਾ ਕਿ ਫਿਰੋਜ਼ਪੁਰ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ’ਚੋਂ ਕਰੀਬ 75 ਮੋਟਰਾਂ ਚੋਰੀ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇੰਨੀ ਵੱਡੀ ਗਿਣਤੀ ਵਿਚ ਚੋਰੀਆਂ ਕਿਸੇ ਇਕ ਵਿਅਕਤੀ ਵਲੋਂ ਕਰਨਾ ਸੰਭਵ ਨਹੀਂ, ਸਗੋਂ ਇਸ ਦੇ ਪਿੱਛੇ ਇਕ ਸੰਗਠਿਤ ਅਤੇ ਸਰਗਰਮ ਗਰੋਹ ਕੰਮ ਕਰ ਰਿਹਾ ਹੈ, ਜਿਸ ਦਾ ਪਰਦਾਫਾਸ਼ ਹੋਣਾ ਬਹੁਤ ਜ਼ਰੂਰੀ ਹੈ। ਜੁਗਿੰਦਰ ਸਿੰਘ ਜਿੰਦੂ ਨੇ ਅੱਗੇ ਦੋਸ਼ ਲਾਇਆ ਕਿ ਕਿਸਾਨਾਂ ਦੇ ਭਾਰੀ ਰੋਸ ਤੋਂ ਬਾਅਦ ਥਾਣਾ ਘੱਲ ਖ਼ੁਰਦ ਵਿਚ ਮਾਮਲਾ ਤਾਂ ਦਰਜ ਕਰ ਲਿਆ ਗਿਆ, ਪਰ ਗੰਭੀਰ ਧਾਰਾਵਾਂ ਦੀ ਬਜਾਏ ਹਲਕੀਆਂ ਧਾਰਾਵਾਂ ਲਗਾਈਆਂ ਗਈਆਂ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੁਲਜ਼ਮ ਦਾ ਪੁਲਿਸ ਰਿਮਾਂਡ ਲੈਣ ਤੋਂ ਪਹਿਲਾਂ ਹੀ ਥਾਣਾ ਮੁਖੀ ਨੂੰ ਛੁੱਟੀ ’ਤੇ ਭੇਜ ਦਿੱਤਾ ਗਿਆ, ਜਿਸ ਕਾਰਨ ਪੂਰੇ ਮਾਮਲੇ ਨੂੰ ਪ੍ਰਭਾਵਿਤ ਕਰਨ ਦੇ ਸ਼ੱਕ ਹੋਰ ਗਹਿਰੇ ਹੋ ਗਏ ਹਨ। ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਅਪੀਲ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਮੋਟਰ ਚੋਰੀ ਦੇ ਪੂਰੇ ਗਿਰੋਹ ਨੂੰ ਬੇਨਕਾਬ ਕੀਤਾ ਜਾਵੇ। ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ, ਸੀਨੀਅਰ ਮੀਤ ਪ੍ਰਧਾਨ ਰੇਸ਼ਮ ਸਿੰਘ ਭੁੱਲਰ ਸਤੀਏਵਾਲਾ, ਕੋਰ ਕਮੇਟੀ ਮੈਂਬਰ ਬੂਟਾ ਸਿੰਘ ਭੁੱਲਰ ਸਤੀਏਵਾਲਾ, ਸਕੱਤਰ ਜਨਰਲ ਜੋਗਾ ਸਿੰਘ ਮੁਰਕਵਾਲਾ, ਰਣਜੀਤ ਸਿੰਘ ਸੰਧੂ, ਜੱਜਬੀਰ ਸਿੰਘ ਸਿੱਧੂ, ਰਮਨਦੀਪ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸੱਪਾਂ ਵਾਲੀ, ਚਰਨਜੀਤ ਸਿੰਘ ਸੱਪਾਂ ਵਾਲੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਅਨਮੋਲ ਸਿੰਘ ਭਾਂਗਰ, ਉਂਕਾਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਸੀ.ਐੱਚ.ਓ. ਵਲੋਂ ਸੰਕੇਤਿਕ ਭੁੱਖ ਹੜਤਾਲ ਤੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅਨਾਜ ਨਾਲ ਭਰੇ ਗੋਦਾਮਾਂ ਅਤੇ ਰਾਈਸ ਮਿੱਲਾਂ ’ਚ ਜਗ੍ਹਾ ਨਾ ਹੋਣ ਕਾਰਨ ਸ਼ੈਲਰ ਮਾਲਕ ਚਿੰਤਾ ’ਚ
Ad Position 24
No active advertisement